Lok Sabha elections: ਪੰਜਾਬ ਵਿੱਚ 18ਵੀਂ ਲੋਕ ਸਭਾ ਚੋਣਾਂ ਲਈ ਬੀਤੇ ਦਿਨ ਵੋਟਿੰਗ ਪ੍ਰਕਿਰਿਆ ਹੋਈ। ਅੱਤ ਦੀ ਗਰਮੀ ਦੇ ਬਾਵਜੂਦ ਪੰਜਾਬ ਵਿੱਚ 62.80 ਫ਼ੀਸਦੀ ਵੋਟਿੰਗ ਹੋਈ।
Trending Photos
Lok Sabha elections: ਪੰਜਾਬ ਵਿੱਚ 18ਵੀਂ ਲੋਕ ਸਭਾ ਚੋਣਾਂ ਲਈ ਬੀਤੇ ਦਿਨ ਵੋਟਿੰਗ ਪ੍ਰਕਿਰਿਆ ਹੋਈ। ਅੱਤ ਦੀ ਗਰਮੀ ਦੇ ਬਾਵਜੂਦ ਪੰਜਾਬ ਵਿੱਚ 62.80 ਫ਼ੀਸਦੀ ਵੋਟਿੰਗ ਹੋਈ। ਬਠਿੰਡਾ ਵਿੱਚ ਸਭ ਤੋਂ ਜ਼ਿਆਦਾ 69.36 ਫ਼ੀਸਦੀ ਜਦਕਿ ਸਭ ਤੋਂ ਘੱਟ ਹੁਸ਼ਿਆਰਪੁਰ ਵਿੱਚ 58.86 ਫ਼ੀਸਦੀ ਵੋਟਿੰਗ ਹੋਈ। ਪੰਜਾਬ ਦੀਆਂ 13 ਲੋਕ ਸਭਾ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
ਸਿਬਿਨ ਸੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 56.06 ਫ਼ੀਸਦੀ, ਆਨੰਦਪੁਰ ਸਾਹਿਬ ਵਿੱਚ 61.98 ਫ਼ੀਸਦੀ, ਫਰੀਦਕੋਟ ਵਿੱਚ 63.34 ਫ਼ੀਸਦੀ, ਫਤਿਹਗੜ੍ਹ ਸਾਹਿਬ ਵਿੱਚ 62.53 ਫ਼ੀਸਦੀ, ਫਿਰੋਜ਼ਪੁਰ ਵਿੱਚ 67.02 ਫ਼ੀਸਦੀ, ਗੁਰਦਾਸਪੁਰ ਵਿੱਚ 66.67 ਫ਼ੀਸਦੀ ਅਤੇ ਹੁਸ਼ਿਆਰਪੁਰ ਵਿੱਚ 58.86 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : Punjab Train Accident: ਫਤਹਿਗੜ੍ਹ ਸਾਹਿਬ ਰੇਲ ਹਾਦਸਾ; ਡੀਆਰਐਮ ਦਾ ਦਾਅਵਾ ਜਲਦ ਹੀ ਲਾਈਨ ਕਰ ਦਿੱਤੀ ਜਾਵੇਗੀ ਕਲੀਅਰ
ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ ਵਿੱਚ 59.70 ਫ਼ੀਸਦੀ, ਖਡੂਰ ਸਾਹਿਬ ਵਿੱਚ 62.55 ਫ਼ੀਸਦੀ, ਲੁਧਿਆਣਾ ਵਿੱਚ 60.12 ਫ਼ੀਸਦੀ, ਪਟਿਆਲਾ ਵਿੱਚ 63.63 ਫ਼ੀਸਦੀ ਅਤੇ ਸੰਗਰੂਰ ਵਿੱਚ 64.63 ਫ਼ੀਸਦੀ ਵੋਟਿੰਗ ਹੋਈ ਹੈ।
ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਲਈ ਸ਼ਨੀਵਾਰ ਨੂੰ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਸੰਸਦੀ ਹਲਕੇ ਲਈ ਕੁੱਲ 59.07 ਫੀਸਦੀ ਪੋਲਿੰਗ ਹੋਈ। ਇਸ ਵਿੱਚ ਪੋਸਟਲ ਬੈਲਟ ਨਾਲ ਪਈਆਂ ਵੋਟਾਂ ਦੇ ਅੰਕੜੇ ਜੁੜਨੇ ਬਾਕੀ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਅਧੀਨ ਆਉਂਦੇ ਵਿਧਾਨ ਸਭਾ ਹਲਕਾ ਫਿਲੌਰ ਵਿੱਚ 57. 80 ਫੀਸਦੀ , ਸ਼ਾਹਕੋਟ ਵਿੱਚ 58.79 ਫੀਸਦੀ, ਨਕੋਦਰ ਵਿੱਚ 58.40 ਫੀਸਦੀ, ਕਰਤਾਰਪੁਰ ਵਿੱਚ 57.98 ਫੀਸਦੀ, ਜਲੰਧਰ ਕੇਂਦਰੀ ਵਿਖੇ 56.40 ਫੀਸਦੀ, ਜਲੰਧਰ ਪੱਛਮੀ ਵਿਖੇ 64 ਫੀਸਦੀ, ਜਲੰਧਰ ਉੱਤਰੀ ਵਿਖੇ 62.10 ਫੀਸਦੀ, ਜਲੰਧਰ ਛਾਉਣੀ ਵਿਖੇ 57.95 ਫੀਸਦੀ ਅਤੇ ਹਲਕਾ ਆਦਮਪੁਰ ਵਿਖੇ 58.50 ਫੀਸਦੀ ਵੋਟਿੰਗ ਹੋਈ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਲਈ ਸਾਲ 2023 ਵਿਚ ਉਪ ਚੋਣ ਲਈ 54 ਫੀਸਦੀ ਪੋਲਿੰਗ ਹੋਈ ਸੀ।
ਡਾ. ਅਗਰਵਾਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦਾ ਕੰਮ 4 ਜੂਨ 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗਾ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਸ਼ਾਂਤੀਪੂਰਨ ਵੋਟਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਦਸਤਿਆਂ ਅਤੇ ਲੋਕਾਂ ਦਾ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ : Exit Polls: ਦੇਸ਼ ਦਾ ਪਹਿਲਾ ਏਆਈ ਐਗਜ਼ਿਟ ਪੋਲ; Zeenia ਨੇ ਹੈਰਾਨੀਜਨਕ ਅੰਕੜਿਆਂ ਦਾ ਕੀਤਾ ਖੁਲਾਸਾ