Bjp Join News: ਜਲੰਧਰ ਤੋਂ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਬੀਜੇਪੀ ਵਿੱਚ ਸ਼ਾਮਿਲ
Bjp Join News: ਹਰਦੀਪ ਪੁਰੀ ਨੇ ਇਸ ਮੌਕੇ ਦੋਵੇਂ ਆਗੂਆਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ `ਤੇ ਸੁਆਗਤ ਕੀਤਾ। ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ।
Bjp Join News: ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਅਗੁਵਾਈ ਵਿੱਚ ਬੀਜੇਪੀ ਜੁਆਇਨ ਕਰ ਲਈ ਹੈ। ਇਸ ਮੌਕੇ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਇਸ ਮੌਕੇ ਮੌਜੂਦ ਰਹੇ। ਹਰਦੀਪ ਪੁਰੀ ਨੇ ਇਸ ਮੌਕੇ ਦੋਵੇਂ ਆਗੂਆਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ 'ਤੇ ਸੁਆਗਤ ਕੀਤਾ। ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ।
ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਬਹੁਤ ਦੇਰ ਕਰਦੀ ਜਨਾਬ ਆਪਣੇ ਆਤੇ ਆਤੇ...ਉਨ੍ਹਾਂ ਨੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਅਤੇ ਮੈਂ ਕਾਂਗਰਸ ਪਾਰਟੀ ਵਿੱਚ ਇੱਕਠੇ ਸੀ। ਹੁਣ ਵੀ ਇੱਕਠੇ ਹੋ ਕੇ ਪੰਜਾਬ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਾਂਗੇ। ਜਾਖੜ ਨੇ ਕਿਹਾ ਕਿ ਦਿੱਲੀ ਦੀ ਸਭ ਤੋਂ ਵੱਡੀ ਸਮੱਸਿਆ ਕੂੜੇ ਦਾ ਪਹਾੜ ਹੈ। ਜਲੰਧਰ ਵਿੱਚ ਵੀ ਕੂੜੇ ਦੇ ਪਹਾੜਾਂ ਦੀ ਅਜਿਹੀ ਹੀ ਸਮੱਸਿਆ ਹੈ। ਇਸ ਵਾਅਦੇ ਨਾਲ ਰਿੰਕੂ ਨੂੰ ‘ਆਪ’ ਵਿੱਚ ਸ਼ਾਮਲ ਕੀਤਾ ਗਿਆ ਸੀ। ਪਰ ਅਜਿਹਾ ਨਾ ਤਾਂ ਜਲੰਧਰ ਵਿੱਚ ਹੋ ਸਕਿਆ ਅਤੇ ਨਾ ਹੀ ਦਿੱਲੀ ਵਿੱਚ। ਜਲੰਧਰ ਦੀ ਹਾਲਤ ਨੂੰ ਦੇਖਦੇ ਹੋਏ ਉਹ ਅੱਜ ਨੂੰ ਭਾਜਪਾ 'ਚ ਸ਼ਾਮਲ ਹੋ ਗਏ ਹਨ।
ਇਸ ਮੌਕੇ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਜਦੋਂ ਕੇਂਦਰ ਦੀ ਬੀਜੇਪੀ ਸਰਕਾਰ ਨੇ ਦੇਸ਼ ਵਿੱਚ ਵੱਖ-ਵੱਖ ਸੂਬਿਆਂ ਨੂੰ ਤਰੱਕੀ ਦੀ ਰਾਹ ਤੇ ਲਿਆਂਦਾ ਹੈ। ਪਰ ਪੰਜਾਬ ਕਿਸੇ ਨਾ ਕਿਸੇ ਕਾਰਨ ਕਰਕੇ ਪਿੱਛੇ ਰਹਿ ਗਿਆ ਹੈ। ਇਸ ਲਈ ਮੈਂ ਅੱਜ ਬੀਜੇਪੀ ਪਾਰਟੀ ਜੁਆਇਨ ਕਰ ਲਈ ਹੈ। ਰਿੰਕੂ ਨੇ ਕਿਹਾ ਕਿ ਮੈਂ ਜਲੰਧਰ ਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉੱਤਰ ਸਕਿਆ। ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਚੋਣ ਵੇਲੇ ਜੋ ਵਆਦੇ ਕੀਤੇ ਸਨ, ਕਿ ਜਲੰਧਰ ਵਾਸੀਆਂ ਦੇ ਸਾਰੇ ਕੰਮ ਕੀਤੇ ਜਾਣਗੇ। ਪਰ ਸਰਕਾਰ ਨੇ ਆਪਣਾ ਹੱਥ ਪਿੱਛੇ ਖਿੱਚ ਲਿਆ। ਜਿਸ ਲਈ ਅੱਜ ਮੈਨੂੰ ਆਮ ਆਦਮੀ ਪਾਰਟੀ ਛੱਡਕੇ ਬੀਜੇਪੀ ਵਿੱਚ ਸ਼ਾਮਿਲ ਹੋਣਾ ਪਿਆ। ਤਾਂ ਜੋ ਜਲੰਧਰ 'ਚ ਅਧੂਰੇ ਪਏ ਕੰਮਾਂ ਨੂੰ ਪੂਰਾ ਕੀਤਾ ਜਾ ਸਕੇ।
ਉਧਰ ਬੀਜੇਪੀ ਵਿੱਚ ਸਾਮਿਲ ਹੋਣ ਤੋਂ ਪਹਿਲਾਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੇ ਆਪਣੇ ਸੋਸਲ ਮੀਡੀਆ ਅਕਾਊਂਟ ਤੇ ਲਿਖਿਆ ਕਿ ਮੈਂ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ੀਤਲ ਅੰਗੁਰਾਲ ਜਲੰਧਰ (ਵੈਸਟ) ਤੋਂ ਵਿਧਾਇਕ ਹਨ।
ਬੀਜੀਪੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਲ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ਰਹੇ।