ਚੰਡੀਗੜ੍ਹ- 15 ਅਗਸਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਬਣੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ 'ਚ ਮੁਹੱਲਾ ਕਲੀਨਿਕ ਸਫ਼ਲ ਸਿੱਧ ਹੋਏ ਹਨ ਅਤੇ ਇਸ ਦੀ ਤਰਜ਼ 'ਤੇ ਹੀ ਪੰਜਾਬ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 75ਵੇਂ ਆਜ਼ਾਦੀ ਦਿਹਾੜੇ 'ਤੇ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।


COMMERCIAL BREAK
SCROLL TO CONTINUE READING

ਮੁਹੱਲਾ ਕਲੀਨਿਕਾਂ ‘ਚ ਸੁਵਿਧਾਵਾਂ


ਮੁਹੱਲਾ ਕਲੀਨਿਕਾਂ 'ਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ ਅਤੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਕਲੀਨਿਕ ਖੋਲ੍ਹੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ 'ਚ 4 ਮੈਂਬਰਾਂ ਦੇ ਸਟਾਫ਼ ਨਾਲ ਇਕ ਐੱਮ. ਬੀ. ਬੀ. ਐੱਸ. ਡਾਕਟਰ ਮੌਜੂਦ ਰਹੇਗਾ। ਮੁੱਖ ਮੰਤਰੀ ਨੇ ਕਲੀਨਿਕ 'ਚ ਪਹੁੰਚ ਕੇ ਲੋਕਾਂ ਨਾਲ ਗੱਲ ਕੀਤੀ ਅਤੇ ਕਲੀਨਿਕ ਦੇ ਸਟਾਫ਼ ਤੋਂ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮੁਹੱਲਾ ਕਲੀਨਿਕ 'ਚ ਖ਼ੁਦ ਵੀ ਬੀ. ਪੀ. ਚੈੱਕ ਕਰਵਾਇਆ। ਮੁੱਖ ਮੰਤਰੀ ਨੇ ਮੁਹੱਲਾ ਕਲੀਨਿਕ 'ਚ ਹੋਣ ਵਾਲੇ ਟੈਸਟਾਂ ਅਤੇ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਦਵਾਈ ਬਾਰੇ ਵੀ ਜਾਇਜ਼ਾ ਲਿਆ। ਹਾਲਾਂਕਿ ਇਹਨਾਂ ਕਲੀਨਿਕਾਂ ਵਿਚ ਮਰੀਜਾਂ ਨੂੰ ਦਾਖਲ ਕਰਨ ਜਾਂ ਆਪ੍ਰੇਸ਼ਨ ਦੀ ਕੋਈ ਸਹੂਲਤ ਨਹੀਂ ਹੋਵੇਗੀ।


ਸਰਹੱਦੀ ਖੇਤਰਾਂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ


ਫਿਲਹਾਲ ਪਹਿਲੇ ਪੜਾਅ ‘ਚ ਸਰਕਾਰ ਵੱਲੋਂ ਸਰਹੱਦੀ ਖੇਤਰ 'ਚ ਕੋਈ ਮੁਹੱਲਾ ਕਲੀਨਿਕ ਨਹੀਂ ਖੋਲਿਆ ਜਾ ਰਿਹਾ ਹੈ। ਇਸਦੇ ਲਈ ਸਰਹੱਦੀ ਖੇਤਰ ਦੇ ਲੋਕਾਂ ਨੂੰ ਅਗਲੇ ਪੜਾਅ ਦਾ ਇੰਤਜ਼ਾਰ ਕਰਨਾ ਪਏਗਾ।


WATCH LIVE TV