ਬਿਮਲ ਸ਼ਰਮਾ/ ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਭਾਈ ਬਲਦੇਵ ਸਿੰਘ ਮਾਹਿਲਪੁਰੀ ਹਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਈਸਾਈ ਭਾਈਚਾਰੇ ਦੇ ਪਾਦਰੀਆਂ ਵੱਲੋਂ ਸਾਂਝੀ ਮੀਟਿੰਗ ਕਰਨ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਤੇ ਜ਼ੋਰ ਦਿੱਤਾ ਗਿਆ । 


COMMERCIAL BREAK
SCROLL TO CONTINUE READING

 


ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਐਂਗਲੀਕਨ ਚਰਚ ਦੇ ਨਾਲ ਸਬੰਧਤ ਬਿਸ਼ਪ ਜੋਹਨ, ਅਸ਼ੀਸ਼ ਰੈਵਰਨ, ਡੈਨੀਅਲ ਮਸੀਹ, ਭਾਰਤ ਦੀ ਸਕੱਤਰ ਸਿਸਟਰ ਮਧੂਲਿਕਾ ਜੌਇਸ ,ਪੰਜਾਬ ਦੇ ਸਕੱਤਰ ਰੌਬਿਨ ਰਿਚਰਡ ਅਤੇ ਪ੍ਰਬੰਧਕੀ ਸਕੱਤਰ ਗੁਰਲਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਗ਼ਲਤ ਕਿਸਮ ਦੇ ਲੋਕ ਸਿੱਖਾਂ ਅਤੇ ਈਸਾਈਆਂ 'ਚ ਪਾੜਾ ਪਾਉਣਾ ਚਾਹੁੰਦੇ ਹਨ ਜਿਸ ਸਬੰਧੀ ਅਸੀਂ ਭਾਰਤ ਸਰਕਾਰ ਕੋਲ ਅਤੇ ਵੱਖ ਵੱਖ ਥਾਣਿਆਂ ਵਿਚ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਹਨ। ਉਨ੍ਹਾਂ ਕਿਹਾ ਅਸੀਂ ਜਬਰੀ ਧਰਮ ਪਰਿਵਰਤਨ ਦੇ ਬਿਲਕੁਲ ਖ਼ਿਲਾਫ਼ ਹਾਂ ਅਤੇ ਸਾਡਾ ਧਰਮ ਇਸ ਦੀ ਇਜਾਜ਼ਤ ਨਹੀਂ ਦਿੰਦਾ ਚਮਤਕਾਰ ਬਾਰੇ ਪੁੱਛਣ ਤੇ ਉਨ੍ਹਾਂ ਇਸ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਸੀਂ ਚਮਤਕਾਰ ਨੂੰ ਨਹੀਂ ਮੰਨਦੇ ਸਗੋਂ ਮਨੁੱਖ ਦੀ ਆਪਣੀ ਪਾਵਰ ਹੀ ਉਸ ਨੂੰ ਠੀਕ ਕਰਦੀ ਹੈ। 


 


ਇਕ ਸੁਆਲ ਦੇ ਜੁਆਬ ਵਿਚ ਉਨ੍ਹਾਂ ਕਿਹਾ ਕਿ ਸਾਡੇ ਕੋਲ ਇਸ ਸਬੰਧੀ ਸਬੂਤ ਮੌਜੂਦ ਹਨ ਕਿ ਅਜਿਹੇ ਲੋਕਾਂ ਨੂੰ ਬਾਹਰੋਂ ਫੰਡਿੰਗ ਹੁੰਦੀ ਹੈ ਜਿਸ ਸਬੰਧੀ ਅਸੀਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੋਈ ਹੈ  ਈਸਾਈ ਭਾਈਚਾਰੇ ਵੱਲੋਂ ਖੋਲ੍ਹੇ ਗਏ ਹਸਪਤਾਲਾਂ ਵਿਚ ਗ਼ਰੀਬ ਲੋਕਾਂ ਦੀ ਮੱਦਦ ਕਰਕੇ ਉਨ੍ਹਾਂ ਨੂੰ ਆਪਣੇ ਧਰਮ ਵਿਚ ਲਿਆਉਣ ਬਾਰੇ ਪੁੱਛਣ ਤੇ ਉਨ੍ਹਾਂ ਕਿਹਾ ਕਿ ਅਸੀਂ ਇਸ ਤਰ੍ਹਾਂ ਨਹੀਂ ਕਰਦੇ ਹਨ ਅਤੇ ਨਾ ਹੀ ਇਸ ਤਰ੍ਹਾਂ ਕਰਨ ਦੀ ਇਜਾਜ਼ਤ ਦਿੰਦੇ ਹਾਂ ਇਸ ਲਈ ਅਲੱਗ ਤੌਰ ਤੇ ਸਮਾਜ ਸੇਵੀ ਸੁਸਾਇਟੀਆਂ ਬਣੀਆਂ ਹੋਈਆਂ ਹਨ ਜੋ ਅਜਿਹੇ ਲੋਕਾਂ ਦੀ ਸਹਾਇਤਾ ਕਰਦੀਆਂ ਹੋਣਗੀਆਂ ਪਰ ਈਸਾਈ ਭਾਈਚਾਰੇ ਵੱਲੋਂ ਇਸ ਤਰ੍ਹਾਂ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। 


 


ਪਿਛਲੇ ਦਿਨੀਂ ਕੁਝ ਸਿੱਖ ਪਰਿਵਾਰ ਇਸਾਈ ਧਰਮ ਤੋਂ ਮੁੜ ਕੇ ਦੁਬਾਰਾ ਸਿੱਖ ਧਰਮ ਵਿਚ ਵਾਪਸ ਆਉਣ ਅਤੇ ਉਨ੍ਹਾਂ ਨੂੰ ਲਾਲਚ ਦੇਣ ਦੇ ਦੋਸ਼ ਲਗਾਉਣ ਬਾਰੇ ਪੁੱਛਣ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਜੋ ਇਸਾਈ ਧਰਮ ਨੂੰ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ ਅਤੇ ਸ਼ਰਾਰਤੀ ਲੋਕਾਂ ਦੇ ਖਿਲਾਫ ਸਰਕਾਰ ਵੱਲੋਂ ਕਾਰਵਾਈ ਦੀ ਮੰਗ ਕੀਤੀ।  


 


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਕੋਲ ਇਸ ਸਬੰਧੀ ਸ਼ਿਕਾਇਤਾਂ ਆਈਆਂ ਸਨ ਕਿ ਬਾਰਡਰ ਇਲਾਕੇ ਖ਼ਾਸ ਕਰਕੇ ਅੰਮ੍ਰਿਤਸਰ ਵਿਖੇ ਇਸਾਈ ਪਾਦਰੀਆਂ ਵੱਲੋਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਲਾਲਚ ਅਤੇ ਡਰਾਵੇ ਦੇ ਕੇ ਸਿੱਖ ਭਾਈਚਾਰੇ ਦੇ ਲੋਕਾਂ ਦਾ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਸਾਡੇ ਕੋਲ ਇਸ ਸਬੰਧੀ ਸਬੂਤ ਵੀ ਮੌਜੂਦ ਹਨ ਸਿੰਘ ਸਾਹਿਬ ਨੇ ਕਿਹਾ ਕਿ ਬੱਚਿਆਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਲੈਣ ਲਈ ਕੜਾਹ ਪ੍ਰਸ਼ਾਦ ਦੀ ਦੇਗ ਲੈਣ ਲਈ ਰੋਕਿਆ ਜਾ ਰਿਹਾ ਹੈ ਸਕੂਲਾਂ ਵਿੱਚ ਪੰਜਾਬੀ ਪੜ੍ਹਨ ਤੇ ਪਾਬੰਦੀ ਲਗਾਈ ਜਾ ਰਹੀ ਹੈ।


 


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਖਿਲਾਫ ਘਟੀਆ ਸ਼ਬਦਾਵਲੀ ਵਰਤੀ ਜਾ ਰਹੀ ਹੈ ਗੁਟਕੇ ਅਤੇ ਪੋਥੀਆਂ ਨੂੰ ਸ਼ੈਤਾਨ ਦੀਆਂ ਕਿਤਾਬਾਂ ਕਹਿ ਕੇ ਭੰਡਿਆ ਜਾ ਰਿਹਾ ਹੈ  ਇਸ ਸਬੰਧੀ ਸਾਡੇ ਕੋਲ ਸਬੂਤ ਵੀ ਮੌਜੂਦ ਹਨ। ਉਨ੍ਹਾਂ ਕਿਹਾ ਇਹ ਸਾਰੇ ਸ਼ੰਕੇ ਨਵਿਰਤ ਕਰਨ ਲਈ ਇਸਾਈ ਭਾਈਚਾਰੇ ਦੇ ਮੁਖੀਆਂ ਨਾਲ ਗੱਲਬਾਤ ਕੀਤੀ ।ਉਨ੍ਹਾਂ ਕਿਹਾ ਇਸਾਈ ਭਾਈਚਾਰੇ ਦੀ ਮੁਖੀਆਂ ਨੇ ਗੱਲਬਾਤ ਵਿੱਚ ਮੰਨਿਆ ਕਿ ਕੁਝ ਲੋਕ ਇਸਾਈ ਧਰਮ ਅਤੇ ਸਿੱਖਾਂ ਵਿਚਕਾਰ ਪਾੜਾ ਪਾਉਣ ਦੀ ਕੋਝੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਅਜਿਹੇ ਲੋਕਾਂ ਦੇ ਨਾਲ ਬਿਲਕੁਲ ਵੀ ਨਹੀਂ ਹਾਂ ਅਤੇ ਉਨ੍ਹਾਂ ਦੇ ਖ਼ਿਲਾਫ਼ ਪੰਜਾਬ ਅਤੇ ਕੇਂਦਰ ਸਰਕਾਰ ਕੋਲ ਸ਼ਿਕਾਇਤ ਵੀ ਕੀਤੀ ਗਈ ਹੈ ਸਿੰਘ ਸਾਹਿਬ ਨੇ ਸਮੁੱਚੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਆਪਸੀ ਇਤਫਾਕ ਪਿਆਰ ਭਾਈਚਾਰਕ ਸਾਂਝ ਬਣਾਈ ਰੱਖੀ ਜਾਵੇ ਅਤੇ ਆਪਸੀ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਵਾਲਿਆਂ  ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।


 


WATCH LIVE TV