Sri Harmandir Sahib News: ਗੁਰਦਾਸਪੁਰ ਤੋਂ `ਆਪ` ਉਮੀਦਵਾਰ ਸ਼ੇਰ ਸਿੰਘ ਕਲਸੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Sri Harmandir Sahib News: ਆਮ ਆਦਮੀ ਪਾਰਟੀ ਵੱਲੋਂ ਗੁਰਦਾਸਪੁਰ ਤੋਂ ਲੋਕ ਸਭਾ ਸੀਟ ਤੋਂ ਐਲਾਨੇ ਗਏ ਉਮੀਦਵਾਰ ਸ਼ੇਰ ਸਿੰਘ ਕਲਸੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ।
Sri Harmandir Sahib News (ਪਰਮਬੀਰ ਸਿੰਘ ਔਲਖ) : ਆਮ ਆਦਮੀ ਪਾਰਟੀ ਵੱਲੋਂ ਗੁਰਦਾਸਪੁਰ ਤੋਂ ਲੋਕ ਸਭਾ ਸੀਟ ਤੋਂ ਐਲਾਨੇ ਗਏ ਉਮੀਦਵਾਰ ਸ਼ੇਰ ਸਿੰਘ ਕਲਸੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਹ ਗੁਰੂ ਘਰ ਵਿਖੇ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕਈ ਨੇਤਾ ਤੇ ਵਰਕਰ ਵੀ ਮੌਜੂਦ ਸਨ। ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਵੇ ਤੋਂ ਬਿਨਾਂ ਕਦੇ ਵੀ ਕਿਸੇ ਨੂੰ ਟਿਕਟ ਨਹੀਂ ਦਿੰਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੇਜਰੀਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਰੂ ਘਰ ਵਿੱਚ ਵਾਹਿਗੁਰੂ ਜੀ ਦਾ ਅਸ਼ੀਰਵਾਦ ਲੈਣ ਦੇ ਆਏ ਸੀ ਇਸ ਤੋਂ ਬਾਅਦ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਾਂਗੇ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ਉਪਰ ਖਰੀ ਉਤਰ ਰਹੀ ਹੈ। ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਅਗਲੀ ਵਿਧਾਨ ਸਭਾ ਚੋਣ ਵਿੱਚ ਆਪ ਪਾਰਟੀ ਦੇ ਵਰਕਰਾਂ ਨੂੰ ਵੋਟ ਮੰਗਣ ਦੀ ਲੋੜ ਨਹੀਂ ਪਵੇਗੀ। ਆਪ ਵੱਲੋਂ ਕੀਤੇ ਗਏ ਕੰਮਾਂ ਨੂੰ ਦੇਖ ਕੇ ਲੋਕ ਖੁਦ ਹੀ ਵੋਟ ਪਾਉਣਗੇ।
ਉਨ੍ਹਾਂ ਨੇ ਕਿਹਾ ਕਿ ਤੁਸੀਂ ਵੇਖ ਸਕਦੇ ਹੋ ਕਿ ਪੰਜਾਬ ਵਿੱਚ ਇਸ ਵਾਰ 92 ਸੀਟਾਂ ਵਿਧਾਨ ਸਭਾ ਦੀਆਂ ਆਮ ਆਦਮੀ ਪਾਰਟੀ ਨੂੰ ਮਿਲੀਆਂ ਹਨ। ਜੇਕਰ ਪਾਰਟੀ ਨੇ ਸਰਵੇ ਕੀਤਾ ਸੀ ਤਾਂ ਹੀ ਉਸ ਵਿਅਕਤੀਆਂ ਨੂੰ ਟਿਕਟ ਮਿਲੀ ਜਿਨ੍ਹਾਂ ਨੇ ਇਹ ਸੀਟ ਜਿੱਤ ਕੇ ਦਿਖਾਈ ਹੈ। ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਗੁਰਦਾਸਪੁਰ ਦੇ ਲੋਕ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ।
ਭਾਜਪਾ ਨੇ ਕਿਸ ਮੂੰਹ ਨਾਲ ਵੋਟਾਂ ਮੰਗਣੀਆਂ ਹਨ। ਗੁਰਦਾਸਪੁਰ ਦੇ ਲੋਕਾਂ ਦੇ ਨਾਲ ਭਾਜਪਾ ਨੇ ਬਹੁਤ ਵੱਡਾ ਧੋਖਾ ਕੀਤਾ ਹੈ। ਦੋ ਵਾਰ ਹੀਰੋ ਉਤਾਰੇ ਗਏ ਹਨ ਪਰ ਉਹ ਕਦੇ ਵੀ ਗੁਰਦਾਸਪੁਰ ਮੁੜ ਕੇ ਵਾਪਸ ਨਹੀਂ ਆਏ। ਲੋਕ ਚਾਹੁੰਦੇ ਹਨ ਕਿ ਸਾਡੇ ਦੁੱਖ ਸੁੱਖ ਦੇ ਭਾਈਵਾਲ ਹੋਣ ਸਾਡੇ ਮੁੱਦਿਆਂ ਦੀ ਗੱਲ ਕਰਨ ਅਸੀਂ ਉਨ੍ਹਾਂ ਨੂੰ ਚੁਣ ਕੇ ਭੇਜੀਏ।
ਲੋਕ ਆਪਣੇ ਉਮੀਦਵਾਰ ਨੂੰ ਆਪਣੇ ਹਲਕੇ ਵਿੱਚ ਵੇਖਣਾ ਚਾਹੁੰਦੇ ਹਨ। ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਜਿਹੜਾ ਕੰਮ ਕਰਦਾ ਹੈ ਉਸ ਨੂੰ ਵੋਟ ਪਾਉਣੀ ਚਾਹੀਦੀ ਹੈ। ਗੁਰਦਾਸਪੁਰ ਦੇ ਲੋਕ ਇਸ ਵਾਰ ਵੱਖਰੀ ਪਹਿਲ ਕਦਮੀ ਕਰਨਗੇ।
ਇਹ ਵੀ ਪੜ੍ਹੋ : Parminder Singh Dhindsa: ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਢੀਂਡਸਾ ਪਰਿਵਾਰ ਹੋਇਆ ਨਾਰਾਜ਼, ਪਾਰਟੀ ਆਗੂਆਂ ਨਾਲ ਕਰ ਰਹੇ ਮੀਟਿੰਗ