ਚੰਡੀਗੜ੍ਹ: ਪੰਜਾਬ ’ਚ ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹੋਏ ਹਨ, ਇਹ ਦਾਅਵਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ’ਚ 2500 ਮਾਮਲਿਆਂ ਦੇ ਮੁਕਾਬਲੇ ਇਸ ਵਾਰ ਸਿਰਫ਼ 700 ਮਾਮਲੇ ਸਾਹਮਣੇ ਆਏ ਹਨ। 


COMMERCIAL BREAK
SCROLL TO CONTINUE READING

 



ਕੈਬਨਿਟ ਮੰਤਰੀ ਧਾਲੀਵਾਲ ਨੇ ਕਿਸਾਨਾਂ ਨੂੰ ਇਸ ਵਾਰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਮਿਲੇ ਹਨ ਤਾਂ ਜੋ ਉਹ ਵੀ ਕਿਸਾਨਾਂ ਨੂੰ ਅਪੀਲ ਕਰਨ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। 



 



ਸਰਹੱਦੀ ਜ਼ਿਲ੍ਹਿਆਂ ’ਚ ਪਰਾਲੀ ਸਾੜਨ ਦੇ ਵੱਧ ਮਾਮਲੇ  
ਇੱਥੇ ਦੱਸਣਾ ਬਣਦਾ ਹੈ ਕਿ ਪਰਾਲੀ ਸਾੜਨ (Stubble burn) ਦੇ ਸਭ ਤੋਂ ਵੱਧ ਮਾਮਲੇ ਮਾਝਾ ਖੇਤਰ ਤੋਂ ਸਾਹਮਣੇ ਆਏ ਹਨ, ਜਿਸ ’ਚ ਅੰਮ੍ਰਿਤਸਰ ਸਭ ਤੋਂ ਅੱਗੇ ਹੈ।  ਸਰਕਾਰ ਨੇ ਪਰਾਲੀ ਦੇ ਵਧੀਆ ਪ੍ਰਬੰਧਨ ਲਈ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਇਸ ਸਬੰਧੀ ਜਾਗਰੂਕਤਾ ਮੁਹਿੰਮ ਵੀ ਅਰੰਭ ਕੀਤੀ ਹੋਈ ਹੈ। ਇਸ ਦੇ ਬਾਵਜੂਦ ਸਰਹੱਦੀ ਜ਼ਿਲ੍ਹਿਆਂ (Border Districts) ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਜਾਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। 



ਮਾਲ ਵਿਭਾਗ ਵਲੋਂ ਕੀਤੀ ਜਾ ਰਹੀ ਰੈੱਡ-ਐਂਟਰੀ
ਦੂਜੇ ਪਾਸੇ ਮਾਲ ਵਿਭਾਗ (Punjab Land Records) ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਆਪਣੇ ਰਿਕਾਰਡ ’ਚ ਰੈੱਡ-ਐਂਟਰੀ ਕੀਤੀ ਜਾ ਰਹੀ ਹੈ। ਜਿਸ ਵੀ ਕਿਸਾਨ ਦੇ ਰਿਕਾਰਡ ’ਚ ਇੱਕ ਵਾਰ ਰੈੱਡ-ਐਂਟਰੀ (red-entries) ਹੋ ਜਾਂਦੀ ਹੈ, ਉਹ ਕਿਸਾਨ ਨਾ ਤਾਂ ਕਰਜ਼ਾ ਲੈ ਸਕੇਗਾ ਅਤੇ ਨਾ ਹੀ ਆਪਣੀ ਜ਼ਮੀਨ ਗਹਿਣੇ ਰੱਖ ਸਕੇਗਾ। ਮਾਲ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਰਾਲੀ ਸਾੜਨ ਦੇ 606 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚੀ ਕੀਤੀ ਜਾ ਰਹੀ ਹੈ।