Mohali News/ਮਨੀਸ਼ ਸੰਕਰ: ​​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਮੁੱਖ ਨਿਆਂਧੀਸ਼, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।


COMMERCIAL BREAK
SCROLL TO CONTINUE READING

ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।


​ਇਸ ਕੌਮੀ ਲੋਕ ਅਦਾਲਤ ਲਈ ਜ਼ਿਲ੍ਹਾ ਅਦਾਲਤ ਮੋਹਾਲੀ ਵਿੱਚ 15 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ  ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਿਕਰਾਂਤ ਕੁਮਾਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਸਿਮਰਨਜੀਤ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟਸ ਸ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ) ਸ੍ਰੀ ਅਭੇ ਰੰਜਨ ਸ਼ੁਕਲਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਪੂਨਮ ਕਸਿ਼ਅਪ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀ ਕਿਰਨਦੀਪ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸੰਗਮ ਕੌਸ਼ਲ, ਸਿਵਲ ਜੱਜ (ਜੂਨੀਅਰ ਡਵੀਜ਼ਨ)ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸੰਦੀਪ ਸਿੰਘ ਜੋਸਨ, ਪ੍ਰਜ਼ਾਈਡਿੰਗ ਅਫਸਰ, ਇੰਡਸਟ੍ਰੀਅਲ ਟ੍ਰਿਬਿਊਨਲਸ ਸ੍ਰੀਮਤੀ ਗੁਰਮੀਤ ਕੌਰ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸ੍ਰੀ ਐਸ.ਕੇ. ਅਗਰਵਾਲ, ਪ੍ਰੈਜ਼ੀਡੈਂਟ, ਜ਼ਿਲ੍ਹਾ ਕੰਜਿ਼ਊਮਰ ਡਿਸਪਿਊਟ ਰਿਡਰੈਸਲ ਕਮਿਸ਼ਨ ਅਰਜੁਨ ਗਰੇਵਾਲ, ਤਹਿਸੀਲਦਾਰ, ਐਸ.ਏ.ਐਸ. ਨਗਰ ਅਤੇ ਅਮਨਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ।


ਇਹ ਵੀ ਪੜ੍ਹੋ: Punjab Lok Adalat: ਪੰਜਾਬ ਭਰ 'ਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ"
 


ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 3 ਬੈਂਚ ਸ੍ਰੀ ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਸ੍ਰੀ ਵੀਰਕਰਨ ਸਿੰਘ, ਤਹਿਸੀਲਦਾਰ, ਖਰੜ ਵਿਖੇ 5 ਬੈਂਚ ਸ੍ਰੀ ਗੁਰਮਹਿਤਾਬ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਮੰਜ਼ਰਾ ਦੱਤਾ, ਸਿਵਲ ਜੱਜ (ਜੂਨੀਅਰ ਡਵੀਜਨ) ਵਿਕਾਸਦੀਪ, ਤਹਿਸੀਲਦਾਰ ਅਤੇ ਸ੍ਰੀਮਤੀ ਜਸਬੀਰ ਕੌਰ, ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।


​ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 12403 ਕੇਸ ਨਿਪਟਾਰੇ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 9850 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 408686452/- ਕੀਮਤ ਦੇ ਅਵਾਰਡ ਪਾਸ ਕੀਤੇ ਗਏ।