Amritsar News (ਪਰਮਬੀਰ ਸਿੰਘ ਔਲਖ): ਪੰਜਾਬ ਅੰਦਰ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਇਸ ਤਹਿਤ ਅੰਮ੍ਰਿਤਸਰ ਦਿਹਾਤੀ ਦੀ ਜ਼ਿੰਮੇਵਾਰੀ ਬਲਜਿੰਦਰ ਸਿੰਘ ਢਿੱਲੋਂ ਨੂੰ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਇਆ ਗਿਆ ਹੈ।


COMMERCIAL BREAK
SCROLL TO CONTINUE READING

ਇਸ ਨੂੰ ਲੈ ਕੇ ਅੰਮ੍ਰਿਤਸਰ ਦਿਹਾਤੀ ਅੰਦਰ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਅੱਜ ਅਜਨਾਲਾ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬਲਜਿੰਦਰ ਸਿੰਘ ਢਿੱਲੋਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।


ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅੰਦਰ ਵੱਖ-ਵੱਖ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਦੇ ਚੱਲਦੇ ਬਲਜਿੰਦਰ ਸਿੰਘ ਢਿੱਲੋਂ ਨੂੰ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਇਆ ਗਿਆ ਹੈ।


ਇਹ ਵੀ ਪੜ੍ਹੋ : Tarn Taran Clash News: ਸਿੱਖ ਜਥੇਬੰਦੀਆਂ ਤੇ ਮੇਲਾ ਪ੍ਰਬੰਧਕਾਂ ਵਿਚਾਲੇ ਹੋਈ ਝੜਪ; ਇੰਸਪੈਕਟਰ ਸਮੇਤ 10 ਜ਼ਖ਼ਮੀ


ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਲਦ ਹੀ ਬੂਥ ਪੱਧਰ ਉਤੇ ਅਤੇ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਅੰਮ੍ਰਿਤਸਰ ਦਿਹਾਤੀ ਦੇ ਨਵੇਂ ਥਾਪੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਜ਼ਮੀਨੀ ਪੱਧਰ ਉਤੇ ਜਾ ਕੇ ਪਿੰਡਾਂ ਵਿੱਚ ਮੀਟਿੰਗਾਂ ਕਰਨਗੇ ਤਾਂ ਜੋ ਆਮ ਆਦਮੀ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਿਲ ਕਰ ਸਕਣ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਲਈ ਪ੍ਰੇਰਿਆ।


ਕਾਬਿਲੇਗੌਰ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਆਗੂ ਪਾਰਟੀ ਦੀ ਮਜ਼ਬੂਤੀ ਲਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕਰ ਰਹੇ ਹਨ। ਇਸ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। 


ਇਹ ਵੀ ਪੜ੍ਹੋ : Pathankot Accident News: ਕਾਰ ਦੀ ਟੱਕਰ ਨਾਲ ਸਾਢੇ 4 ਸਾਲ ਦੇ ਮਾਸੂਮ ਦੀ ਹੋਈ ਮੌਤ; ਪਰਿਵਾਰ ਨੇ ਇਨਸਾਫ਼ ਦੀ ਲਗਾਈ ਗੁਹਾਰ