Harjot Singh Bains: ਕੈਬਨਿਟ ਮੰਤਰੀ ਹਰਜੋਤ ਬੈਂਸ ਅੱਜ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਜਿਥੇ ਉਨ੍ਹਾਂ ਅਲੱਗ-ਅਲੱਗ ਪਿੰਡਾਂ ਦਾ ਦੌਰਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਈ ਪ੍ਰੋਜੈਕਟਾਂ ਬਾਰੇ ਗੱਲਬਾਤ ਕੀਤੀ ਅਤੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਦੇ ਮੁੱਖ ਦੁਆਰ ਤੇ ਸੁੰਦਰੀਕਰਨ ਲਈ 50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਸ੍ਰੀ ਕੀਰਤਪੁਰ ਸਾਹਿਬ ਦੇ ਹਸਪਤਾਲ ਲਈ ਵੀ ਕੰਮ ਕੀਤਾ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਦੁਕਾਨਦਾਰਾਂ ਤੇ ਸਥਾਨਕ ਲੋਕਾਂ ਨਾਲ ਗੱਲ ਕਰਕੇ ਕਿ ਉਹ ਕਿਸ ਤਰ੍ਹਾਂ ਦਾ ਰਸਤਾ ਚਾਹੁੰਦੇ ਹਨ ਕੀ ਉਹ ਐਲੀਵੇਟਡ ਰੋਡ ਜਾਂ ਬਾਈਪਾਸ ਬਣਾਉਣਾ ਚਾਹੁੰਦੇ ਹਨ। ਗੱਲ ਕਰਕੇ ਹੀ ਉਸ ਉਤੇ ਕੰਮ ਕੀਤਾ ਜਾਵੇਗਾ ਕਿਉਂਕਿ ਪਹਿਲਾਂ ਸਮੇਂ ਵਿੱਚ ਲੋਕਾਂ ਦੀ ਰਾਏ ਨਹੀਂ ਲਈ ਜਾਂਦੀ ਸੀ, ਹੁਣ ਲੋਕਾਂ ਦੀ ਰਾਏ ਦੇ ਨਾਲ ਕੰਮ ਕੀਤਾ ਜਾਵੇਗਾ।


ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਰਤਪੁਰ ਸਾਹਿਬ ਗੁਰਦੁਆਰਾ ਬਰੋਟਾ ਸਾਹਿਬ ਵਿਚੋਂ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਇਲਾਕੇ ਨੇ ਉਨ੍ਹਾਂ ਨੂੰ ਬਹੁਤ ਕੁਝ ਦਿੱਤਾ ਹੈ ਤੇ ਅੱਜ ਉਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਬਰੋਟਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ ਜਿੱਥੇ ਆ ਕੇ ਉਨ੍ਹਾਂ ਨੂੰ ਬੜਾ ਸਕੂਨ ਪ੍ਰਾਪਤ ਹੋਇਆ।


ਇਸ ਮੌਕੇ ਉਨ੍ਹਾਂ ਪਿੰਡ ਭਗਵਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਕੂਲ ਦੀ ਚਾਰ ਦੀਵਾਰੀ ਲਈ ਤੇ ਪਿੰਡ ਲਈ ਪੀਣ ਵਾਲੇ ਪਾਣੀ ਦਾ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਕੀਰਤਪੁਰ ਸਾਹਿਬ ਵਿੱਚ ਸੰਗਤ ਦੀ ਸਹੂਲਤ ਲਈ ਬੱਸ ਸਟੈਂਡ ਦੀ ਗੱਲ ਵੀ ਕੀਤੀ ਤੇ ਕਿਹਾ ਕਿ ਇਸ ਲਈ ਜਗ੍ਹਾ ਵੀ ਚੁਣ ਲਈ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਦੇ ਹਸਪਤਾਲ ਦੀ ਰਿਪੇਅਰ ਕਰਨ ਲਈ ਤੇ ਇਸ ਨੂੰ ਸਹੀ ਢੰਗ ਨਾਲ ਬਣਾਉਣ ਲਈ ਕਰੀਬ ਢਾਈ ਕਰੋੜ ਰੁਪਏ ਦਾ ਖਰਚ ਆਵੇਗਾ।


ਇਹ ਵੀ ਪੜ੍ਹੋ : Ludhiana Loot Case: ਲੁਧਿਆਣਾ ਲੁੱਟਕਾਂਡ ਨਾਲ ਜੁੜੀ ਵੱਡੀ ਖ਼ਬਰ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਵੀਡੀਓ ਆਈ ਸਾਹਮਣੇ


ਜੇ ਹਸਪਤਾਲ ਨਵਾਂ ਬਣਾਉਣਾ ਹੈ ਉਸ ਉਤੇ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਨਕਸ਼ੇ ਤਿਆਰ ਕੀਤੇ ਜਾ ਰਹੇ ਹਨ ਜੋ ਸਹੀ ਹੋਵੇਗਾ ਉਸੇ ਕੰਮ ਕੀਤਾ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੀਰਤਪੁਰ ਸਾਹਿਬ ਦੇ ਮੁੱਖ ਦੁਆਰ ਤੇ ਸੁੰਦਰੀਕਰਨ ਕਰਨ ਲਈ 50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਤਾਂ ਜੋ ਕਿ ਕੀਰਤਪੁਰ ਸਾਹਿਬ ਨੂੰ ਸਾਫ ਤੇ ਸੁੰਦਰ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਸਬਜ਼ੀ ਮੰਡੀ ਦੀ ਵੀ ਗੱਲ ਕਰਦਿਆਂ ਕਿਹਾ ਕਿ ਸਬਜ਼ੀ ਮੰਡੀ ਸੜਕ ਦੇ ਕਿਨਾਰੇ ਲੱਗਦੀ ਹੈ ਜਿਸ ਦਾ ਢੁੱਕਵਾਂ ਪ੍ਰਬੰਧ ਕਰਨ ਲਈ ਬੀਬੀਐਮਬੀ ਨੂੰ ਲਿਖਿਆ ਗਿਆ ਹੈ ਤਾਂ ਜੋ ਸਬਜ਼ੀ ਮੰਡੀ ਨੂੰ ਹੋਰ ਥਾਂ ਸਿਫਟ ਕੀਤਾ ਜਾ ਸਕੇ।


ਇਹ ਵੀ ਪੜ੍ਹੋ : Delhi Firing News: ਦੋ ਗੁੱਟਾਂ ਵਿੱਚ ਹੋਈ ਲੜਾਈ; ਸ਼ਰੇਆਮ ਚੱਲੀਆਂ ਗੋਲੀਆਂ, ਦੋ ਔਰਤਾਂ ਦੀ ਮੌਤ


ਸ੍ਰੀ ਕੀਰਤਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ