Rinku Join Bjp: ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਸ਼ਾਮ 4 ਵਜੇ ਬੀਜੇਪੀ ਵਿੱਚ ਸ਼ਾਮਿਲ ਹੋਣਗੇ। ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। 


COMMERCIAL BREAK
SCROLL TO CONTINUE READING

ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ੀਤਲ ਅੰਗੁਰਾਲ ਜਲੰਧਰ (ਵੈਸਟ) ਤੋਂ ਵਿਧਾਇਕ ਹਨ। ਹੁਣ ਉਹ ਬੀਜੇਪੀ ਵਿੱਚ ਸ਼ਾਮਿਲ ਹੋ ਸਕਦੇ ਹਨ।



 


ਜਲੰਧਰ 'ਚ ਛੇ ਮਹੀਨੇ ਪਹਿਲਾਂ ਹੋਈ ਲੋਕ ਸਭਾ ਜਿਮਨੀ ਚੋਣ ਵਿੱਚ ਸੁਸ਼ੀਲ ਰਿੰਕੂ ਨੂੰ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੇ ਸਖ਼ਤ ਟੱਕਰ ਦਿੰਦੇ ਹੋਏ ਇਸ ਸੀਟ ਤੇ ਜਿੱਤ ਹਾਸਲ ਕੀਤੀ ਸੀ। ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਨੂੰ 302279 ਵੋਟਾਂ, ਕਾਂਗਰਸ ਦੀ ਕਰਮਜੀਤ ਕੌਰ ਨੂੰ 243588 ਵੋਟਾਂ ਮਿਲੀਆਂ। ਅਕਾਲੀ ਦਲ ਦੇ ਡਾ: ਸੁਖਵਿੰਦਰ ਸੁੱਖੀ ਨੂੰ 158445 ਅਤੇ ਭਾਜਪਾ ਦੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ 134800 ਵੋਟਾਂ ਮਿਲੀਆਂ |


 


ਦੱਸ ਦੇਈਏ ਕਿ ਪਿਛਲੇ ਸਾਲ ਅਪ੍ਰੈਲ ਮਹੀਨੇ ਵਿੱਚ ਸੁਸ਼ੀਲ ਰਿੰਕੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਜਿਸ ਤੋਂ ਬਾਅਦ 'ਆਪ' ਨੇ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਅਤੇ ਉਹ ਉਕਤ ਚੋਣ ਜਿੱਤ ਗਏ ਸਨ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਵਿੱਚ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਦਰਜ ਕੀਤੀ ਸੀ। ਉਨ੍ਹਾਂ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ। ਕਰਮਜੀਤ ਕੌਰ ਚੌਧਰੀ, ਸਾਬਕਾ ਸੰਸਦ ਮੈਂਬਰ ਸ. ਚੌਧਰੀ ਸੰਤੋਖ ਸਿੰਘ ਦੀ ਪਤਨੀ ਹੈ। ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਇਸ ਸੀਟ 'ਤੇ ਉਪ ਚੋਣ ਹੋਈ ਸੀ।


ਕਾਂਗਰਸ ਪਾਰਟੀ ਤੋਂ ਕੀਤੀ ਸਿਆਸੀ ਦੀ ਸ਼ੁਰੂਆਤ
ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਦੇ ਸਾਬਕਾ ਵਿਧਾਇਕ ਹਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਾਂਗਰਸ ਪਾਰਟੀ ਤੋਂ ਕੀਤੀ ਸੀ। ਹਾਲਾਂਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਹੀ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਰਿੰਕੂ 1990 ਵਿੱਚ NSUI ਦਾ ਸਰਗਰਮ ਮੈਂਬਰ ਰਹੇ ਹਨ। 1992 ਵਿੱਚ ਅਕਾਲੀ ਦਲ ਦੀਆਂ ਉਪ ਚੋਣਾਂ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਨੌਜਵਾਨਾਂ ਨੂੰ ਚੋਣਾਂ ਲਈ ਤਿਆਰ ਕੀਤਾ ਅਤੇ ਬੂਥ ਲੈਵਲ ਵਰਕਰ ਵਜੋਂ ਕੰਮ ਕੀਤਾ।


ਰਿੰਕੂ 2006 ਵਿੱਚ ਕੌਂਸਲਰ ਬਣੇ
ਇਸ ਤੋਂ ਬਾਅਦ ਸਾਲ 994 ਵਿਚ ਸੁਸ਼ੀਲ ਰਿੰਕੂ ਡੀਏਵੀ ਕਾਲਜ ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਦੀ ਕਲਚਰਲ ਸੁਸਾਇਟੀ ਦੇ ਪ੍ਰਧਾਨ ਚੁਣੇ ਗਏ। 2002 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਵਰਕਰ ਵਜੋਂ ਕੰਮ ਕੀਤਾ। ਇਸ ਤੋਂ ਬਾਅਦ ਉਹ ਸੀਨੀਅਰ ਕਾਂਗਰਸੀ ਆਗੂਆਂ ਦੇ ਧਿਆਨ ਵਿੱਚ ਆਇਆ। ਉਸਨੇ 2006 ਵਿੱਚ ਨਗਰ ਨਿਗਮ ਦੀ ਚੋਣ ਲੜੀ ਅਤੇ ਕੌਂਸਲਰ ਚੁਣੇ ਗਏ। ਉਹ 2500 ਵੋਟਾਂ ਨਾਲ ਜਿੱਤੇ।


ਰਿੰਕੂ ਦਾ ਪਰਿਵਾਰ ਵੀ ਕਾਂਗਰਸੀ 


ਜਲੰਧਰ ਜ਼ਿਮਨੀ ਚੋਣ 'ਚ 'ਆਪ' ਦੀ ਅਗਵਾਈ ਕਰਨ ਵਾਲੇ ਸੁਸ਼ੀਲ ਰਿੰਕੂ ਅਤੇ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਕਾਂਗਰਸ ਨਾਲ ਜੁੜਿਆ ਰਿਹਾ। ਉਸਦੇ ਚਾਚਾ ਅਤੇ ਪਿਤਾ ਨੇ ਲਗਭਗ ਹਰ ਵਿਧਾਨ ਸਭਾ ਅਤੇ ਪਾਰਲੀਮੈਂਟ ਚੋਣ ਵਿੱਚ ਪਾਰਟੀ ਵਰਕਰਾਂ ਵਜੋਂ ਕੰਮ ਕੀਤਾ। ਮੀਡੀਆ ਰਿਪੋਰਟਾਂ ਮੁਤਾਬਕ 1977 'ਚ ਐਮਰਜੈਂਸੀ ਦੌਰਾਨ ਕਾਂਗਰਸ ਪਾਰਟੀ ਦਾ ਸਮਰਥਨ ਕਰਨ 'ਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਜੇਲ 'ਚ ਬੰਦ ਕਰ ਦਿੱਤਾ ਗਿਆ ਸੀ।