ਚੰਡੀਗੜ: ਪੰਜਾਬ ਸਰਕਾਰ ਨੇ 9000 ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਹੈ। ਇਹ ਮੰਗ ਸੂਬੇ ਵਿਚ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਹਜ਼ਾਰਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਨਿਭਾਇਆ ਹੈ।


COMMERCIAL BREAK
SCROLL TO CONTINUE READING

 


ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਦੀ ਪ੍ਰਕਿਰਿਆ ਵਿਚ 3- 4 ਦਿਨ ਦੀ ਦੇਰੀ ਹੋਈ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਖਜ਼ਾਨੇ ਵਿਚ ਪੈਸਾ ਨਹੀਂ ਹੈ। ਪੰਜਾਬ ਕੋਲ ਹੁਣ ਪੈਸੇ ਦੀ ਕੋਈ ਕਮੀ ਨਹੀਂ ਹੈ।


 


ਪੰਜਾਬ ਦੇ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਅੱਜ ਸਾਰੇ ਮੁਲਾਜ਼ਮਾਂ ਦੀ ਤਨਖਾਹ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਸਾਰਿਆਂ ਦੀ ਤਨਖਾਹ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਜਾਵੇਗੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ 18,000 ਨਵੀਆਂ ਭਰਤੀਆਂ ਕੀਤੀਆਂ ਹਨ। ਜਿਸ ਕਾਰਨ ਸਿਰਫ਼ ਪ੍ਰਕਿਰਿਆ ਵਿੱਚ ਦੇਰੀ ਹੋਈ, ਹੋਰ ਕੁਝ ਨਹੀਂ।


 


ਹੁਣ ਪੰਜਾਬ ਦੇ ਖ਼ਜ਼ਾਨੇ ਵਿੱਚ ਪੈਸਾ ਲਗਾਤਾਰ ਆ ਰਿਹਾ ਹੈ, ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਅਸੀਂ ਜਲਦੀ ਹੀ ਨੌਜਵਾਨਾਂ ਲਈ ਹੋਰ ਨੌਕਰੀਆਂ ਪੈਦਾ ਕਰਾਂਗੇ।