Jalandhar News:  ਜਲੰਧਰ ਤੋਂ ਆਮ ਆਦਮੀ ਪਾਰਟੀ ਵਰਕਰ ਦਿਨੇਸ਼ ਢੱਲ ਉਤੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਜ਼ਖ਼ਮੀ ਹਾਲਾਤ ਵਿੱਚ ਸਿਵਲ ਹਸਪਤਾਲ ਪੁੱਜੇ ਪੀੜਤ ਦਾ ਡਿਊਟੀ ਉਤੇ ਤਾਇਨਾਤ ਡਾਕਟਰ ਵੱਲੋਂ ਕੋਈ ਇਲਾਜ ਨਹੀਂ ਕੀਤਾ ਗਿਆ। ਜਦਕਿ ਡਾਕਟਰ ਨੇ ਦੱਸਿਆ ਕਿ ਜਦ ਰਾਤ ਨੂੰ ਮਰੀਜ਼ ਨੂੰ ਉਨ੍ਹਾਂ ਕੋਲ ਲੈ ਕੇ ਆਏ ਤਾਂ ਉਨ੍ਹਾਂ ਨੇ ਤੁਰੰਤ ਉਸ ਦਾ ਇਲਾਜ ਕਰ ਦਿੱਤਾ ਸੀ ਤੇ ਫਿਰ ਵੀ ਇਹ ਲੋਕ ਹਸਪਤਾਲ ਵਿੱਚ ਹੰਗਾਮਾ ਕਰਨ ਲੱਗੇ।


COMMERCIAL BREAK
SCROLL TO CONTINUE READING

ਪੀੜਤ ਦੇ ਨਾਲ ਆਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਦਾ 17 ਤਾਰੀਕ ਨੂੰ ਫਗਵਾੜਾ ਵਿੱਚ ਖ਼ੂਨਦਾਨ ਕੈਂਪ ਹੈ ਤੇ ਉਹ ਆਪਣੇ ਸਾਥੀਆਂ ਦੇ ਨਾਲ ਮੀਟਿੰਗ ਕਰਕੇ ਜਲੰਧਰ ਤੋਂ ਵਾਪਸ ਪਰਤ ਰਹੇ ਸਨ। ਇਸ ਦੌਰਾਨ ਜਦ ਉਹ ਢਕੋਹਾ ਫਾਟਕ ਦੇ ਕੋਲ ਪੁੱਜੇ ਤਾਂ ਪਿੱਛੇ ਤੋਂ ਆ ਰਹੀ ਗੱਡੀ ਲਗਾਤਾਰ ਹੂਟਰ ਵਜਾ ਰਹੀ ਸੀ, ਜਿਸ ਨੂੰ ਨਿਕਲਣ ਲਈ ਉਸ ਨੇ ਰਸਤਾ ਦੇ ਦਿੱਤਾ।


ਪੀੜਤ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅੱਗੇ ਜਾ ਕੇ ਗੱਡੀ ਤੋਂ ਉਤਰ ਕੇ ਦਿਨੇਸ਼ ਢੱਲ ਦੇ ਬੇਟੇ ਨੇ ਆਪਣੇ ਸਾਥੀਆਂ ਸਮੇਤ ਉਸ ਦੇ ਨਾਲ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਆਪਣੇ ਸਾਥੀਆਂ ਦੇ ਨਾਲ ਉਸ ਉਪਰ ਹਮਲਾ ਕਰ ਦਿੱਤਾ। ਪੀੜਤ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੁਝ ਸਮੇਂ ਬਾਅਦ ਦਿਨੇਸ਼ ਢੱਲ ਵੀ ਆਪਣੇ ਸਾਥੀਆਂ ਦੇ ਨਾਲ ਮੌਕੇ ਉਤੇ ਪਹੁੰਚ ਗਿਆ।


ਪੀੜਤ ਨੇ ਕਿਹਾ ਕਿ ਬਾਅਦ ਵਿੱਚ ਦਿਨੇਸ਼ ਢੱਲ ਤੇ ਉਸ ਦੇ ਸੁਰੱਖਿਆ ਮੁਲਾਜ਼ਮ ਉਸ ਨੂੰ ਆਪਣੀ ਗੱਡੀ ਵਿੱਚ ਪਾ ਕੇ ਲੈ ਕੇ ਅਤੇ ਉਸ ਦੇ ਮੂੰਹ ਉਤੇ ਕੱਪੜਾ ਬੰਨ੍ਹ ਦਿੱਤਾ। ਇਸ ਤੋਂ ਬਾਅਦ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤ ਨੇ ਦੋਸ਼ ਲਗਾਏ ਕਿ ਜਦ ਉਹ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਪਣੇ ਸਾਥੀਆਂ ਦੇ ਨਾਲ ਪੁੱਜਿਆ ਤਾਂ ਡਾਕਟਰਾਂ ਨੇ ਉਸ ਦਾ ਇਲਾਜ ਕਰਨ ਤੋਂ ਮਨ੍ਹਾ ਕਰ ਦਿੱਤਾ।


ਇਸ ਤੋਂ ਬਾਅਦ ਪੀੜਤ ਦੇ ਸਮਰਥਕ ਸਿਵਲ ਹਸਪਤਾਲ ਦੇ ਬਾਹਰ ਪੁੱਜੇ ਤੇ ਪੁਲਿਸ ਤੇ ਡਾਕਟਰਾਂ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੀੜਤ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਇਲਾਜ ਲਈ ਲੈ ਗਏ। ਇਸ ਦੌਰਾਨ ਹਸਪਤਾਲ ਦੇ ਬਾਹਰ ਮਾਹੌਲ ਤਣਾਅਪੂਰਨ ਬਣ ਗਿਆ।


ਇਹ ਵੀ ਪੜ੍ਹੋ : Sri Guru Granth Sahib ji Parkash Purab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ


ਦੂਜੇ ਪਾਸੇ ਆਮ ਆਦਮੀ ਪਾਰਟੀ ਨੇਤਾ ਦਿਨੇਸ਼ ਢੱਲ ਨੇ ਸੋਸ਼ਲ ਮੀਡੀਆ ਜ਼ਰੀਏ ਦੱਸਿਆ ਕਿ ਉਸ ਦੇ ਪਰਿਵਾਰ ਵਾਲੇ ਅਤੇ ਉਸ ਦੀਆਂ ਧੀਆਂ ਜੋ ਕਿ ਕਾਰ ਤੋਂ ਜਾ ਰਹੇ ਸਨ ਅਤੇ ਜਲੰਧਰ ਢਕੋਹਾ ਫਾਟਕ ਦੇ ਪਿੱਛੇ ਇੱਕ ਗੱਡੀ ਜੋ ਕਿ ਲਗਾਤਾਰ ਹਾਰਨ ਮਾਰ ਰਹੀ ਸੀ। ਗੱਡੀ ਵਾਲਿਆਂ ਨੇ ਥੋੜ੍ਹੀ ਦੂਰੀ ਉਤੇ ਜਾ ਕੇ ਉਨ੍ਹਾਂ ਨੂੰ ਰੋਕਿਆ ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਇਸ ਬਦਤਮੀਜੀ ਦਾ ਸਾਰਾ ਮਾਮਲਾ ਉਨ੍ਹਾਂ ਨੇ ਪੁਲਿਸ ਕੋਲ ਦਰਜ ਕਰਵਾ ਦਿੱਤਾ ਹੈ, ਜਿਸ ਪੁਲਿਸ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ : Nangal Flyover News: ਨੰਗਲ ਦਾ ਫਲਾਈਓਵਰ ਜਲਦ ਹੋਵੇਗਾ ਸ਼ੁਰੂ, ਰਾਹਗੀਰਾਂ ਨੂੰ ਮਿਲੇਗੀ ਲੰਬੇ ਜਾਮ ਤੋਂ ਰਾਹਤ