ਚੰਡੀਗੜ੍ਹ:  ਫ਼ਰੀਦਕੋਟ ਦੀ ਬਾਬਾ ਫ਼ਰੀਦ ਮੈਡੀਕਲ ਯੂਨਿਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਕੁਮਾਰ ਬਹਾਦੁਰ ਨੇ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ (Chetan singh Jouramajra) ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਮੁਆਇਨਾ ਕਰਨ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਡਾ. ਰਾਜ ਕੁਮਾਰ ਬਹਾਦੁਰ ਨੂੰ ਗੰਦੇ ਬਿਸਤਰ ’ਤੇ ਪੈਣ ਲਈ ਕਹਿ ਦਿੱਤਾ ਸੀ, ਜਿਸਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। 


COMMERCIAL BREAK
SCROLL TO CONTINUE READING


ਸਿਹਤ ਮੰਤਰੀ ਦੇ ਵਤੀਰੇ ਤੋਂ ਨਰਾਜ਼ ਵਾਈਸ ਚਾਂਸਲਰ ਨੇ ਦਿੱਤਾ ਅਸਤੀਫ਼ਾ 
ਸਿਹਤ ਮੰਤਰੀ ਜੌੜਾਮਾਜਰਾ ਦੇ ਵਿਵਹਾਰ ਤੋਂ ਨਰਾਜ਼ ਵਾਈਸ ਚਾਂਸਲਰ ਡਾ. ਰਾਜ ਕੁਮਾਰ ਬਹਾਦੁਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਵਾਈਸ ਚਾਂਸਲਰ ਨੇ ਆਪਣਾ ਅਸਤੀਫ਼ਾ ਪੱਤਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤਾ ਹੈ।  



ਵਾਈਸ ਚਾਂਸਲਰ ਦੇ ਅਸਤੀਫ਼ੇ ’ਤੇ ਵਿਰੋਧੀਆਂ ਨੇ ਘੇਰਿਆ
ਵਾਈਸ ਚਾਂਸਲਰ ਡਾ. ਰਾਜ ਕੁਮਾਰ ਬਹਾਦੁਰ ਦੇ ਅਸਤੀਫ਼ੇ ਤੋਂ ਬਾਅਦ ਸਿਆਸੀ ਬਵਾਲ ਮੱਚ ਗਿਆ ਹੈ। ਇਸ ’ਤੇ ਵਿਰੋਧੀਆਂ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ। ਵਿਰੋਧੀਆਂ ਦਾ ਇਲਜਾਮ ਹੈ ਕਿ ਫ਼ੋਕੀ ਬੱਲੇ-ਬੱਲੇ ਕਰਵਾਉਣ ਲਈ 12ਵੀਂ ਪਾਸ ਮੰਤਰੀ ਨੇ ਵਾਈਲ ਚਾਂਸਲਰ (VC) ਨੂੰ ਸਾਰਿਆਂ ਸਾਹਮਣੇ ਜ਼ਲੀਲ ਕੀਤਾ। 



ਵਿਧਾਇਕ ਅੰਗੁਰਾਲ ਦਾ ਮਾਮਲਾ ਵੀ ਆਇਆ ਸੀ ਚਰਚਾ ’ਚ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਦੇ ਡੀਸੀ ਜਸਪ੍ਰੀਤ ਸਿੰਘ ਦੀ ਮੌਜੂਦਗੀ ’ਚ ਵਿਧਾਇਕ ਅੰਗੁਰਾਲ ਅਤੇ ADC ਮੇਜਰ ਅਮਿਤ ਸਰੀਨ ਵਿਚਾਲੇ ਤਿੱਖੀ ਬਹਿਸ ਹੋ ਗਈ ਸੀ। ਇਸ ਹੰਗਾਮੇ ਨੂੰ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮੁਆਫ਼ੀ ਮੰਗ ਕੇ ਮਾਮਲੇ ਨੂੰ ਖ਼ਤਮ ਕੀਤਾ ਸੀ।