Chandigarh Murder news: ਚੰਡੀਗੜ੍ਹ ਦੇ ਸੈਕਟਰ-38 'ਚ ਮਾਤਾ ਦੇ ਜਾਗਰਣ ਦੌਰਾਨ 23 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੁਲਿਸ ਨੇ ਬੁਰੀ ਤਰ੍ਹਾਂ ਜ਼ਖ਼ਮੀ ਨੌਜਵਾਨ ਨੂੰ ਪੀਜੀਆਈ ਦੇ ਐਡਵਾਂਸ ਟਰਾਮਾ ਸੈਂਟਰ ਲਿਆਂਦਾ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਥੇ ਹੀ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ (Chandigarh Murder) ਬਾਅਦ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਸਾਹਿਲ ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਦੇ ਮੁਤਾਬਿਕ ਉਹ ਸੈਕਟਰ 38 ਵਿੱਚ ਹੀ ਰਹਿੰਦਾ ਸੀ। ਮ੍ਰਿਤਕ ਬਿੰਨੀ ਦੇ ਚਾਚਾ ਨੇ ਦੱਸਿਆ ਕਿ ਗੁਆਂਢ ਵਿੱਚ ਜਾਗਰਣ ਚੱਲ ਰਿਹਾ ਸੀ। ਉੱਥੇ ਹੀ ਇਹ ਘਟਨਾ  (Chandigarh Murder)  ਵਾਪਰੀ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ-38 'ਚ ਮਾਤਾ ਦੇ ਜਾਗਰਣ ਦੌਰਾਨ ਵਾਪਰੀ ਹੈ। 


ਇਹ ਵੀ ਪੜ੍ਹੋ: ਪੀਰੀਅਡਸ 'ਚ ਰਾਹਤ ਲਈ ਕੌੜਾ ਕਰੇਲਾ ਹੈ ਲਾਹੇਬੰਦ; ਪੜ੍ਹੋ ਕੀ ਹਨ ਇਸ ਦੇ ਫ਼ਾਇਦੇ


ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਘਟਨਾ ਦੇ ਸਮੇਂ ਉਹ ਘਰ 'ਤੇ ਸੀ, ਇਸ ਲਈ ਉਸ ਨੂੰ ਉੱਥੇ ਕੀ ਹੋਇਆ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਕ ਲੜਕੇ ਤੋਂ ਸੂਚਨਾ ਮਿਲੀ ਸੀ ਕਿ ਸਾਹਿਲ ਨੂੰ ਕਿਸੇ ਨੇ ਚਾਕੂ ਮਾਰ ਦਿੱਤਾ ਹੈ। ਅਜਿਹੇ 'ਚ ਉਹ ਮੌਕੇ 'ਤੇ ਭੱਜਿਆ। ਉਸ ਨੇ ਮੌਕੇ 'ਤੇ ਜਾ ਕੇ ਦੇਖਿਆ ਕਿ ਸਾਹਿਲ ਸੜਕ 'ਤੇ ਪਿਆ ਸੀ ਅਤੇ ਉਸ ਦਾ ਖੂਨ ਵਹਿ ਰਿਹਾ ਸੀ। ਇਸ ਤੋਂ ਬਾਅਦ ਉਥੇ ਦਹਿਸ਼ਤ ਦਾ ਮਾਹੌਲ ਸੀ ਅਤੇ ਕਤਲ ਤੋਂ ਬਾਅਦ ਹਮਲਾਵਰ ਫਰਾਰ ਹੋ ਗਿਆ ਹੈ। ਅਜੇ ਤੱਕ ਇਸ ਕਤਲ (Chandigarh Murder)ਬਾਰੇ ਜਾਣਕਾਰੀ ਨਹੀਂ ਸਾਹਮਣੇ ਆਈ ਹੈ।