Airport News:  72 ਘੰਟੇ ਬਾਅਦ 2 ਦਸੰਬਰ ਨੂੰ ਪੰਜਾਬ ਦੀ ਜਨਤਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ 6 ਮਹੀਨੇ ਤੋਂ ਲੱਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੋਕ ਅਰਪਣ ਕੀਤਾ ਜਾਵੇਗਾ। ਇਹ ਫ਼ੈਸਲਾ ਅੱਜ ਪੰਜਾਬ ਭਾਜਪਾ ਦੀ ਚੰਡੀਗੜ੍ਹ ਵਿੱਚ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ।


COMMERCIAL BREAK
SCROLL TO CONTINUE READING

ਮੀਟਿੰਗ ਵਿੱਚ ਵਿਸ਼ੇਸ਼ ਰੂਪ ਨਾਲ ਹਾਜ਼ਰ ਪ੍ਰਦੇਸ਼ ਉਪ ਪ੍ਰਧਾਨ ਕੇਵਲ ਸਿੰਘ ਢਿੱਲੋਂ, ਫਤਹਿਗੜ੍ਹ ਜੰਗ ਬਾਜਵਾ ਤੇ ਸੁਭਾਸ਼ ਸ਼ਰਮਾ, ਪ੍ਰਦੇਸ਼ ਮਹਾਮੰਤਰੀ ਅਨਿਲ ਸਰੀਨ, ਪ੍ਰਦੇਸ਼ ਮੀਡੀਆ ਮੁਖੀ ਵਿਨੀਤ ਜੋਸ਼ੀ, ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਸੰਜੀਵ ਵਿਸ਼ਿਸ਼ਟ ਨੇ ਸਮੂਹਿਕ ਰੂਪ ਨਾਲ ਪ੍ਰਦੇਸ਼ ਸਰਕਾਰ ਉਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਹਾਲੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ 6 ਮਹੀਨੇ ਤੋਂ ਲੱਗੀ ਭਗਤ ਸਿੰਘ ਦੀ ਪ੍ਰਤਿਮਾ ਨੂੰ ਕੱਪੜੇ ਨਾਲ ਢੱਕਿਆ ਹੋਇਆ ਹੈ ਅਤੇ ਪ੍ਰਦੇਸ਼ ਸਰਕਾਰ ਕੋਲ ਇੰਨਾ ਸਮਾਂ ਨਹੀਂ ਹੈ ਕਿ ਉਹ ਪ੍ਰਤਿਮਾ ਦਾ ਲੋਕਅਰਪਣ ਕਰ ਸਕਣ। ਸ਼ਹੀਦ-ਏ-ਆਜ਼ਮ ਦੀ ਪੱਗ ਵਰਗੀ ਪੱਗ ਬੰਨ੍ਹ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਵਾਲੇ ਮੁੱਖ ਮੰਤਰੀ ਇੰਨੇ ਅਸੰਵੇਦਨਸ਼ੀਲ ਹਨ ਕਿ ਉਨ੍ਹਾਂ ਦੇ ਬੁੱਤ ਨੂੰ ਲੋਕ ਅਰਪਣ ਵੀ ਨਹੀਂ ਕਰ ਰਹੇ।


ਇਹ ਵੀ ਪੜ੍ਹੋ : Nawanshahr News: 18 ਸਾਲ ਦੀ ਬਲਾਚੌਰ ਦੀ ਲੜਕੀ ਦਾ ਰਾਹੋ 'ਚ ਕਤਲ, ਪਰਿਵਾਰ ਨੇ ਲਗਾਇਆ ਜਬਰ ਜਨਾਹ ਦਾ ਦੋਸ਼


ਇਸ ਦੇ ਆਗੂ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਦੀ ਬਜਾਏ ਸਰਕਾਰ ਨੂੰ ਇਸ ਬੁੱਤ ਦਾ ਤੁਰੰਤ ਲੋਕ ਅਰਪਣ ਕਰਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਬੀਤੀ 28 ਨਵੰਬਰ ਨੂੰ ਭਾਜਪਾ ਪੰਜਾਬ ਨੇ ਇੱਕ ਪੱਤਰ ਰਾਹੀਂ ਪੰਜਾਬ ਸਰਕਾਰ ਨੂੰ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਲਈ 72 ਘੰਟਿਆਂ ਦਾ ਸਮਾਂ ਦਿੱਤਾ ਸੀ, ਜੋ ਕਿ ਐਤਵਾਰ ਸ਼ਾਮ ਨੂੰ ਪੂਰਾ ਹੋ ਜਾਵੇਗਾ।


ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਵਿੱਚ ਦੇਸ਼ਭਗਤੀ ਦੀ ਅਲਖ ਜਗਾਉਣ ਲਈ ਕੌਮਾਂਤਰੀ ਹਵਾਈ ਅੱਡਾ ਮੁਹਾਲੀ ’ਤੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲਗਾਇਆ ਗਿਆ ਸੀ। ਇਸ ਬੁੱਤ ਨੂੰ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਮਰਪਿਤ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ।


ਇਹ ਵੀ ਪੜ੍ਹੋ : Mohali News: ਅਦਾਲਤ ਨੇ ਸਾਬਕਾ ਪੁਲਿਸ ਇੰਸਪੈਕਟਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ