Amritsar MC election: `ਆਪ` ਵੱਲੋਂ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
Amritsar MC election: ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਨਗਰ ਨਿਗਮ ਲਈ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
Amritsar MC election: ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਨਗਰ ਨਿਗਮ ਲਈ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ 'ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਪੰਚਾਇਤਾ ਤੇ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ 784 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਲੁਧਿਆਣਾ ਨਗਰ ਨਿਗਮ ਲਈ 94, ਪਟਿਆਲਾ ਨਗਰ ਨਿਗਮ ਲਈ 56 ਅਤੇ ਅੰਮ੍ਰਿਤਸਰ ਨਗਰ ਨਿਗਮ ਲਈ 74 ਉਮੀਦਵਾਰ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਕੁੱਲ 977 ਵਾਰਡਾਂ ਵਿੱਚੋਂ 784 ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Farmer Protest: ਸੁਪਰੀਮ ਕੋਰਟ ਵੱਲੋਂ ਬਾਰਡਰ ਖੋਲ੍ਹਣ ਅਤੇ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨੇ ਰਿਪੋਰਟ ਸੌਂਪੀ
ਇਸ ਤੋਂ ਇਲਾਵਾ ਪ੍ਰੈਸ ਕਾਨਫਰੰਸ ਕਰਦਿਆਂ ਅਮਨ ਅਰੋੜਾ ਨੇ ਕਿਸਾਨਾਂ ਦੇ ਮੁੱਦੇ ‘ਤੇ ਰਵਨੀਤ ਬਿੱਟੂ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਕਦੇ ਰਵਨੀਤ ਬਿੱਟੂ ਕਿਸਾਨਾਂ ਲਈ ਗ਼ਲਤ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ, ਅਤੇ ਕਦੇ ਕਹਿੰਦੇ ਹਨ ਕਿ ਮੈਂ ਕਿਸਾਨਾਂ ਦੇ ਨਾਲ ਹਾਂ, ਉਨ੍ਹਾਂ ਕਿਹਾ ਕਿ ਸਿਰਫ ਬਿਆਨਬਾਜ਼ੀ ਨਾਲ ਨਹੀਂ ਸਰਨਾ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸੂਬਾ ਸਕੱਤਰ ਗੁਰਦੇਵ ਸਿੰਘ ਲੱਖਾ, ਡਾ: ਸੰਨੀ ਆਹਲੂਵਾਲੀਆ ਅਤੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਪਾਰਟੀ ਦੀਆਂ ਤਿਆਰੀਆਂ ਅਤੇ ਪਾਰਦਰਸ਼ੀ ਉਮੀਦਵਾਰ ਚੋਣ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਗਏ ਅਹਿਮ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ‘ਆਪ’ ਸਰਕਾਰ ਦੇ ਟਰੈਕ ਰਿਕਾਰਡ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਇਸ ਦੀ ਇੱਕ ਉਦਾਹਰਣ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਉਪ ਚੋਣਾਂ ਵਿੱਚ ਪਾਰਟੀ ਦਾ ਸ਼ਾਨਦਾਰ ਪ੍ਰਦਰਸ਼ਨ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਨੇ ਉਮੀਦਵਾਰਾਂ ਦੀ ਚੋਣ ਲਈ ਜ਼ਮੀਨੀ ਪੱਧਰ 'ਤੇ ਪਹੁੰਚ ਅਪਣਾਈ ਹੈ। ਸਾਨੂੰ ਕੁਝ ਹੀ ਦਿਨਾਂ ਵਿੱਚ 977 ਵਾਰਡਾਂ ਲਈ 5,000 ਤੋਂ ਵੱਧ ਅਰਜ਼ੀਆਂ ਨਾਲ ਭਰਵਾਂ ਹੁੰਗਾਰਾ ਮਿਲਿਆ ਹੈ। ਕੁਝ ਵਾਰਡਾਂ ਵਿੱਚ ਸਾਨੂੰ 15 ਤੋਂ 20 ਅਰਜ਼ੀਆਂ ਮਿਲੀਆਂ ਹਨ। ਇਹ ਸਾਡੇ ਸ਼ਾਸਨ ਅਤੇ ਨੀਤੀਆਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ : Punjab Breaking Live Updates: ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਤੀਜਾ ਦਿਨ