Jalalabad Clash News: ਫਾਜ਼ਿਲਕਾ ਜਲਾਲਾਬਾਦ ਦੇ ਬੀ.ਡੀ.ਪੀ.ਓ ਦਫਤਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਉਮੀਦਵਾਰ 'ਤੇ ਫਾਇਰਿੰਗ ਦੀ ਖਬਰ ਸਾਹਮਣੇ ਆ ਰਹੀ ਹੈ।
Trending Photos
Jalalabad Clash News: ਫਾਜ਼ਿਲਕਾ ਜਲਾਲਾਬਾਦ ਦੇ ਬੀ.ਡੀ.ਪੀ.ਓ ਦਫਤਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਉਮੀਦਵਾਰ 'ਤੇ ਫਾਇਰਿੰਗ ਦੀ ਖਬਰ ਸਾਹਮਣੇ ਆ ਰਹੀ ਹੈ। ਉਮੀਦਵਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਲਾਲਾਬਾਦ ਦੇ ਬੀ.ਡੀ.ਪੀ.ਓ ਦਫਤਰ 'ਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ।
ਇਹ ਵੀ ਪੜ੍ਹੋ : Haryana Elections 2024 Voting Live Updates: ਹਰਿਆਣਾ ਵਿਧਾਨ ਸਭਾ ਚੋਣਾਂ 'ਚ 5 ਵਜੇ ਤੱਕ 61 ਫ਼ੀਸਦੀ ਵੋਟਿੰਗ
ਇਸ ਦੌਰਾਨ ਗੋਲੀਬਾਰੀ ਹੋਣ ਦੀ ਵੀ ਖ਼ਬਰ ਸਾਹਮਣੇ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਨੇਤਾਵਾਂ ਉਤੇ ਫਾਇਰਿੰਗ ਦੀ ਕਰਨ ਦੇ ਦੋਸ਼ ਲੱਗੇ ਹਨ, ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਉਮੀਦਵਾਰ ਨੂੰ ਗੋਲੀ ਲੱਗੀ ਹੈ। ਜਿਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਡੀਐਮਸੀ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਕਾਰਨ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਇਤਰਾਜ਼ ਉਠਾਏ ਜਾਣੇ ਸਨ, ਜਿਸ ਕਾਰਨ ਅਕਾਲੀ ਦਲ ਦੇ ਆਗੂ ਨੋਨੀ ਮਾਨ ਅਤੇ ਬੌਬੀ ਮਾਨ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਪੁੱਜੇ ਸਨ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ। ਉਥੇ ਹੀ ਪਿੰਡ ਮੁਹੰਮਦੇ ਵਾਲਾ ਤੋਂ ਸਰਪੰਚ ਉਮੀਦਵਾਰ ਮਨਦੀਪ ਬਰਾੜ ਅਤੇ ਮਾਨ ਗਰੁੱਪ ਦੇ ਲੋਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਫਾਜ਼ਿਲਕਾ ਦੇ ਐੱਸ.ਐੱਸ.ਪੀ ਬਰਾੜ, ਜਲਾਲਾਬਾਦ ਦੇ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਸਰਪੰਚ ਦੇ ਉਮੀਦਵਾਰ ਮਨਦੀਪ ਬਰਾੜ ਦੇ ਹੱਥ 'ਚ ਗੋਲੀ ਲੱਗੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਇਸ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਹਾਲਾਂਕਿ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਪਹੁੰਚੇ, ਜਿਥੇ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਕਾਲੀ ਨੇਤਾਵਾਂ ਉਤੇ ਗੋਲੀ ਚਲਾਉਣ ਦੇ ਦੋਸ਼ ਲੱਗੇ ਹਨ। ਜਿਸ ਦੌਰਾਨ ਸਰਪੰਚ ਦਾ ਉਮੀਦਵਾਰ ਮਨਦੀਪ ਸਿੰਘ ਬਰਾੜ ਦੇ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ। ਜਦਕਿ ਦੂਜੇ ਵਿਅਕਤੀ ਦੇ ਹੱਥ ਉਤੇ ਗੋਲੀ ਲੱਗੀ ਹੈ। ਜ਼ਖ਼ਮੀ ਨੂੰ ਲੁਧਿਆਣਾ ਦੇ ਡੀਐਮਸੀ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : Mohali News: ਵਿਧਾਇਕ ਜਸਵੰਤ ਗੱਜਣਮਾਜਰਾ ਦਾ ਭਰਾ ਗ੍ਰਿਫਤਾਰ; ਅਦਾਲਤ ਨੇ 4 ਦਿਨ ਦੇ ਰਿਮਾਂਡ 'ਤੇ ਭੇਜਿਆ