ਦੇਸ਼ ਦਾ 73ਵਾਂ ਗਣਤੰਤਰ ਦਿਵਸ- ਸੀ.ਐਮ ਚੰਨੀ ਨੇ ਜਲੰਧਰ ਵਿਚ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ
Advertisement

ਦੇਸ਼ ਦਾ 73ਵਾਂ ਗਣਤੰਤਰ ਦਿਵਸ- ਸੀ.ਐਮ ਚੰਨੀ ਨੇ ਜਲੰਧਰ ਵਿਚ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ

ਮੁੱਖ ਮੰਤਰੀ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਦੇਸ਼ ਦਾ 73ਵਾਂ ਗਣਤੰਤਰ ਦਿਵਸ- ਸੀ.ਐਮ ਚੰਨੀ ਨੇ ਜਲੰਧਰ ਵਿਚ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ

ਚੰਡੀਗੜ: ਦੇਸ਼ ਅੰਦਰ 73ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਜਿਸ ਖਾਸ ਮੌਕੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਵਿਚ ਤਿਰੰਗਾ ਫਹਿਰਾਇਆ। ਮੁੱਖ ਮੰਤਰੀ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਪ੍ਰੋਗਰਾਮ ਦਾ ਆਯੋਜਨ ਕਰੋਨਾ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ ਸੀ। ਮੁੱਖ ਮੰਤਰੀ ਚੰਨੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ[ਇਸ ਮੌਕੇ ਉਹਨਾਂ ਸੂਬਾ ਵਾਸੀਆਂ ਨੂੰ  73ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਭੂਸੱਤਾ, ਸਮਾਜਵਾਦ, ਧਰਮ ਨਿਰਪੱਖਤਾ, ਜਮਹੂਰੀਅਤ, ਨਿਆਂ, ਬਰਾਬਰੀ, ਮਨੁੱਖੀ ਸਨਮਾਨ ਅਤੇ ਏਕਤਾ ਦੇ ਮੂਲ ਮੁੱਲਾਂ ਨੂੰ ਯਾਦ ਰੱਖਣਾ ਜ਼ਰੂਰੀ ਹੈ, ਜੋ ਸਾਡੇ ਸੰਵਿਧਾਨ ਦਾ ਆਧਾਰ ਹਨ। ਉਹਨਾਂ ਆਖਿਆ ਕਿ ਭਾਵੇਂ ਦੇਸ਼ ਦੀ ਅਜ਼ਾਦੀ ਦਾ ਸਵਾਲ ਹੋਵੇ ਜਾਂ ਪੇਟ ਭਰਨ ਦਾ ਪੰਜਾਬੀਆਂ ਨੇ ਹਰ ਵੇਲੇ ਅੱਗੇ ਹੋ ਕੇ ਲੜਾਈ ਲੜੀ ਹੈ।

 

WATCH LIVE TV

 

 

ਇਸਦੇ ਨਾਲ ਹੀ ਮੁਹਾਲੀ ਦੇ ਫੇਜ਼ 6 ਸਥਿਤ ਸਰਕਾਰੀ ਕਾਲਜ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਅੱਜ ਅਸੀਂ ਆਪਣਾ ਗਣਤੰਤਰ ਦਿਵਸ ਮਨਾ ਰਹੇ ਹਾਂ। ਸਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਰ ਵਿਅਕਤੀ ਤੱਕ ਪੁੱਜਣ, ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵੀ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਵਿਚ ਲੱਗਾ ਹੋਇਆ ਹੈ। ਟੀਕਾਕਰਨ ਦੀ ਰਫ਼ਤਾਰ ਬਹੁਤ ਵਧੀਆ ਚੱਲ ਰਹੀ ਹੈ। ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਤਰਨਤਾਰਨ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ।

 

 

 

 

Trending news