Punjab AAP New President: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਸਕਦਾ ਹੈ। ਪਾਰਟੀ ਕਿਸੇ ਵੀ ਵੇਲੇ ਨਵੇਂ ਪ੍ਰਧਾਨ ਦੇ ਨਾਂਅ ਦਾ ਐਲਾਨ ਕਰ ਸਕਦੀ ਹੈ। ਦੱਸਦੀਏ ਕਿ ਮੁੱਖ ਮੰਤਰੀ ਭਗਵੰਤ ਮਾਨ, ਜੋ ਇਸ ਸਮੇਂ ਪਾਰਟੀ ਦੇ ਪ੍ਰਧਾਨ ਵੀ ਹਨ, ਉਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਦੀਆਂ ਚਾਰ ਸੀਟਾਂ 'ਤੇ ਚੱਲ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ। ਉਦੋਂ ਤੋਂ ਹੀ ਅਟਕਲਾਂ ਸ਼ੁਰੂ ਹੋ ਗਈਆਂ ਸਨ ਕਿ ਪਾਰਟੀ ਇਹ ਜ਼ਿੰਮੇਵਾਰੀ ਕਿਸੇ ਨਵੇਂ ਨੇਤਾ ਨੂੰ ਸੌਂਪ ਸਕਦੀ ਹੈ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਇਹ ਵੀ ਚਰਚਾ ਹੈ ਕਿ ਪਾਰਟੀ ਕਿਸੇ ਹਿੰਦੂ ਚਿਹਰੇ 'ਤੇ ਦਾਅ ਖੇਡ ਸਕਦੀ ਹੈ। ਦਰਅਸਲ, ਪਾਰਟੀ ਦਾ ਹਿੰਦੂ ਵੋਟ ਬੈਂਕ ਭਾਜਪਾ ਵੱਲ ਚਲਾ ਗਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 42.06 ਫੀਸਦੀ ਵੋਟਾਂ ਮਿਲੀਆਂ ਸਨ, ਜੋ ਸਿਰਫ ਦੋ ਸਾਲ ਬਾਅਦ ਹੋਈਆਂ ਲੋਕ ਸਭਾ ਚੋਣਾਂ ਵਿੱਚ ਘੱਟ ਕੇ 26.06 ਫੀਸਦੀ ਰਹਿ ਗਈਆਂ ਸਨ।