Hoshiarpur Candidate: ਭਾਜਪਾ ਨੇ ਇਸ ਵਾਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿਤੀ ਹੈ। ਕਾਂਗਰਸ ਨੇ ਇਸ ਸੀਟ ਤੋਂ ਯਾਮਿਨੀ ਗੋਮਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹੁਸ਼ਿਆਰ ਤੋਂ ਪਾਰਟੀ ਦੇ ਸੀਨੀਅਰ ਆਗੂ ਸੋਹਣ ਸਿੰਘ ਠੰਡਲ ਨੂੰ ਟਿਕਟ ਦਿੱਤੀ ਹੈ।
Trending Photos
Aap Candidate: ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਜਸਵੀਰ ਸਿੰਘ ਰਾਜਾ ਮੌਜੂਦ ਰਹੇ ਸਨ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਕਾਂਗਰਸ ਛੱਡ ਕੇ ਆਪ ਵਿਚ ਸ਼ਾਮਲ ਹੋਏ ਡਾਕਟਰ ਰਾਜਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ।
ਰਾਜ ਕੁਮਾਰ ਚੱਬੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਜਿੱਤ ਨਿਸ਼ਚਿਤ ਹੈ। ਇਸ ਮੌਕੇ ਉਨ੍ਹਾਂ ਨੇ ਰਾਜਾ ਵੜਿੰਗ ਵੱਲੋਂ ਪਾਰਟੀ ਬਦਲਣ ਨੂੰ ਲੈ ਕੇ ਕੀਤੀ। ਬਿਆਨਬਾਜ਼ੀ ਬਾਰੇ ਬੋਲਦਿਆਂ ਕਿਹਾ ਕਿ ਰਾਜਾ ਵੈੜਿੰਗ ਆਪਣਾ ਦਿਮਾਗ਼ੀ ਸੰਤੁਲਨ ਖੋ ਬੈਠੇ ਹਨ, ਉਨ੍ਹਾਂ ਨੂੰ ਆਪਣੇ ਇਲਾਜ ਲਈ ਚੰਗੇ ਡਾਕਟਰ ਦੀ ਲੋੜ ਹੈ ਤਾਂ ਉਹ ਕਿਸੇ ਚੰਗੇ ਡਾਕਟਰ ਤੋਂ ਜਾਂਚ ਕਰਵਾਉਣ।
ਭਾਜਪਾ ਨੇ ਇਸ ਵਾਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿਤੀ ਹੈ। ਕਾਂਗਰਸ ਨੇ ਇਸ ਸੀਟ ਤੋਂ ਯਾਮਿਨੀ ਗੋਮਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹੁਸ਼ਿਆਰ ਤੋਂ ਪਾਰਟੀ ਦੇ ਸੀਨੀਅਰ ਆਗੂ ਸੋਹਣ ਸਿੰਘ ਠੰਡਲ ਨੂੰ ਟਿਕਟ ਦਿੱਤੀ ਹੈ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਕਾਂਗਰਸ ਛੱਡ ਕੇ ਆਪ ਵਿਚ ਸ਼ਾਮਲ ਹੋਏ ਡਾਕਟਰ ਰਾਜਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ।