ਚੰਡੀਗੜ੍ਹ: ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਬਿਆਨਬਾਜ਼ੀ ਤੇ ਗਤੀਵਿਧੀਆਂ ਕਰਨ ਵਾਲੇ ਅਕਾਲੀ ਆਗੂਆਂ ਖਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। 


COMMERCIAL BREAK
SCROLL TO CONTINUE READING

ਇਸ ਸਮੱਸਿਆ ਦੇ ਹੱਲ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ’ਚ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੇ ਹੋਰਨਾ ਮੈਬਰਾਂ ’ਚ ਸ਼ਰਨਜੀਤ ਸਿੰਘ ਢਿਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਸੁੱਖੀ ਦੇ ਨਾਮ ਸ਼ਾਮਲ ਹਨ। 



ਅਕਾਲੀ ਦਲ ਵਲੋਂ ਟਵਿੱਟਰ ’ਤੇ ਸਾਂਝੀ ਕੀਤੀ ਗਈ ਪੋਸਟ 
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਟਵਿੱਟਰ ਅਕਾਉਂਟ ’ਤੇ ਪੋਸਟ ਸਾਂਝੀ ਕੀਤੀ ਗਈ, ਜਿਸ ’ਚ ਲਿਖਿਆ ਗਿਆ ਹੈ ਕਿ ਜਾਇਜ਼ ਪਲੇਟਫਾਰਮ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਕਿਸੇ ਸੁਝਾਅ ਦਾ ਸਵਾਗਤ ਹੈ, ਪਰ ਕਿਸੇ ਕਿਸਮ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪਾਰਟੀ, ਪੰਥ ਅਤੇ ਪੰਜਾਬ ਦੇ ਦੁਸ਼ਮਣਾਂ ਨੂੰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਪਾਰਟੀ ਦੀ ਬਦਨਾਮੀ ਕਰਵਾਉਣ ਵਾਲੀ ਸਮੱਗਰੀ ਦੇ ਨਾਲ ਨਾਲ ਅਫ਼ਵਾਹਾਂ ਅਤੇ ਗਲਤ ਜਾਣਕਾਰੀ ਫ਼ੈਲਾਉਣ ਵਰਗੀਆਂ ਗਤੀਵਿਧੀਆਂ ਕਰਨ ਵਾਲਿਆਂ ਦੀ ਪਾਰਟੀ ’ਚ ਕੋਈ ਥਾਂ ਨਹੀਂ। 


 



ਅਕਾਲੀ ਦਲ ’ਚ ਲਗਾਤਾਰ ਬਗਾਵਤ ਦਾ ਦੌਰ ਜਾਰੀ 
ਇੱਥੇ ਦੱਸਣਾ ਬਣਦਾ ਹੈ ਕਿ ਹਫ਼ਤਾ ਪਹਿਲਾਂ ਫਤਿਹਗੜ੍ਹ ਸਾਹਿਬ ’ਚ ਟਕਸਾਲੀ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ Sukhbir Singh Badal ਨੂੰ ਪਾਰਟੀ ਦਾ ਪ੍ਰਧਾਨ ਬਣਾਏ ਰੱਖਣ ਦੇ ਫ਼ੈਸਲੇ ਖ਼ਿਲਾਫ਼ ਰੈਲੀ ਕੀਤੀ ਗਈ ਸੀ। ਇਸ ਮੌਕੇ ਪ੍ਰੈਸ-ਕਾਨਫ਼ਰੰਸ ਕਰਦਿਆਂ ਅਕਾਲੀ ਆਗੂ ਤੇ ਨਗਰ ਕੌਂਸਲ ਦੇ ਪ੍ਰਧਾਨ ਸ਼ੇਰ ਸਿੰਘ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜੱਸਾ ਸਿੰਘ ਆਹਲੂਵਾਲੀਆ ਤੇ ਜ਼ਿਲ੍ਹਾ ਕੌਂਸਲ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਾਰਟੀ ਦੇ ਫਿਰਕੂ ਸਿਧਾਤਾਂ ਤੋਂ ਕਿਨਾਰਾਂ ਕਰਦਿਆਂ ਅੰਨ੍ਹੇਵਾਹ ਆਪਣੇ ਪੁੱਤਰ ਨੂੰ ਪਾਰਟੀ ਪ੍ਰਧਾਨ ਥਾਪ ਦਿੱਤਾ। 


 



ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਅਗਵਾਈ ’ਚ 2019 ਦੀਆਂ ਲੋਕ ਸਭਾ ਚੋਣਾਂ ’ਚ ਪਾਰਟੀ ਦੀ ਹਾਲ ਹੋਈ। ਇਸ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਇਕ ਵਾਰ ਫੇਰ ਪਾਰਟੀ ਨੂੰ ਹਾਰ ਦਾ ਮੂੰਹ ਵੇਖਣਾ ਪਿਆ।