Sunam Accident News: ਵੀਰਵਾਰ ਨੂੰ ਸੁਨਾਮ ਤੋਂ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਸੁਨਾਮ ਮੇਹਲਾ ਰੋਡ ਉਪਰ ਭਿਆਨਕ ਹਾਦਸੇ ਵਿੱਚ ਲੋਕਾਂ ਦੀ ਜਾਨ ਚਲੀ ਗਈ ਹੈ। ਮ੍ਰਿਤਕਾ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ ਅਤੇ ਸਾਰੇ ਮ੍ਰਿਤਕ ਸੁਨਾਮ ਦੇ ਰਹਿਣ ਵਾਲੇ ਸਨ।


COMMERCIAL BREAK
SCROLL TO CONTINUE READING

ਮਾਰੂਤੀ ਕਾਰ ਮਲੇਰਕੋਟਲਾ ਤੋਂ ਸੁਨਾਮ ਜਾ ਰਹੀ ਸੀ ਇਸ ਦੌਰਾਨ ਰਾਤ ਲਗਭਗ ​​2 ਵਜੇ ਭਿਆਨਕ ਹਾਦਸਾ ਵਾਪਰ ਗਿਆ। ਦੋ ਵੱਡੇ ਕੈਂਟਰਾਂ ਦੀ ਲਪੇਟ ਵਿੱਚ ਆਉਣ ਕਾਰਨ ਮਾਰੂਤੀ ਕਾਰ ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਵੈਲਡਿੰਗ ਮਸ਼ੀਨ ਨਾਲ ਲੋਹੇ ਨੂੰ ਕੱਟ ਕੇ ਬੜੀ ਮੁਸ਼ਕਲ ਨਾਲ ਲਾਸ਼ਾਂ ਨੂੰ ਮਾਰੂਤੀ ਕਾਰ ਵਿੱਚੋਂ ਕੱਢਿਆ ਗਿਆ।


ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸੁਨਾਮ ਅਤੇ ਸੰਗਰੂਰ ਦੇ ਸਰਕਾਰੀ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਮਾਲੇਰਕੋਟਲਾ ਵਿੱਚ ਬਾਬਾ ਹੈਦਰ ਸ਼ੇਖ ਦੀ ਦਰਗਾਹ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ।


ਇਹ ਹਾਦਸਾ ਬੁੱਧਵਾਰ ਤੜਕੇ ਕਰੀਬ 1.30 ਵਜੇ ਵਾਪਰਿਆ। ਲੋਕਾਂ ਅਨੁਸਾਰ ਸਾਹਮਣੇ ਤੋਂ ਆ ਰਹੇ ਇੱਕ ਟੈਂਕਰ ਤੇ ਟਰਾਲੇ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵਾਂ ਵਾਹਨਾਂ ਵਿਚਕਾਰ ਕਾਰ ਫਸ ਗਈ। ਇਸ ਵਿੱਚ ਸੁਨਾਮ ਵਾਸੀ ਨੀਰਜ ਸਿੰਗਲਾ (37), ਉਸ ਦੇ 4 ਸਾਲਾ ਪੁੱਤਰ ਮਾਧਵ ਸਿੰਗਲਾ, ਲਲਿਤ ਬਾਂਸਲ (45), ਦਵੇਸ਼ ਜਿੰਦਲ (33), ਦੀਪਕ ਜਿੰਦਲ (30) ਅਤੇ ਵਿਜੇ ਕੁਮਾਰ (50) ਦੀ ਮੌਤ ਹੋ ਗਈ।


ਇਹ ਵੀ ਪੜ੍ਹੋ : India vs Sri Lanka Live Updates, World Cup 2023: ਸ੍ਰੀਲੰਕਾ ਖ਼ਿਲਾਫ਼ ਜਿੱਤ ਦੇ ਇਰਾਦੇ ਨਾਲ ਉਤਰੇਗਾ ਭਾਰਤ, ਅੱਜ ਦੀ ਜਿੱਤ ਨਾਲ ਸੈਮੀਫਾਈਨਲ ਦਾ ਰਸਤਾ ਸਾਫ਼


ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਵਿੱਚ ਸਵਾਰ ਲੋਕ ਅੰਦਰ ਹੀ ਫਸ ਗਏ। ਹਾਦਸੇ ਤੋਂ ਬਾਅਦ ਕਾਰ ਦੇ ਪਾਰਟਸ ਕੱਟ ਕੇ ਸਾਰਿਆਂ ਨੂੰ ਬਾਹਰ ਕੱਢਿਆ ਗਿਆ। ਘਟਨਾ 'ਚ ਕਾਰ 'ਚ ਸਵਾਰ ਸਾਰੇ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤੀਆਂ ਹਨ। ਪੁਲਿਸ ਨੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ : Bathinda Controversial Plot Case: ਪੀਸੀਐਸ ਅਧਿਕਾਰੀ ਵਿਕਰਮਜੀਤ ਸ਼ੇਰਗਿੱਲ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ