Punjab Education News: ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਭਾਰੀ ਪ੍ਰਸਿੱਧੀ ਹਾਸਲ ਕਰ ਰਿਹਾ ਹੈ। ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ 52,050 ਵਿਦਿਆਰਥੀਆਂ ਨੂੰ ਸੀਡ ਮਨੀ ਮੁਹੱਈਆ ਕਰਵਾਉਣ ਲਈ ਸ਼ਾਰਟਲਿਸਟ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਪੰਜਾਬ ਸਰਕਾਰ ਇਸ ਸਕੀਮ ਲਈ 10 ਕਰੋੜ 41 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਚੁੱਕੀ ਹੈ।  1 ਅਕਤੂਬਰ 2024 ਤੱਕ 46,910 ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ 41 ਲੱਖ ਰੁਪਏ ਦੀ ਸੀਡ ਮਨੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਇਸ ਸਕੀਮ ਦੀ ਸ਼ੁਰੂਆਤ ਸੂਬੇ ਦੇ 9 ਜ਼ਿਲ੍ਹਿਆਂ ਦੇ 32 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਵਿਦਿਆਰਥੀ ਦੇ 11,041 ਵਿਦਿਆਰਥੀਆਂ ਦੇ ਨਾਲ ਕੀਤੀ ਗਈ ਸੀ।


ਸਰਕਾਰ ਨੇ ਵਿਦਿਅਕ ਸੈਸ਼ਨ 2023-2024 ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਲਈ ਇਸ ਨੂੰ ਵਿਆਪਕ ਪੱਧਰ ਉਤੇ ਲਾਗੂ ਕਰਨ ਦਾ ਫੈਸਲਾ ਲਿਆ ਹੈ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੀ ਵਿਸ਼ੇਸ਼ ਰੂਚੀ ਹੈ। ਇਸ ਦੇ ਚੱਲਦੇ ਇਸ ਸਾਲ 1,38,676 ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਲਈ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ।


ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ ਆਈ.ਟੀ.ਆਈਜ. ਨੂੰ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਅਪਣਾਉਣ ਸਬੰਧੀ ਅੱਜ ਐਮਓਯੂ ਸਾਈਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਤਕਨੀਕੀ ਸਿੱਖਿਆ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਦਿਨੋਂ ਦਿਨ ਤਕਨੀਕੀ ਵਿਕਾਸ ਕਾਰਨ ਸਾਡੀਆਂ ਆਈ.ਟੀ.ਆਈਜ. ਨਵੀਨਤਮ ਸਿੱਖਿਆ ਦੇਣ ਵਿਚ ਕੁਝ ਘਾਟ ਮਹਿਸੂਸ ਹੋ ਰਹੀ ਸੀ ਜਿਸ ਲਈ ਮੈਂ ਵਿਕਰਮਜੀਤ ਸਿੰਘ ਸਾਹਨੀ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਕਿਹਾ ਕਿ ਉਹ ਇਸ ਮਾਮਲੇ ਵਿਚ ਸਾਡੀ ਮਦਦ ਕਰਨ ਜਿਸ ਨੂੰ ਸਵੀਕਾਰ ਕਰਦਿਆਂ ਸ੍ਰੀ ਸਾਹਨੀ ਨੇ ਸੂਬੇ ਦੀਆਂ ਛੇ ਆਈ.ਟੀ.ਆਈਜ. ਨੂੰ ਅਪਨਾਉਣ ਸਬੰਧੀ ਅੱਜ ਐਮ.ਉ.ਯੂ.ਸਾਈਨ ਕੀਤਾ ਗਿਆ ਹੈ।
ਐਮ.ਉ.ਯੂ ਦੇ ਅਨੁਸਾਰ ਡਾ. ਸਾਹਨੀ ਜਿਨ੍ਹਾਂ ਛੇ ਆਈਂ. ਟੀ.ਆਈ. ਦੇ ਅਪਗ੍ਰੇਡੇਸ਼ਨ ਲਈ 11 ਕਰੋੜ ਰੁਪਏ ਖਰਚ ਕਰਕੇ ਅਪਗ੍ਰੇਡ ਕਰਨਗੇ ਉਨ੍ਹਾਂ ਵਿਚ ਆਈਂ. ਟੀ.ਆਈ.ਲੁਧਿਆਣਾ, ਆਈਂ. ਟੀ.ਆਈ. ਪਟਿਆਲਾ, ਆਈਂ. ਟੀ.ਆਈ. ਮਾਣਕਪੁਰ ਸ਼ਰੀਫ਼ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਈਂ. ਟੀ.ਆਈ. ਸੁਨਾਮ ਕਰੋੜ, ਅਤੇ ਆਈਂ. ਟੀ.ਆਈ. ਲਾਲੜੂ ਹਨ।
ਬੈਂਸ ਨੇ ਦੱਸਿਆ ਕਿ ਇਨ੍ਹਾਂ ਆਈਂ. ਟੀ.ਆਈਜ. ਨੂੰ ਸਥਾਨਕ ਉਦਯੋਗਾਂ ਨਾਲ ਜੋੜਿਆ ਜਾਵੇਗਾ ਅਤੇ ਆਈਂ. ਟੀ.ਆਈ. ਵਿਦਿਆਰਥੀਆਂ ਲਈ ਪਲੇਸਮੈਂਟ ਅਤੇ ਅਪ੍ਰੈਂਟਿਸਸ਼ਿਪਾਂ ਲਈ ਇੱਕ ਮਜ਼ਬੂਤ ਉਦਯੋਗ-ਕਨੈਕਟ ਨੂੰ ਯਕੀਨੀ ਬਣਾਇਆ ਜਾਵੇਗਾ।


ਇਹ ਵੀ ਪੜ੍ਹੋ : Haryana News: ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ; ਅਸ਼ੋਕ ਤੰਵਰ ਕਾਂਗਰਸ 'ਚ ਸ਼ਾਮਲ


ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਾਮੀ ਨਵੰਬਰ ਮਹੀਨੇ ਲੁਧਿਆਣਾ ਦਾ ਆਈ.ਟੀ.ਆਈ.ਐਕਸੀਲੈਂਸ ਸੈਂਟਰ ਲਾਂਚ ਕੀਤਾ ਜਾਵੇਗਾ। ਇਸ ਸਮਝੌਤੇ ਅਧੀਨ ਮੋਹਾਲੀ ਆਈ ਟੀ.ਆਈ.ਵੂਮੈਨ ਇੰਪਾਵਰਮੈਂਟ ਦੀ ਦਿਸ਼ਾ ਵਿਚ ਏਅਰ ਹੋਸਟਸ, ਬਿਊਟੀ ਵੈਲਨੈਸ ਯੂਨੀਅਰ ਨਰਸ,ਦਾ ਕੋਰਸ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਪਰਾਲਿਆਂ ਨਾਲ ਦਸ ਹਜ਼ਾਰ ਨੋਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਸ.ਬੈਂਸ ਨੇ ਦੱਸਿਆ ਕਿ ਲਾਲੜੂ ਅਤੇ ਮਾਨਕਪੁਰ ਸ਼ਰੀਫ਼ ਆਈਂ.ਟੀ.ਆਈ. ਨੂੰ ਡ੍ਰੋਨ ਅਕੈਡਮੀ ਵਜੋਂ ਵਿਕਸਤ ਕੀਤਾ ਜਾਵੇਗਾ ਜ਼ੋ ਕਿ ਡ੍ਰੋਨ ਤਕਨਾਲੋਜੀ ਦੇ ਖੇਤਰ ਵਿਚ ਦੇਸ਼ ਦੇ ਮੋਹਰੀ ਸੰਸਥਾਵਾਂ ਹੋਣਗੀਆਂ। ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਦੀ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ ਜਿਸ ਉਦਹਾਰਨ ਆਈ.ਟੀ.ਆਈਜ ਵਿਚ ਸੀਟਾਂ ਦੁ ਗਿਣਤੀ 28000 ਤੋਂ ਵਧਾ ਕੇ 35000 ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਉਦਯੋਗਿਕ ਇਕਾਈਆਂ ਨੂੰ ਸਿੱਖਿਅਤ ਕਾਮੇ ਮਿਲਣਗੇ ਉਸ ਦੇ ਨਾਲ ਹੀ ਸੂਬੇ ਵਿਚ ਬੇਰੁਜ਼ਗਾਰੀ ਨੂੰ ਠੱਲ੍ਹ ਪਾਵੇਗਾ ਅਤੇ ਨਸ਼ਿਆਂ ਦੀ ਸਮੱਸਿਆਂ ਨੂੰ ਖ਼ਤਮ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ।


ਇਹ ਵੀ ਪੜ੍ਹੋ : Panchayat Elections: ਹਾਈਕੋਰਟ ਨੇ ਪੰਚਾਇਤੀ ਚੋਣਾਂ ਨਾਲ ਸਬੰਧਤ ਦਾਇਰ 170 ਪਟੀਸ਼ਨਾਂ ਕੀਤੀਆਂ ਰੱਦ