ਪੰਜਾਬ ਕੈਬਨਿਟ ਨੇ ਪਹਿਲੀ ਅਕਤੂਬਰ 2022 ਤੋਂ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਛੇ ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਫੈਸਲਾ ਕੀਤਾ ਹੈ।
Trending Photos
ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਪਹਿਲੀ ਅਕਤੂਬਰ 2022 ਤੋਂ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਛੇ ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਫੈਸਲਾ ਕੀਤਾ ਹੈ। ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਭ ਪਹੁੰਚਾਉਣ ਵਾਲੇ ਇਸ ਫੈਸਲੇ ਨੂੰ ਅੱਜ ਪ੍ਰਵਾਨਗੀ ਦਿੱਤੀ।
ਪੁਰਾਣੀ ਪੈਨਸ਼ਨ ਸਕੀਮ ਸਾਲ 2004 ’ਚ ਕਰ ਦਿੱਤੀ ਗਈ ਸੀ ਬੰਦ
ਬੁਲਾਰੇ ਨੇ ਅੱਗੇ ਕਿਹਾ ਕਿ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਜਾਂ ਨਵੀਂ ਪੈਨਸ਼ਨ ਸਕੀਮ ਦੋਵਾਂ ਵਿੱਚੋਂ ਚੋਣ ਕਰਨ ਦਾ ਅਧਿਕਾਰ ਹੋਵੇਗਾ। ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਸਾਲ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ ਪਰ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ।
ਅੱਜ ਦੀ ਕੈਬਨਿਟ ਮੀਟਿੰਗ 'ਚ ਮੁਲਾਜ਼ਮਾਂ ਪੱਖੀ ਫੈਸਲੇ ਲਏ ਨੇ...ਦੀਵਾਲੀ ਮੌਕੇ ਇੱਕ ਤੋਹਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੇਣ ਲਈ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਹੈ...
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 6 ਫੀਸਦੀ DA ਦੀ ਕਿਸ਼ਤ ਦੇਣ ਨੂੰ ਮਨਜ਼ੂਰੀ ਦਿੱਤੀ... ਜੋ 1 ਅਕਤੂਬਰ ਤੋਂ ਲਾਗੂ ਹੋਵੇਗੀ...
ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ pic.twitter.com/yv00hlP2pT— Bhagwant Mann (@BhagwantMann) October 21, 2022
ਪੁਰਾਣੀ ਪੈਨਸ਼ਨ ਸਕੀਮ ਦਾ ਸਾਰੇ ਕਰਮਚਾਰੀਆਂ ਨੂੰ ਫ਼ਾਇਦਾ
ਲੱਖਾਂ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਨੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਇਹ ਸਕੀਮ ਲਾਗੂ ਹੋਣ ਨਾਲ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਹੈ। ਮੁਲਾਜ਼ਮਾਂ ਨੂੰ ਸਰਕਾਰ ਦੀ ਰੀੜ੍ਹ ਦੀ ਹੱਡੀ ਮੰਨਦਿਆਂ ਸੂਬਾ ਸਰਕਾਰ ਨੇ ਇਹ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਦਾ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਫਾਇਦਾ ਮਿਲਣ ਦੀ ਸੰਭਾਵਨਾ ਹੈ।
ਪਹਿਲੀ ਅਕਤੂਬਰ ਤੋਂ ਮਿਲੇਗਾ 6 ਫ਼ੀਸਦ ਮਹਿੰਗਾਈ ਭੱਤਾ
ਇਸ ਦੌਰਾਨ ਇਕ ਹੋਰ ਅਹਿਮ ਫੈਸਲੇ ਵਿੱਚ ਪੰਜਾਬ ਕੈਬਨਿਟ ਨੇ ਪਹਿਲੀ ਅਕਤੂਬਰ 2022 ਤੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਛੇ ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਫੈਸਲਾ ਕੀਤਾ ਹੈ। ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਭ ਪਹੁੰਚਾਉਣ ਵਾਲੇ ਇਸ ਫੈਸਲੇ ਨੂੰ ਕੈਬਨਿਟ ਨੇ ਅੱਜ ਪ੍ਰਵਾਨਗੀ ਦਿੱਤੀ।
ਮੰਤਰੀ ਮੰਡਲ ਦੀ ਇਹ ਰਾਇ ਸੀ ਕਿ ਮੁਲਾਜ਼ਮ ਸੂਬਾਈ ਪ੍ਰਸ਼ਾਸਨ ਦਾ ਸਭ ਤੋਂ ਅਹਿਮ ਅੰਗ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਮੁੱਖ ਤਰਜੀਹ ਹੈ।