Jalandhar by-election: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਵਜੋਂ ਉਤਾਰਿਆ ਹੈ। 


COMMERCIAL BREAK
SCROLL TO CONTINUE READING

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਛੱਡ 'ਆਪ' ਦਾ ਫੜਿਆ ਸੀ ਪੱਲਾ


ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਆਮ ਆਦਮੀ ਪਾਰਟੀ ਨੇ ਭਾਜਪਾ ਛੱਡ ਕੇ 'ਆਪ' ਵਿੱਚ ਸ਼ਾਮਲ ਹੋਏ ਮੋਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ।


ਮੋਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ ਸਨ। ਮੋਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ।


ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਹਨ ਮੋਹਿੰਦਰ ਭਗਤ


ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮੋਹਿੰਦਰ ਭਗਤ ਜ਼ਿਮਨੀ ਚੋਣਾਂ ਦੌਰਾਨ ਅਚਾਨਕ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।


ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਦੀ ਮਿਆਦ 21 ਜੂਨ ਤੱਕ ਹੈ। 'ਆਪ' ਦੇ ਸਭ ਤੋਂ ਪ੍ਰਮੁੱਖ ਦਾਅਵੇਦਾਰ ਵਿਧਾਨ ਸਭਾ ਹਲਕਾ ਇੰਚਾਰਜ ਅਤੇ ਭਾਜਪਾ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਮੋਹਿੰਦਰ ਭਗਤ ਸਨ। ਸੋਮਵਾਰ ਨੂੰ 'ਆਪ' ਵੱਲੋਂ ਐਕਸ 'ਤੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਮੋਹਿੰਦਰ ਭਗਤ ਉਨ੍ਹਾਂ ਦੇ ਉਮੀਦਵਾਰ ਹੋਣਗੇ।


10 ਜੁਲਾਈ ਨੂੰ ਹੈ ਵੋਟਿੰਗ
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਲਈ 10 ਜੁਲਾਈ ਨੂੰ ਵੋਟਾਂ ਪੈਣੀਆਂ ਹਨ। ਇਸ ਦਾ ਨਤੀਜਾ 13 ਜੁਲਾਈ ਨੂੰ ਆਵੇਗਾ। ਨਾਮਜ਼ਦਗੀ ਪੱਤਰ 21 ਜੂਨ ਤਕ ਦਾਖਲ ਕੀਤੇ ਜਾ ਸਕਦੇ ਹਨ। ਕਾਂਗਰਸ ਤੇ ਅਕਾਲੀ ਦਲ ਨੇ ਅਜੇ ਤਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।
ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਤੋਂ 'ਆਪ' ਵਿਧਾਇਕ ਰਹੇ ਸ਼ੀਤਲ ਅੰਗੂਰਾਲ ਨੇ 28 ਮਾਰਚ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਲੋਕ ਸਭਾ ਚੋਣਾਂ ਲਈ ਵੋਟਿੰਗ ਤੋਂ ਇਕ ਦਿਨ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਨੇ ਅੰਗੁਰਾਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਸੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਸੀ।


ਇਹ ਵੀ ਪੜ੍ਹੋ : Jalandhar by-election: ਭਾਜਪਾ ਨੇ ਸ਼ੀਤਲ ਅੰਗੂਰਾਲ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ