AAP Complained SAD: ਆਮ ਆਦਮੀ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
Advertisement
Article Detail0/zeephh/zeephh2196136

AAP Complained SAD: ਆਮ ਆਦਮੀ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

AAP Complained SAD: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਤੋੜ ਦੀ ਸੁਖਬੀਰ ਸਿੰਘ ਬਾਦਲ ਦੀ ਆਦਤ ਬਣ ਚੁੱਕੀ ਹੈ। ਸੁਖਬੀਰ ਬਾਦਲ ਨੇ ਇੱਕ ਬੱਚੇ ਨੂੰ ਪੰਜਾਬ ਬਚਾਓ ਯਾਤਰਾ ਦਾ ਹਿੱਸਾ ਬਣਾਇਆ ਜੋ ਕਿ ਗਲਤ ਹੈ।  

AAP Complained SAD: ਆਮ ਆਦਮੀ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

AAP Complained SAD: ਅੱਜ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਵਫ਼ਦ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ। ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੇ ਲਈ ਨਿਯਮ ਬਣਾਏ ਜਾਂਦੇ ਹਨ ਜਿਸ ਅਨੁਸਾਰ ਚੋਣ ਪ੍ਰਚਾਰ ਕਰਨਾ ਹੁੰਦਾ ਹੈ ਪਰ ਬਾਕੀ ਪਾਰਟੀਆਂ ਇਸ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀਆਂ। ਉਨ੍ਹਾਂ ਵੱਲੋਂ ਚੋਣ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਤੋੜ ਦੀ ਸੁਖਬੀਰ ਸਿੰਘ ਬਾਦਲ ਦੀ ਆਦਤ ਬਣ ਚੁੱਕੀ ਹੈ। ਸੁਖਬੀਰ ਬਾਦਲ ਨੇ ਇੱਕ ਬੱਚੇ ਨੂੰ ਪੰਜਾਬ ਬਚਾਓ ਯਾਤਰਾ ਦਾ ਹਿੱਸਾ ਬਣਾਇਆ ਜੋ ਕਿ ਗਲਤ ਹੈ।  6 ਅਪ੍ਰੈਲ 2024 ਨੂੰ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਰਾਏਕੋਟ ਵਿੱਚ ਸੀ ਜਿਸ ਦੌਰਾਨ ਉਨ੍ਹਾਂ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਦੇ ਹੋਏ ਚੋਣ ਪ੍ਰਚਾਰ ਲਈ ਇੱਕ ਬੱਚੇ ਦੀ ਵਰਤੋਂ ਕੀਤੀ ਗਈ ਸੀ। ਉਸ ਬੱਚੇ ਵੱਲੋਂ ਅਕਾਲੀ ਦਲ ਲਈ ਪ੍ਰਚਾਰ ਕੀਤਾ, ਬੱਚੇ ਨੂੰ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾਏ ਅਤੇ ਸਪੀਚ ਵੀ ਦਿੱਤੀ ਅਤੇ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਜੋ ਕਿ ਕਾਨੂੰਨ ਵਿੱਚ ਗਲਤ ਹੈ। 

ਜਿਸ ਨੂੰ ਲੈਕੇ ਆਮ ਆਦਮੀ ਪਾਰਟੀ ਨੇ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਸ ਰੈਲੀ ਸਬੰਧੀ ਵੀਡੀਓ ਵੀ ਚੋਣ ਕਮਿਸ਼ਨ ਨੂੰ ਸੌਪੀ ਗਈ ਹੈ। 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਅਤੇ ਸਬੂਤਾਂ ਦੇ ਅਧਾਰ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। 

 

Trending news