AAP Protest in Chandigarh News: ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ 37 ਸਥਿਤ ਭਾਜਪਾ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਦੋ ਹੋਰ ਮੰਤਰੀਆਂ (AAP protest in Chandigarh)ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਕਈ ਹੋਰ ਕਾਰਕੁਨਾਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ, ਅਨਮੋਲ ਗਗਨ ਮਾਨ, ਲਾਲਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜ਼ਿੰਪਾ, ਡਾ: ਬਲਬੀਰ ਸਿੰਘ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲਜੀਤ ਸਿੰਘ ਭੁੱਲਰ, ਚੇਤਨ ਸਿੰਘ ਜੌੜੇਮਾਜਰਾ, ਡਾ: ਇੰਦਰਬੀਰ ਸਿੰਘ ਨਿੱਝਰ ਅਤੇ ਸੈਂਕੜੇ ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਸਮੇਤ 'ਆਪ' ਆਗੂ ਤੇ ਵਰਕਰ ਹਾਜ਼ਰ ਸਨ।


‘ਆਪ’ ਆਗੂਆਂ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਆਗੂਆਂ ਨੇ  (AAP protest in Chandigarh) ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਤਾਨਾਸ਼ਾਹੀ ਫ਼ੈਸਲਾ ਕਰਾਰ ਦਿੰਦਿਆਂ ਅਜਿਹੀ ਕਾਰਵਾਈ ਨੂੰ ਲੋਕਤੰਤਰ ਲਈ ਖ਼ਤਰਾ ਕਰਾਰ ਦਿੱਤਾ ਹੈ।
 
ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਗੈਂਗਸਟਰਾਂ ਵੱਲੋਂ ਲਗਾਈਆਂ ਗਈਆਂ ਪੋਸਟਾਂ ਦਾ ਖੰਡਨ, ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਸੀਬੀਆਈ ਦੀ ਵਰਤੋਂ ਕਰ ਰਹੀ ਹੈ। ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ, ਇਸੇ ਲਈ ਆਪ ਨੇਤਾਵਾਂ 'ਤੇ ਝੂਠੇ ਕੇਸ ਦਰਜ ਕਰਕੇ ਜੇਲ੍ਹਾਂ 'ਚ ਡੱਕ ਰਹੀ ਹੈ।