ਚੰਡੀਗੜ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੰਨਾ ਕਿਸਾਨਾਂ ਨੂੰ ਉਨ੍ਹਾਂ ਦੇ 300 ਕਰੋੜ ਰੁਪਏ ਦੇ ਬਕਾਏ ਤਿੰਨ ਕਿਸ਼ਤਾਂ ਵਿਚ ਮਿਲ ਜਾਣਗੇ। ਧਾਲੀਵਾਲ ਨੇ ਇਹ ਗੱਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਉਪਰੰਤ ਕਹੀ। ਪੰਜਾਬ ਦੇ ਖੇਤੀਬਾੜੀ ਮੰਤਰੀ ਅਨੁਸਾਰ 100 ਕਰੋੜ ਰੁਪਏ ਦੀ ਪਹਿਲੀ ਕਿਸ਼ਤ 30 ਜੁਲਾਈ ਤੱਕ ਇੰਨੀ ਹੀ ਰਾਸ਼ੀ ਦੀ ਦੂਜੀ ਕਿਸ਼ਤ 30 ਅਗਸਤ ਤੱਕ ਅਤੇ ਤੀਜੀ ਕਿਸ਼ਤ 15 ਸਤੰਬਰ ਤੱਕ ਜਾਰੀ ਕਰ ਦਿੱਤੀ ਜਾਵੇਗੀ।


COMMERCIAL BREAK
SCROLL TO CONTINUE READING

 


ਬਟਾਲਾ, ਗੁਰਦਾਸਪੁਰ ਦੀਆਂ ਮਿੱਲਾਂ ਦਾ ਆਧੁਨਿਕੀਕਰਨ


ਇਕ ਅਧਿਕਾਰਤ ਬਿਆਨ ਅਨੁਸਾਰ ਧਾਲੀਵਾਲ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਸੂਬਾ ਸਰਕਾਰ ਖੰਡ ਮਿੱਲਾਂ ਨੂੰ ਅਤਿ-ਆਧੁਨਿਕ ਮਸ਼ੀਨਰੀ ਨਾਲ ਲੈਸ ਕਰਨ ਦੀ ਪ੍ਰਕਿਰਿਆ ਵਿਚ ਹੈ ਅਤੇ ਇਸ ਰਣਨੀਤੀ ਦੇ ਹਿੱਸੇ ਵਜੋਂ ਬਟਾਲਾ ਅਤੇ ਗੁਰਦਾਸਪੁਰ ਦੀਆਂ ਮਿੱਲਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ।


 


ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ 'ਤੇ ਹੋਵੇਗੀ ਸਖ਼ਤ ਕਾਰਵਾਈ- ਮੰਤਰੀ


ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬਣਾਈਆਂ ਗਈਆਂ ਟੀਮਾਂ ਨੇ ਮੁਕਤਸਰ, ਬਠਿੰਡਾ ਅਤੇ ਬਰਨਾਲਾ ਦੀ ਕਪਾਹ ਪੱਟੀ ਵਿੱਚ 730 ਥਾਵਾਂ ਦਾ ਦੌਰਾ ਕੀਤਾ ਜਿੱਥੇ ਚਿੱਟੀ ਮੱਖੀ ਦੇ ਹਮਲੇ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ। ਟੀਮਾਂ 28 ਜੁਲਾਈ ਨੂੰ ਮੁੜ ਉਨ੍ਹਾਂ ਥਾਵਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲੈਣਗੀਆਂ। ਧਾਲੀਵਾਲ ਨੇ ਕਿਹਾ ਕਿ ਜੇਕਰ ਕੋਈ ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀਟਨਾਸ਼ਕ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


 


WATCH LIVE TV