Goindwal Murder News: ਆਮ ਆਦਮੀ ਪਾਰਟੀ ਦੇ ਆਗੂ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ
Goindwal Murder News: ਗੋਇੰਦਵਾਲ ਸਾਹਿਬ ਰੇਲਵੇ ਫਾਟਕ ਨੇੜੇ ਆਮ ਆਦਮੀ ਪਾਰਟੀ ਦੇ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
Goindwal Murder News: ਤਰਨਤਾਰਨ ਦੇ ਕਸਬਾ ਗੋਇੰਦਵਾਲ ਸਾਹਿਬ ਰੇਲਵੇ ਫਾਟਕ ਨੇੜੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਉਰਫ ਗੋਪੀ ਚੌਹਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਮੌਕੇ 'ਤੇ ਪੁੱਜ ਕੇ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਗੋਇਦਵਾਲ ਸਾਹਿਬ ਜਾਂਦੇ ਸਮੇਂ ਬੰਦ ਫਾਟਕ ਉਤੇ ਖੜ੍ਹੀ ਗੱਡੀ ਉਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਗੋਪੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਪੀ ਚੋਹਲਾ ਸੁਲਤਾਨਪੁਰ ਲੋਧੀ ਅਦਾਲਤ ਵਿੱਚ ਤਰੀਕ ਉਤੇ ਜਾ ਰਿਹਾ ਸੀ ਅਤੇ ਉਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Punjab Budget Live: ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ: ਵਿਰੋਧੀ ਧਿਰ ਦੇ ਵਿਧਾਇਕਾਂ ਦੀ ਨਾਅਰੇਬਾਜ਼ੀ ਕਾਰਨ ਰਾਜਪਾਲ ਨੇ ਭਾਸ਼ਣ ਰੋਕਿਆ
ਫਾਟਕ ਬੰਦ ਹੋਣ ਕਾਰਨ ਰੋਕਣੀ ਪਈ ਸੀ ਗੱਡੀ
ਤਰਨਤਾਰਨ ਦੇ ਕਸਬਾ ਫਤਿਹਾਬਾਦ 'ਚ ਰੇਲਵੇ ਫਾਟਕ ਉਪਰ ਕਾਰ ਸਵਾਰ ਗੁਰਪ੍ਰੀਤ ਸਿੰਘ ਗੋਪੀ ਵਾਸੀ ਚੋਹਲਾ ਸਾਹਿਬ ਉਤੇ ਫਾਇਰਿੰਗ ਕਰ ਦਿੱਤੀ ਗਈ। ਰੇਲਵੇ ਫਾਟਕ ਬੰਦ ਹੋਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸ਼ੱਕੀ ਕਾਰ 'ਚ ਉਸਦਾ ਪਿੱਛਾ ਕਰ ਰਹੇ ਸਨ ਜਿਨ੍ਹਾਂ ਨੂੰ ਫੜਨ ਲਈ ਪੁਲਿਸ ਨੇ ਨਾਕੇਬੰਦੀ ਕੀਤੀ ਸੀ ਪਰ ਕਾਤਲ ਭੱਜਣ ਵਿੱਚ ਸਫ਼ਲ ਹੋ ਗਏ। ਮ੍ਰਿਤਕ ਨੌਜਵਾਨ 'ਆਪ' ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰ ਦਾ ਕਰੀਬੀ ਦੱਸੇ ਜਾਂਦੇ ਹਨ।
ਪੁਲਿਸ ਨੇ ਇਲਾਕੇ ਨੂੰ ਕੀਤਾ ਸੀਲ
ਗੋਪੀ ਚੋਹਲਾ ਦੇ ਰਿਸ਼ਤੇਦਾਰਾਂ ਮੁਤਾਬਕ ਉਨ੍ਹਾਂ ਨੂੰ ਸਵੇਰੇ ਸੁਲਤਾਨਪੁਰ ਲੋਧੀ ਜਾਣ ਤੋਂ ਪਹਿਲਾਂ ਕਿਸੇ ਦਾ ਫੋਨ ਆਇਆ ਸੀ ਅਤੇ ਉਨ੍ਹਾਂ ਦੇ ਜਾਣ ਦੀ ਜਾਣਕਾਰੀ ਲੈ ਰਿਹਾ ਸੀ। ਫਿਲਹਾਲ ਸਬੰਧਤ ਥਾਣੇ ਦੀ ਪੁਲਿਸ ਨੇ ਇਸ ਸਬੰਧੀ ਹੱਤਿਆ ਦਾ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ। ਹਮਲਾਵਰ ਗੋਪੀ ਚੋਹਲਾ ਦੀ ਗੱਡੀ ਦਾ ਪਿੱਛਾ ਕਰ ਰਹੇ ਸਨ। ਫਾਟਕ ਕੋਲ ਗੱਡੀ ਰੁਕਣ ਕਾਰਨ ਸਵਿੱਫਟ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਉਪਰ ਫਾਇਰਿੰਗ ਕਰ ਦਿੱਤੀ। ਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਸਬੰਧ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਜਲਦ ਹੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : LPG Price Hike: ਮਹਿੰਗਾਈ ਦਾ ਵੱਡਾ ਝਟਕਾ; ਐਲਪੀਜੀ ਸਿਲੰਡਰ ਹੋਇਆ ਮਹਿੰਗਾ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ