Punjab Bypolls:  ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।


COMMERCIAL BREAK
SCROLL TO CONTINUE READING

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ  81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। 


ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ  54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।


ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ।


ਇਹ ਵੀ ਪੜ੍ਹੋ : Harpal Cheema: ਹਰਪਾਲ ਚੀਮਾ ਦਾ ਵੱਡਾ ਬਿਆਨ; ਹਰਿਆਣਾ ਵਿਧਾਨ ਸਭਾ ਬਣਾਉਣ ਲਈ ਨਹੀਂ ਦਿੱਤੀ ਜਾਵੇਗੀ ਜ਼ਮੀਨ


ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।


ਬੀਤੇ ਦਿਨੀਂ ਹੋਈ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਈ ਸੀ।


ਇਹ ਵੀ ਪੜ੍ਹੋ : Amritsar News: ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਜਥੇਦਾਰਾਂ ਨੇ ਸੱਦੀ ਅਹਿਮ ਐਮਰਜੈਂਸੀ ਬੈਠਕ