Punjab based youth died in Canada: ਪੰਜਾਬ ਦੀ ਨੌਜਵਾਨ ਪੀੜੀ ਪੜ੍ਹਾਈ, ਰੋਜ਼ਗਾਰ ਅਤੇ ਚੰਗੇ ਭਵਿੱਖ ਲਈ ਵਿਦੇਸ਼ਾਂ ਵਿਚ ਜਾਂਦੀ ਹੈ ਪਰ ਅੱਜ ਦੇ ਸਮੇਂ ਵਿਚ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਨੇ ਹਰ ਕਿਸੇ ਨੂੰ ਹਿਲਾ ਦਿੱਤਾ। ਅਜਿਹੀ ਹੀ ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ  ਨਾਲ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਉਸਦੇ ਘਰ ਵਿੱਚ ਸੋਗ ਦਾ ਮਾਹੌਲ ਹੈ।  


COMMERCIAL BREAK
SCROLL TO CONTINUE READING

ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦਾ ਭਰਾ 2015 'ਚ ਕੈਨੇਡਾ ਗਿਆ ਸੀ।  ਹੁਣ ਕੁਝ ਸਮੇਂ ਪਹਿਲਾਂ ਉਸਦੀ ਪਤਨੀ ਅਤੇ ਉਸਦਾ 6 ਸਾਲਾ ਬੇਟਾ ਵੀ ਉਨ੍ਹਾਂ ਕੋਲ ਕੈਨੇਡਾ ਗਏ ਸਨ। ਪੰਜਾਬੀ ਨੌਜਵਾਨ ਦਾ ਨਾਮ ਗੁਰਜਿੰਦਰ ਸਿੰਘ ਹੈ ਅਤੇ ਹੁਣ ਉਹ ਆਪਣੀ ਪਤਨੀ ਅਤੇ ਬਚੇ ਨੂੰ ਪਿੱਛੇ ਛੱਡ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਗੁਰਜਿੰਦਰ ਸਿੰਘ ਦੀ ਕੈਨੇਡਾ ਵਿਚ ਕਾਰ ਚਲਾਉਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋਈ ਹੈ। 


ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਹਰਮਨ ਬਵੇਜਾ ਬਣੇ ਪਿਤਾ, ਪਤਨੀ ਨੇ ਦਿੱਤਾ ਬੇਟੇ ਨੂੰ ਜਨਮ