Bathinda News: ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਨੇ ਨਾਮਜ਼ਦਗੀ ਭਰੀ
Advertisement
Article Detail0/zeephh/zeephh2242349

Bathinda News: ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਨੇ ਨਾਮਜ਼ਦਗੀ ਭਰੀ

Bathinda News: ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਦੇ ਖਿਲਾਫ ਭਾਜਪਾ ਵੱਲੋਂ ਪਰਮਪਾਲ ਕੌਰ ਮਲੂਕਾ, ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਵੱਲੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।

Bathinda News: ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਨੇ ਨਾਮਜ਼ਦਗੀ ਭਰੀ

Bathinda News:  ਬਠਿੰਡਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਨੇ ਨਾਮਜ਼ਦਗੀ ਪੱਤਰ ਭਰ ਦਿੱਤੇ ਹਨ। ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆ ਦੇ ਨਾਲ ਪ੍ਰਿੰਸੀਪਲ ਬੁੱਧਰਾਮ ਸਮੇਤ ਬਠਿੰਡਾ ਲੋਕ ਸਭਾ ਅਧੀਨ ਪੈਦੇ ਆਪ ਦੇ ਸਾਰੇ ਵਿਧਾਇਕ ਅਤੇ ਪਾਰਟੀ ਦੇ ਹੋਰ ਆਗੂ ਮੌਜੂਦ ਰਹੇ।

ਇਸ ਮੌਕੇ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਪੰਜਾਬ ਦੀ ਸਿਰਫ ਇੱਕ ਹੀ ਪਾਰਟੀ ਹੈ ਜੋ ਲੋਕਾਂ ਦੇ ਲਈ ਕੰਮ ਕਰ ਰਹੀ ਹੈ। ਇਸ ਲਈ ਲੋਕ ਸਾਡੇ ਨਾਲ ਜੁੜ ਰਹੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਰੇ ਉਮੀਦਵਾਰ ਲੋਕਾਂ ਦੇ ਮੁੱਦਿਆਂ 'ਤੇ ਚੋਣ ਲੜ ਰਹੇ ਹਨ ਅਤੇ 4 ਜੂਨ ਨੂੰ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਭ ਕੁਝ ਸਪੱਸ਼ਟ ਹੋ ਜਾਵੇਗਾ। ਕੌਣ ਜਿੱਤਦਾ ਹੈ ਅਤੇ ਕੌਣ ਹਾਰਦਾ ਹੈ। ਸਾਰੇ ਉਮੀਦਵਾਰ ਤਕੜੇ ਹਨ, ਅਤੇ ਜ਼ੋਰ-ਸ਼ੋਰ ਨਾਲ ਚੋਣ ਲੜ ਰਹੇ ਹਨ।

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜ ਵਾਲੇ ਕਿਸਾਨਾਂ ਨੂੰ MSP ਨਾ ਦਿੱਤੇ ਜਾਣ ਵਾਲੇ ਪੱਤਰ ਨੂੰ ਲੈਕੇ ਖੁੰਡੀਆ ਨੇ ਕਿਹਾ ਕਿ ਮੋਦੀ ਸਾਬ੍ਹ ਵੱਲੋਂ ਲਿਖੇ ਪੱਤਰ ਹੁਣ ਕੰਮ ਨਹੀਂ ਕਰਨਗੇ, ਕਿਉਂਕਿ ਹਿੰਦੋਸਤਾਨ ਦੇ ਲੋਕ ਬਦਲਾਅ ਚਾਹੁੰਦੇ ਹਨ। ਕਿਸਾਨਾਂ ਹੀ ਦੇਸ਼ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਦਾ ਹੈ, ਚਾਹੇ ਉਹ ਅੰਨ ਪੈਦਾ ਕਰਨ ਵਿੱਚ ਹੋਵੇ ਜਾ ਫਿਰ ਸਰਕਾਰ ਬਣਾਉਣ ਵਿੱਚ ਹੋਵੇ। ਪਰਾਲੀ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਲੱਗੀ ਹੋਈ ਹੈ, ਕਿਸਾਨਾਂ ਦੇ ਨਾਲ ਕੰਮ ਕਰਕੇ ਅਸੀਂ ਇਹ ਮਸਲਾ ਖੁੱਦ ਹੱਲ ਕਰਾਂਗੇ। ਬੀਜੇਪੀ ਨੇ ਕਿਸਾਨੀਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਪੰਜਾਬ ਦੇ ਕਿਸਾਨ ਕਦੇ ਵੀ ਬੀਜੇਪੀ ਨਾਲ ਜਾਣ ਬਾਰੇ ਨਹੀਂ ਸੋਚੇਗਾ। ਬੀਜੇਪੀ ਨੂੰ ਕਿਸਾਨਾਂ ਦੇ ਰੋਹ ਦਾ ਸਹਾਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਨਾਮਜਦਗੀ ਪੱਤਰ ਭਰੇ

 

ਬਠਿੰਡਾ ਲੋਕ ਸਭਾ ਸੀਟ ਅਧੀਨ ਕੁੱਲ 9 ਵਿਧਾਨ ਸਭਾ ਸੀਟਾਂ- ਲੰਬੀ, ਭੁੱਚੋ ਮੰਡੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਤਲਵੰਡੀ ਸਾਬੋ, ਮੌੜ, ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਆਉਂਦੀਆਂ ਹਨ। ਇਨ੍ਹਾਂ 9 ਸੀਟਾਂ ਵਿੱਚੋਂ ਤਿੰਨ ਸੀਟਾਂ ਐਸਸੀ ਭਾਈਚਾਰੇ ਦੇ ਲੋਕਾਂ ਲਈ ਰਾਖਵੀਆਂ ਹਨ। ਭੁੱਚੋ ਮੰਡੀ, ਬਠਿੰਡਾ ਦਿਹਾਤੀ ਅਤੇ ਬੁਢਲਾਡਾ ਵਿਧਾਨ ਸਭਾ ਸੀਟਾਂ ਅਨੁਸੂਚਿਤ ਜਾਤੀ ਲਈ ਰਾਖਵੀਆਂ ਹਨ।

 

Trending news