ਅੰਮ੍ਰਿਤਸਰ ਅਧੀਨ ਪੈਂਦੇ ਪਿੰਡ ਡੱਡੂਆਣਾ ‘ਚ ਨਿਹੰਗ ਸਿੱਖਾਂ ਦੀ ਈਸਾਈ ਮਿਸ਼ਨਰੀਆਂ ਨਾਲ ਹੋਈ ਝੜਪ ਤੋਂ ਬਾਅਦ 150 ਨਿਹੰਗਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਜਿਸ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ।
Trending Photos
ਚੰਡੀਗੜ੍ਹ- ਪੰਜਾਬ ਦੇ ਅੰਮ੍ਰਿਤਸਰ ਅਧੀਨ ਪੈਂਦੇ ਪਿੰਡ ਡੱਡੂਆਣਾ ‘ਚ ਨਿਹੰਗ ਸਿੱਖਾਂ ਦੀ ਈਸਾਈ ਮਿਸ਼ਨਰੀਆਂ ਨਾਲ ਹੋਈ ਝੜਪ ਦਾ ਮਾਮਲਾ ਗਰਮਾ ਗਿਆ ਹੈ। ਪੁਲਿਸ ਵੱਲੋਂ ਈਸਾਈ ਮਿਸ਼ਨਰੀਆਂ ਦੇ ਪ੍ਰੋਗਰਾਮ ‘ਚ ਵਿਘਨ ਪਾਉਣ ਦੇ ਦੋਸ਼ ਤਹਿਤ ਪਾਸਟਰ ਦੀ ਸ਼ਿਕਾਇਤ 'ਤੇ 150 ਨਿਹੰਗ ਸਿੱਖਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਦੀ ਕਾਰਵਾਈ ‘ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਐਸਜੀਪੀਸੀ ਦੇ ਪ੍ਰਧਾਨ ਵੱਲੋਂ ਸਵਾਲ ਚੁੱਕੇ ਗਏ ਹਨ। ਉਨ੍ਹਾਂ ਵੱਲੋਂ ਪੁਲਿਸ ਨੂੰ ਕੇਸ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਈਸਾਈ ਮਿਸ਼ਨਰੀਆਂ ਵੱਲੋਂ ਪਿੰਡਾਂ ‘ਚ ਪ੍ਰੋਗਰਾਮ ਕਰਵਾ ਕੇ ਲੋਕਾਂ ਦਾ ਜਬਰੀ ਧਰਮ ਪਰਿਵਰਤਨ ਕਰਵਾਇਆ ਜਾਂਦਾ ਹੈ। ਜਿਸਦਾ ਨਿਹੰਗ ਸਿੱਖਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪਾਸਟਰ ਦੀ ਸ਼ਿਕਾਇਤ ‘ਤੇ ਨਿਹੰਗ ਆਗੂ ਬਾਬਾ ਮੇਜਰ ਸਿੰਘ ਅਤੇ ਉਨ੍ਹਾਂ ਦੇ ਕਰੀਬ 150 ਸਾਥੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿਹੰਗ ਸਿੱਖਾਂ ਖਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਭਾਜਪਾ ਆਗੂ ਦੀ ਮੰਗ
ਇਸ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਮਹਿਤਾ ਰੋਡ ’ਤੇ ਪੈਂਦੇ ਪਿੰਡ ਡੱਡੂਆਣਾ ਵਿੱਚ ਧਰਮ ਪਰਿਵਰਤਨ ਲਈ ਕੰਮ ਕਰ ਰਹੇ ਕੁਝ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ’ਤੇ ਨਿਹੰਗ ਸਿੱਖਾਂ ਖ਼ਿਲਾਫ਼ ਕੇਸ ਦਰਜ ਕਰਨਾ ਬੇਹੱਦ ਮੰਦਭਾਗਾ ਹੈ, ਜੋ ਕਿ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਾ ਹੈ।ਪੰਜਾਬ ਸਰਕਾਰ ਧਰਮ ਪਰਿਵਰਤਨ ਰੋਕਣ ਲਈ ਆਵਾਜ਼ ਉਠਾਉਣ ਵਾਲੇ ਡਡੂਆਣਾ ਖੇਤਰ ਦੇ ਨਿਹੰਗ ਸਿੱਖਾਂ ਵਿਰੁੱਧ ਦਰਜ ਕੇਸ ਨੂੰ ਤੁਰੰਤ ਰੱਦ ਕਰੇ ਅਤੇ ਸਖ਼ਤ ਕਾਰਵਾਈ ਕਰੇ। ਦੂਜੇ ਪਾਸੇ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਵੀ ਧਰਮ ਪਰਿਵਰਤਨ ਰੋਕਣ ਵਾਲੇ ਨਿਹੰਗ ਸਿੱਖਾਂ ਖ਼ਿਲਾਫ਼ ਪੁਲਿਸ ਵੱਲੋਂ ਦਰਜ ਕੀਤੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
WATCH LIVE TV