AAP Khanna Rally: ਆਮ ਆਦਮੀ ਪਾਰਟੀ ਦੀ ਖੰਨਾ `ਚ ਮਹਾਰੈਲੀ ਅੱਜ, ਘਰ-ਘਰ ਆਟਾ ਸਕੀਮ ਦੀ ਕਰਨਗੇ ਸ਼ੁਰੂਆਤ
AAP Khanna Rally: `ਆਪ` ਵੱਲੋਂ 10 ਫਰਵਰੀ ਨੂੰ ਅਨਾਜ ਮੰਡੀ ਖੰਨਾ ਵਿਚ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਦੇਖਦੇ ਹੋਏ ਪੁਖਤਾ ਸੁਰੱਖਿਆ ਪ੍ਰਬੰਧ ਕਰ ਲਏ ਗਏ ਹਨ।
AAP Khanna Rally: ਆਮ ਆਦਮੀ ਪਾਰਟੀ ਵੱਲੋਂ 10 ਫਰਵਰੀ ਨੂੰ ਅਨਾਜ ਮੰਡੀ ਖੰਨਾ ਦੇ ਰਹੌਣ ਯਾਰਡ ਵਿਚ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਦੇਖਦੇ ਹੋਏ ਪੁਖਤਾ ਸੁਰੱਖਿਆ ਪ੍ਰਬੰਧ ਕਰ ਲਏ ਗਏ ਹਨ।
ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ 10 ਫਰਵਰੀ ਨੂੰ ਖੰਨਾ ਵਿਖੇ ਘਰ-ਘਰ ਰਾਸ਼ਨ ਮਹਾਰੈਲੀ ਨੂੰ ਸੰਬੋਧਤ ਕਰਨਗੇ। ਖ਼ੁਰਾਕ ਤੇ ਫੂਡ ਸਪਲਾਈ ਵਿਭਾਗ, ਮਾਰਕਫੈੱਡ ਨੇ ‘ਆਪ’ ਸਰਕਾਰ ਦੀ ਇਸ ਯੋਜਨਾ ਨੂੰ ਨੇਪਰੇ ਚਾੜ੍ਹਨ ਲਈ ਤਿਆਰੀ ਖਿੱਚ ਲਈ ਹੈ। ਇਸ ਸਕੀਮ ਨਾਲ 24 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਜ਼ਿਕਰਯੋਗ ਹੈ ਕਿ ਕੇਂਦਰੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਪਹਿਲਾਂ ਕਣਕ ਮੁਹੱਈਆ ਕਰਵਾਈ ਜਾਂਦੀ ਸੀ।
‘ਆਪ’ ਸਰਕਾਰ ਨੇ ਆਟਾ ਦੇਣ ਦਾ ਫ਼ੈਸਲਾ ਕੀਤਾ ਤਾਂ ਡਿਪੂ ਹੋਲਡਰ ਵਿਰੋਧ ’ਚ ਉਤਰ ਆਏ ਸਨ ਅਤੇ ਮਾਮਲਾ ਹਾਈ ਕੋਰਟ ਤੱਕ ਪੁੱਜ ਗਿਆ ਸੀ। ਬਾਅਦ ਵਿੱਚ ਸਰਕਾਰ ਨੇ ਫ਼ੈਸਲਾ ਪਲਟ ਲਿਆ ਕਿ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਇੱਛਾ ਮੁਤਾਬਕ ਆਟਾ ਜਾਂ ਕਣਕ ਮੁਹੱਈਆ ਕਰਵਾਈ ਜਾਵੇਗੀ। ਲਾਭਪਾਤਰੀਆਂ ਨੂੰ ਘਰ-ਘਰ ਆਟਾ ਪਹੁੰਚਾਉਣ ਲਈ ਮਾਰਕਫੈੱਡ ਨੇ ਨਵਾਂ ਬੈਗ ਬਣਾ ਲਿਆ ਹੈ।
ਕਾਬਿਲੇਗੌਰ ਹੈ ਕਿ ਏਡੀਜੀਪੀ (ਸੁਰੱਖਿਆ) ਪ੍ਰਵੀਨ ਸਿਨਹਾ ਸੁਰੱਖਿਆ ਪ੍ਰਬੰਧ ਦੇਖਣ ਪੁੱਜੇ ਸਨ, ਜਿਨ੍ਹਾਂ ਨਾਲ ਡੀਆਈਜੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ, ਐਸਐਸਪੀ ਖੰਨਾ ਅਮਨੀਤ ਕੌਂਡਲ ਨੇ ਰੈਲੀ ਵਾਲੀ ਥਾਂ ਅਤੇ ਆਲੇ ਦੁਆਲੇ ਇਲਾਕਿਆਂ ਦਾ ਨਿਰੀਖਣ ਕੀਤਾ ਸੀ। ਏਡੀਜੀਪੀ ਨੇ ਕਿਹਾ ਸੀ ਕਿ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਹਰ ਗੱਲ ਦਾ ਧਿਆਨ ਰੱਖਿਆ ਜਾ ਰਿਹਾ ਹੈ ਕਿ ਰੈਲੀ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : Loksabha News: ਭ੍ਰਿਸ਼ਟਚਾਰ ਦੇ ਮੁੱਦੇ 'ਤੇ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਿਆ
ਇਸੇ ਤਹਿਤ ਲੋੜੀਂਦੇ ਪਾਰਕਿੰਗ ਜ਼ੋਨ ਵੀ ਬਣਾਏ ਜਾ ਰਹੇ ਹਨ। ਇਸ ਦੌਰਾਨ ਪੁਲਿਸ ਪਾਰਟੀ ਦਾ ਧਿਆਨ ਨੈਸ਼ਨਲ ਹਾਈਵੇਅ ’ਤੇ ਹੈ ਕਿਉਂਕਿ ਇਸ ਸੜਕ ’ਤੇ 24 ਘੰਟੇ ਆਵਾਜਾਈ ਰਹਿੰਦੀ ਹੈ। ਰਹੌਣ ਮੰਡੀ ਵਿਖੇ ਕਰੀਬ 5 ਏਕੜ ’ਚ ਪੰਡਾਲ ਲਾਇਆ ਜਾ ਰਿਹਾ ਹੈ ਕਿਉਂਕਿ ਇਸ ਰੈਲੀ ਵਿਚ ਪੰਜਾਬ ਭਰ ਤੋਂ ਪਾਰਟੀ ਵਰਕਰਜ਼, ਆਗੂ ਤੇ ਆਮ ਲੋਕ ਸ਼ਮੂਲੀਅਤ ਕਰਨਗੇ।
ਇਹ ਵੀ ਪੜ੍ਹੋ : Gurdwara Act: ਗੁਰਦੁਆਰਾ ਐਕਟ 'ਚ ਸੋਧ ਦੇ ਫੈਸਲੇ ਵਿਰੁੱਧ ਸੰਗਤ ਨੇ ਰੋਸ ਮਾਰਚ ਕੱਢਿਆ ਗਿਆ