ਚੰਡੀਗੜ੍ਹ: Sangrur Bypoll ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ  ਗੁਰਮੇਲ ਸਿੰਘ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆਂ ਹੈ।


COMMERCIAL BREAK
SCROLL TO CONTINUE READING


ਸੰਗਰੂਰ ਜ਼ਿਮਨੀ ਚੋਣ 23 ਜੂਨ ਨੂੰ ਹੋਣੀ ਹੈ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਜ਼ਰੀਏ ਦਿੱਤੀ ਹੈ। ਟਵਿੱਟਰ ’ਤੇ ਪੋਸਟ ਸ਼ੇਅਰ ਕਰਦਿਆਂ ਭਗਵੰਤ ਮਾਨ ਨੇ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਤੋਂ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਨੂੰ ਸ਼ੁੱਭਕਾਮਨਾਵਾਂ।