ਵਿਨੋਦ ਗੋਇਲ/ਮਾਨਸਾ/ ਚੰਡੀਗੜ੍ਹ ਬਿਊਰੋ- ਲਖੀਮਪੁਰ ਘਟਨਾ ‘ਚ ਹਾਲੇ ਤੱਕ ਇਨਸਾਫ਼ ਨਾ ਮਿਲਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਫਿਰ ਤੋਂ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ। ਲਖੀਮਪੁਰ ਘਟਨਾ ਦੇ ਇਨਸਾਫ ਲਈ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਅਗਸਤ ਨੂੰ ਲਖੀਮਪੁਰ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ। ਜਿਸਨੂੰ ਮੰਨਦੇ ਹੋਏ ਵੱਡੀ ਗਿਣਤੀ ‘ਚ ਪੰਜਾਬ ਤੋਂ ਕਿਸਾਨ ਲਖੀਮਪੁਰ ਵੱਲ ਪਹੁੰਚ ਰਹੇ ਹਨ। ਮਾਨਸਾ, ਬੁਢਲਾਡਾ ਤੇ ਬਰੇਟਾ ਤੋਂ ਵੀ ਵੱਡੀ ਗਿਣਤੀ ‘ਚ ਕਿਸਾਨਾਂ ਦਾ ਜੱਥਾ ਲਖੀਮਪੁਰ ਲਈ ਟਰੇਨ ਰਾਹੀ ਰਵਾਨਾ ਹੋਇਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ‘ਚ ਇਹ ਜੱਥਾ ਮਾਨਸਾ ਤੋਂ ਲਖੀਮਪੁਰ ਲਈ ਰਵਾਨਾ ਹੋਇਆ।


COMMERCIAL BREAK
SCROLL TO CONTINUE READING

ਇਨਸਾਫ਼ ਲਈ ਸੰਘਰਸ਼


ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਲਖੀਮਪੁਰ ਕਤਲ ਮਾਮਲੇ ‘ਚ ਹਾਲੇ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆ ਗਈ। ਉਨ੍ਹਾਂ ਕਿਹਾ ਕਿ ਲਖੀਮਪੁਰ ਦੇ ਮੁੱਖ ਦੋਸ਼ੀਆਂ ਨੂੰ ਜਦੋਂ ਤੱਕ ਸਜ਼ਾਵਾਂ ਨਹੀਂ ਮਿਲਦੀਆਂ ਉਦੋ ਤੱਕ ਕਿਸਾਨ ਜਥੇਬੰਦੀਆਂ ਸੰਘਰਸ਼ ਕਰਦੀਆਂ ਰਹਿਣਗੀਆ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 18 ਅਗਸਤ ਤੋਂ 20 ਅਗਸਤ ਤੱਕ ਲਖੀਮਪੁਰ ਵਿੱਚ ਵੱਡਾ ਇਕੱਠ ਕਰਕੇ ਇਨਸਾਫ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਜੇਕਰ ਇਨਸਾਫ਼ ਨਾ ਮਿਲਿਆ ਤਾ ਕਿਸਾਨਾਂ ਵੱਲੋਂ ਆਉਣ ਵਾਲੇ ਸਮੇਂ 'ਚ ਲੰਮਾ ਸੰਘਰਸ਼ ਵੀ ਕੀਤਾ ਜਾਵੇਗਾ।


ਲਖੀਮਪੁਰ ਕਾਂਡ


ਦੱਸਦੇਈਏ ਕਿ ਅਕਤੂਬਰ 2021 ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਯੂ.ਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਮੌਰੀਆ ਇੱਕ ਪ੍ਰੋਗਰਮ ਲਈ ਲਖੀਮਪੁਰ ਖੀਰੀ ਪਹੁੰਚੇ ਸਨ । ਜਦੋਂ ਇਸ ਦੀ ਸੂਚਨਾ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਮਿਲੀ ਤਾਂ ਉਨ੍ਹਾਂ ਵੱਲੋ ਰਸਤਾ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵੱਲੋਂ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕਥਿਤ ਤੌਰ ‘ਤੇ ਗੱਡੀ ਚੜਾ ਦਿੱਤੀ ਜਾਂਦੀ ਹੈ। ਇਸ ਘਟਨਾ ‘ਚ 4 ਕਿਸਾਨਾਂ ਸਮੇਤ 8 ਜਣਿਆ ਦੀ ਮੌਤ ਹੋ ਜਾਂਦੀ ਹੈ ਅਤੇ ਕਈ ਕਿਸਾਨ ਜਖ਼ਮੀ ਹੋ ਜਾਂਦੇ ਹਨ। ਦੇਸ਼ ਭਰ ‘ਚ ਇਸ ਘਟਨਾ ਦੀ ਨਿੰਦਾ ਕੀਤੀ ਜਾਂਦੀ ਹੈ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾਂਦੀ ਹੈ। ਪਰ ਘਟਨਾ ਕਈ ਮਹੀਨੇ ਬਾਅਦ ਵੀ ਅੱਜ ਤੱਕ ਇਨਸਾ ਨਹੀਂ ਮਿਲਿਆ। ਇਸ ਘਟਨਾ ਦੇ ਇਨਸਾਫ ਲਈ ਅੱਜ ਵੀ ਕਿਸਾਨਾ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ।


WATCH LIVE TV