Tarunpreet Saund: ਪੰਜਾਬ ਦੇ ਨਵੇਂ ਬਣੇ ਕੈਬਨਿਟ ਮੰਤਰੀ ਤਰਨਪ੍ਰੀਤ ਸੌਂਦ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।
Trending Photos
Tarunpreet Saund (ਜਗਮੀਤ ਸਿੰਘ): ਪੰਜਾਬ ਦੇ ਨਵੇਂ ਬਣੇ ਕੈਬਨਿਟ ਮੰਤਰੀ ਤਰਨਪ੍ਰੀਤ ਸੌਂਦ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਮੰਤਰੀ ਸੌਂਦ ਨੇ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੀਆਂ ਪੰਚਾਇਤੀ ਚੋਣਾਂ ਪਾਰਟੀ ਦੇ ਨਿਸ਼ਾਨ ਉਤੇ ਨਾ ਲੜਨ ਬਾਰੇ ਕੀਤੇ ਗਿਆ ਫੈਸਲਾ ਇੱਕ ਇਤਿਹਾਸਕ ਫੈਸਲਾ ਹੈ ਅਤੇ ਇਸ ਨਾਲ ਪਿੰਡਾਂ ਵਿੱਚੋਂ ਧੜ੍ਹੇਬੰਦੀ ਖ਼ਤਮ ਹੋਵੇਗੀ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਵੀ ਤੇਜੀ ਆਵੇਗੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਜਿਹੜੇ ਪਿੰਡਾਂ ਵਿੱਚ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾਵੇਗੀ ਉਨ੍ਹਾਂ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੀ ਦਿੱਤੀ ਜਾਵੇਗੀ।
ਸੌਂਦ ਨੇ ਸਰਕਾਰ ਵਿੱਚ ਮੰਤਰੀ ਵਜੋਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਣ ਉਤੇ ਜਿਥੇ ਪ੍ਰਮਾਤਮਾ ਦਾ ਸ਼ੁਕਰੀਆ ਅਦਾ ਕੀਤਾ ਉਥੇ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।
ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਸੂਬੇ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪੰਚਾਇਤੀ ਚੋਣਾਂ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਚੁਣਿਆ ਜਾਵੇ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਇਸ ਵਾਰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਨੌਜਵਾਨਾਂ ਦੇ ਪੰਚਾਇਤਾਂ ਵਿੱਚ ਸ਼ਾਮਲ ਹੋਣ ਨਾਲ ਪਿੰਡਾਂ ਦਾ ਵਿਕਾਸ ਆਧੁਨਿਕ ਢੰਗ ਤਰੀਕਿਆਂ ਨਾਲ ਹੋਰ ਵੀ ਬਿਹਤਰ ਢੰਗ ਨਾਲ ਕੀਤਾ ਜਾ ਸਕੇਗਾ।
ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਰਾਜਨੀਤੀ ਵਿੱਚ ਆਉਣ ਤਾਂ ਜੋ ਸੂਬੇ ਨੂੰ ਹੋਰ ਵੀ ਅੱਗੇ ਲਿਜਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੇ ਰਾਜਨੀਤੀ ਵਿੱਚ ਆਉਣ ਨਾਲ ਸੂਬੇ ਦੀ ਨੁਹਾਰ ਬਦਲੇਗੀ ਤੇ ਇੱਕ ਨਵੀਂ ਸੋਚ ਨਾਲ ਸੂਬੇ ਨੂੰ ਹੋਰ ਵੀ ਤਰੱਕੀਆਂ ਤੇ ਪਹੁੰਚਾਇਆ ਜਾ ਸਕੇਗਾ।
ਇਹ ਵੀ ਪੜ੍ਹੋ : Bhupendra Singh Hooda: ਭੁਪੇਂਦਰ ਸਿੰਘ ਹੁੱਡਾ ਦਾ ਵੱਡਾ ਐਲਾਨ, ਕਾਂਗਰਸ ਸਰਕਾਰ ਬਣਦੇ ਹੀ ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ