Aap On Bjp News: AAP ਦਾ ਬੀਜੇਪੀ `ਤੇ ਵੱਡਾ ਇਲਜ਼ਾਮ, ਸਾਡੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਬੀਜੇਪੀ- AAP
Aap On Bjp News: ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਾਰਟੀ ਵਿਧਾਇਕਾਂ ਨੂੰ ਬੀਜੇਪੀ ਜੁਆਇੰਨ ਕਰਨ ਬਦਲੇ 20-25 ਕਰੋੜ ਦੇ ਆਫਰ ਦਿੱਤੇ ਜਾ ਰਹੇ ਹਨ।
Aap On Bjp News:ਜਲੰਧਰ ਤੋਂ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਤੋਂ ਆਮ ਆਦਮੀ ਦੇ ਵਿਧਾਇਕ ਸ਼ੀਤਲ ਸਿੰਘ ਅੰਗੁਰਾਲ ਨੇ ਬੀਜੇੁਪੀ ਜੁਆਇਨ ਕਰ ਲਈ ਹੈ। ਇਸ ਮੌਕੇ ਆਮ ਆਦਮੀ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਇਕ ਜਗਦੀਪ ਕੰਬੋਜ, ਅਮਨਦੀਪ ਮੁਸਾਫ਼ਿਰ ਅਤੇ ਰਾਜਿੰਦਰ ਪਾਲ ਛੀਨਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਾਰਟੀ ਵਿਧਾਇਕਾਂ ਨੂੰ ਬੀਜੇਪੀ ਜੁਆਇੰਨ ਕਰਨ ਬਦਲੇ 20-25 ਕਰੋੜ ਦੇ ਆਫਰ ਦਿੱਤੇ ਜਾ ਰਹੇ ਹਨ।
ਦੂਜੇ ਪਾਸੇ ਜਲਾਲਾਬਾਦ ਤੋਂ 'ਆਪ' ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਭਾਜਪਾ ਪੰਜਾਬ 'ਚ 'ਆਪ' ਵਿਧਾਇਕਾਂ ਨੂੰ ਡਰਾ ਧਮਕਾ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਇਕ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਭਾਜਪਾ ਵਿਚ ਸ਼ਾਮਲ ਹੋਣ ਲਈ 20 ਤੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ, ਪਰ ਉਸ ਨੇ ਇਨਕਾਰ ਕਰ ਦਿੱਤਾ।
ਉਧਰ ਜਲੰਧਰ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਅਗੁਵਾਈ ਵਿੱਚ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਵਰਕਰਾਂ ਦੀ ਭੀੜ ਨੂੰ ਦੇਖਦਿਆਂ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ। ਮੰਤਰੀ ਬਲਕਾਰ ਸਿੰਘ ਦਾ ਕਹਿਣ ਹੈ ਕਿ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਬਣਦਾ ਮਾਨ ਤਾਨ ਦਿੱਤਾ ਪਰ ਉਹ ਆਪਣੇ ਨਿੱਜੀ ਹਿੱਤਾਂ ਦੇ ਲਈ ਪਾਰਟੀ ਨੂੰ ਛੱਡਕੇ ਬੀਜੇਪੀ ਵੀ ਸ਼ਾਮਲ ਹੋ ਗਏ। ਜੋ ਕਿ ਬਹੁਤ ਹੀ ਦੁਖਦਾਈ ਹੈ।
ਇਸ ਮੌਕੇ ਪਾਰਟੀ ਨੇ ਵਰਕਰਾਂ ਵਿੱਚ ਵੀ ਦੋਵਾਂ ਆਗੂ ਨੂੰ ਲੈਕੇ ਕਾਫੀ ਜ਼ਿਆਦਾ ਰੋਸ ਦੇਖਣ ਨੂੰ ਮਿਲਿਆ। ਵਰਕਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੋ ਵੀ ਕੀਤਾ ਹੈ, ਜਨਤਾ ਉਨ੍ਹਾਂ ਨੂੰ ਚੋਣਾਂ 'ਚ ਸਜ਼ਾ ਦੇਵੇਗੀ।