ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾ ਦਹਿਸ਼ਤਗਰਦੀ ਹਮਲੇ ਦਾ ਅਲਰਟ ਜਾਰੀ
ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾ ਦਹਿਸ਼ਤਗਰਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਖੁਫ਼ੀਆਂ ਏਜੰਸੀਆਂ ਦਾ ਦਾਅਵਾ ਹੈ ਕਿ ਦਹਿਸ਼ਤਗਰਦਾ ਵੱਲੋਂ ਚੰਡੀਗੜ੍ਹ, ਮੋਹਾਲੀ ਦੇ ਰੇਲਵੇ ਸਟੇਸ਼ਨ, ਬੱਸ ਅੱਡੇ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਚੰਡੀਗੜ੍ਹ- ਪੰਜਾਬ ਵਿੱਚ ਦਹਿਤਸ਼ਤਗਰਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਪਾਕਿਸਤਾਨ ਆਈ.ਐਸ.ਆਈ ਵੱਲੋਂ ਹਮਲੇ ਦੀ ਸਾਜਿਸ਼ ਕੀਤੀ ਜਾ ਸਕਦੀ ਹੈ। ਇਸ ਨੂੰ ਲੈ ਕੇ ਖੁਫ਼ੀਆਂ ਏਜੰਸੀਆਂ ਵੱਲੋਂ ਪੰਜਾਬ ਪੁਲਿਸ, ਇੰਟੇਲੀਜੈਂਸ ਏਜੰਸੀਆਂ ਨੂੰ ਅਲਰਟ ਕੀਤਾ ਗਿਆ ਹੈ। ਏਜੰਸੀਆਂ ਦਾ ਦਾਅਵਾ ਹੈ ਕਿ ਦਹਿਸ਼ਤਗਰਦਾ ਵੱਲੋਂ ਚੰਡੀਗੜ੍ਹ, ਮੋਹਾਲੀ ਦੇ ਰੇਲਵੇ ਸਟੇਸ਼ਨ, ਬੱਸ ਅੱਡੇ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ
ਜ਼ਿਕਰਯੋਗ ਹੈ ਕਿ 24 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਪੰਜਾਬ ਮੁਹਾਲੀ ਦੇ ਮੁੱਲਾਂਪੁਰ 'ਚ ਟਾਟਾ ਮੈਮੋਰੀਅਲ ਹਸਪਤਾਲ ਦਾ ਉਦਘਾਟਨ ਕੀਤਾ ਜਾਣਾ ਹੈ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾ ਖੁਫ਼ੀਆ ਏਜੰਸੀਆਂ ਵੱਲੋਂ ਵੱਡੇ ਹਮਲੇ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਿਸਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।