Fazilka News: ਸ਼ਮਸ਼ਾਨਘਾਟ 'ਚ ਨਸ਼ੇੜੀਆਂ ਦੀ ਵੀਡੀਓ ਵਾਇਰਲ ਹੋਣ ਮਗਰੋਂ 2 ਔਰਤਾਂ ਸਮੇਤ 5 ਲੋਕ ਗ੍ਰਿਫ਼ਤਾਰ
Advertisement
Article Detail0/zeephh/zeephh2306511

Fazilka News: ਸ਼ਮਸ਼ਾਨਘਾਟ 'ਚ ਨਸ਼ੇੜੀਆਂ ਦੀ ਵੀਡੀਓ ਵਾਇਰਲ ਹੋਣ ਮਗਰੋਂ 2 ਔਰਤਾਂ ਸਮੇਤ 5 ਲੋਕ ਗ੍ਰਿਫ਼ਤਾਰ

 Fazilka News:  ਫਾਜ਼ਿਲਕਾ ਦੇ ਪਿੰਡ ਵਿੱਚ ਸ਼ਮਸ਼ਾਨਘਾਟ ਵਿੱਚ ਨਸ਼ੇੜੀ ਲੋਕਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ।

 Fazilka News: ਸ਼ਮਸ਼ਾਨਘਾਟ 'ਚ ਨਸ਼ੇੜੀਆਂ ਦੀ ਵੀਡੀਓ ਵਾਇਰਲ ਹੋਣ ਮਗਰੋਂ 2 ਔਰਤਾਂ ਸਮੇਤ 5 ਲੋਕ ਗ੍ਰਿਫ਼ਤਾਰ

Fazilka News:  ਫਾਜ਼ਿਲਕਾ ਦੇ ਪਿੰਡ ਹਜ਼ਾਰਾ ਰਾਮ ਰਾਮ ਸਿੰਘ ਵਿੱਚ ਸ਼ਮਸ਼ਾਨਘਾਟ ਵਿੱਚ ਨਸ਼ੇੜੀ ਲੋਕਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੀ ਹੈ। ਇਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਔਰਤਾਂ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਕਤ ਲੋਕਾਂ ਉਤੇ ਪਹਿਲਾਂ ਵੀ ਨਸ਼ੇ ਦੇ ਮੁਕੱਦਮੇ ਦਰਜ ਹਨ। ਜਿਨ੍ਹਾਂ ਦਾ ਆਜ਼ਾਦ ਘੁੰਮਣ ਸਮਾਜ ਲਈ ਖ਼ਤਰਨਾਕ ਹੈ ਜਿਸ ਉਤੇ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਜਲਾਲਾਬਾਦ ਦੇ ਡੀਐਸਪੀ ਏਆਰ ਸ਼ਰਮਾ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ 110 ਸੀਆਰਪੀਸੀ ਤਹਿਤ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਵਿਚ ਜਗਦੀਸ਼ ਸਿੰਘ ਪੁੱਤਰ ਹਰਨਾਮ ਸਿੰਘ, ਗੁਰਮੇਜ ਸਿੰਘ ਉਰਫ਼ ਗੇਜੀ ਪੁੱਤਰ ਹਰਨਾਮ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ, ਸ਼ੀਲਾ ਬਾਈ ਪਤਨੀ ਜਰਨੈਲ ਸਿੰਘ, ਕੈਲਾਸ਼ ਰਾਣੀ ਪਤਨੀ ਸੁਰਜੀਤ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾ ਅਤੇ ਸਲਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮੋਹਕਮ ਅਰਾਈਆਂ ਸ਼ਾਮਲ ਹਨ।

ਇਹ ਵੀ ਪੜ੍ਹੋ : Amritsar News: ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਜਥੇਦਾਰ

ਇਨ੍ਹਾਂ ਸਾਰਿਆਂ ਉਤੇ ਪਹਿਲਾਂ ਵੀ ਚੋਰੀ, ਲੁੱਟਖੋਹ ਅਤੇ ਐਨਡੀਪੀਸੀਐਸ ਦੇ ਮੁਕੱਦਮੇ ਦਰਜ ਹਨ। ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਲੋਕਾਂ ਨੂੰ ਜੇਕਰ ਕਿਸੇ ਉਪਰ ਸ਼ੱਕ ਹੁੰਦਾ ਹੈ ਕਿ ਆਸਪਾਸ ਵਿੱਚ ਕੋਈ ਨਸ਼ਾ ਵੇਚਦਾ ਹੈ ਉਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

ਕਾਬਿਲੇਗੌਰ ਹੈ ਕਿ ਅੰਮ੍ਰਿਤਸਰ ਵਿੱਚ ਸਿਟੀ ਸੈਂਟਰ ਵਿੱਚ ਇੱਕ ਲੜਕੀ ਦੀ ਨਸ਼ੇ ਵਿੱਚ ਝੂਲਦੇ ਸਮੇਂ ਦੀ ਵੀਡੀਓ ਸਾਹਮਣੇ ਆਈ ਹੈ। ਦੁਕਾਨਦਾਰਾਂ ਵੱਲੋਂ ਪੁਲਿਸ ਤੋਂ ਪੈਟਰੋਲਿੰਗ ਵਧਾਉਣ ਦੀ ਮੰਗ ਕੀਤੀ ਗਈ ਹੈ।  ਉਨ੍ਹਾਂ ਨੇ ਕਿਹਾ ਕਿ ਇਹ ਵੀਡੀਓ ਉਨ੍ਹਾਂ ਦੇ ਦੋਸਤ ਵੱਲੋਂ ਬਣਾਈ ਗਈ ਸੀ ਅਤੇ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਲਈ ਆਇਆ ਸੀ। ਮੱਥਾ ਟੇਕਣ ਤੋਂ ਪਹਿਲਾਂ ਉਨ੍ਹਾਂ ਨੇ ਨਸ਼ੇ ਵਿੱਚ ਟੁੰਨ ਇੱਕ ਲੜਕੀ ਦੇਖੀ। ਇਸ ਲੜਕੀ ਕੋਲੋਂ ਚੰਗੀ ਤਰੀਕੇ ਦੇ ਨਾਲ ਚੱਲਿਆ ਵੀ ਨਹੀਂ ਜਾ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਗੁਰੂ ਨਗਰੀ ਅੰਮ੍ਰਿਤਸਰ ਦੀ ਛਵੀ ਖਰਾਬ ਹੁੰਦੀ ਹੈ। 

ਇਹ ਵੀ ਪੜ੍ਹੋ : Amritsar News: ਵਾਜਬ ਭਾਅ ਨਾ ਮਿਲਣ ਕਰਕੇ ਕਿਸਾਨ ਪਰੇਸ਼ਾਨ, ਮਹਿੰਗਾਈ ਨੇ ਰਸੋਈ ਚੋਂ ਹਰੀਆਂ ਸਬਜ਼ੀਆਂ ਕੀਤੀਆਂ ਗਾਇਬ

Trending news