ਵਿਰੋਧੀ ਪਾਰਟੀਆਂ ਨੇ ਤਾਅਨਾ ਮਾਰਦਿਆਂ ਕਿਹਾ ਕਿ ਸਰਕਾਰੀ ਖ਼ਜ਼ਾਨਾ ਭਰਨ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ 'ਆਪ' ਖ਼ੁਦ ਖ਼ਜ਼ਾਨਾ ਖਾਲੀ ਕਰਨ ਵਿੱਚ ਲੱਗੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਅਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਇਸ ਨੂੰ ਲੈ ਕੇ ਸੀਐਮ ਭਗਵੰਤ ਮਾਨ 'ਤੇ ਸਵਾਲ ਚੁੱਕੇ ਹਨ।
Trending Photos
ਚੰਡੀਗੜ੍ਹ: ਸ਼ੋਹਰਤ ਦੇ ਮਾਮਲੇ 'ਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਵਿਰੋਧੀਆਂ ਨੇ ਦਾਅਵਾ ਕੀਤਾ ਕਿ 'ਆਪ' ਸਰਕਾਰ ਨੇ ਇੱਕ ਮਹੀਨੇ 'ਚ ਇਸ਼ਤਿਹਾਰਬਾਜ਼ੀ 'ਤੇ 24 ਕਰੋੜ ਰੁਪਏ ਖਰਚ ਕੀਤੇ। ਇਸ ਦੇ ਲਈ ਆਰਟੀਆਈ ਜਾਣਕਾਰੀ ਦਾ ਹਵਾਲਾ ਦਿੱਤਾ ਗਿਆ ਹੈ।
ਵਿਰੋਧੀ ਪਾਰਟੀਆਂ ਨੇ ਤਾਅਨਾ ਮਾਰਦਿਆਂ ਕਿਹਾ ਕਿ ਸਰਕਾਰੀ ਖ਼ਜ਼ਾਨਾ ਭਰਨ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ 'ਆਪ' ਖ਼ੁਦ ਖ਼ਜ਼ਾਨਾ ਖਾਲੀ ਕਰਨ ਵਿੱਚ ਲੱਗੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਅਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਇਸ ਨੂੰ ਲੈ ਕੇ ਸੀਐਮ ਭਗਵੰਤ ਮਾਨ 'ਤੇ ਸਵਾਲ ਚੁੱਕੇ ਹਨ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ RTI ਜਾਣਕਾਰੀ ਦੀ ਕਾਪੀ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕੱਲੇ ਅਪਰੈਲ ਮਹੀਨੇ ਵਿੱਚ ਹੀ ਪ੍ਰਚਾਰ ’ਤੇ 24 ਕਰੋੜ ਰੁਪਏ ਖਰਚ ਕੀਤੇ ਗਏ ਹਨ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਇਸ ਤਰ੍ਹਾਂ ਪੰਜਾਬ ਦਾ ਖਜ਼ਾਨਾ ਭਰਨ ਦਾ ਵਾਅਦਾ ਕੀਤਾ ਸੀ। ਖਹਿਰਾ ਨੇ ਕਿਹਾ ਕਿ ਇਕ ਵਿਧਾਇਕ, ਇਕ ਪੈਨਸ਼ਨ ਨਾਲ ਸਰਕਾਰ ਨੂੰ ਇਕ ਸਾਲ ਵਿਚ ਸਿਰਫ 8 ਕਰੋੜ ਦੀ ਬਚਤ ਹੋਵੇਗੀ ਅਤੇ ਇਕ ਮਹੀਨੇ ਵਿਚ ਇੰਨਾ ਖਰਚ ਹੋ ਜਾਵੇਗਾ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਪ੍ਰਚਾਰ ਲਈ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰ ਰਹੇ ਹਨ।
Appalling Rti info @ArvindKejriwal & @BhagwantMann spend 24 Cr on publicity in April month alone!Is this d way they promised to fill the coffers of Pb?They’ll save only 8 Cr by their much publicized cutting multiple pensions to Mla’s in 1 year but they spent 24 Cr in one month! pic.twitter.com/fsOpggYWp6
— Sukhpal Singh Khaira (@SukhpalKhaira) June 17, 2022
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ 3 ਮਹੀਨਿਆਂ ਵਿੱਚ 9 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ। ਇਕੱਲੇ ਅਪ੍ਰੈਲ ਮਹੀਨੇ ਵਿਚ ਹੀ ਸਰਕਾਰ ਦੇ ਪ੍ਰਚਾਰ ਅਤੇ ਇਸ਼ਤਿਹਾਰਾਂ 'ਤੇ 24.40 ਕਰੋੜ ਰੁਪਏ ਖਰਚ ਕੀਤੇ ਗਏ। ਹੁਣ ਤੱਕ ਪੰਜਾਬ ਦੀ ਕਿਸੇ ਵੀ ਔਰਤ ਨੂੰ 1000 ਰੁਪਏ ਮਹੀਨਾ ਨਹੀਂ ਦਿੱਤਾ ਗਿਆ। ਬਿਜਲੀ ਅਤੇ ਪਾਣੀ 'ਤੇ ਕੋਈ ਸਬਸਿਡੀ ਨਹੀਂ ਦਿੱਤੀ ਗਈ। ਸਿਰਸਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਜਦੋਂ ਕੋਈ ਕੰਮ ਹੀ ਨਹੀਂ ਹੁੰਦਾ ਤਾਂ ਪ੍ਰਚਾਰ ਕਿਸ ਦਾ? ਇਹ ਇਨਕਲਾਬ ਨਹੀਂ, ਕੇਜਰੀਵਾਲ ਦਾ ਦਿੱਲੀ ਮਾਡਲ ਹੈ।