Punjab News: ਗੁਰੂ ਸਾਹਿਬ ਦੇ ਦਰਸਾਏ ਮਾਰਗ ਮੁਤਾਬਕ ਚੱਲ ਰਹੀ 'ਆਪ' ਸਰਕਾਰ; ਕੇਜਰੀਵਾਲ ਨੇ ਧੂਰੀ ਤੋਂ ਕਹੀ ਵੱਡੀ ਗੱਲ
Advertisement
Article Detail0/zeephh/zeephh1981120

Punjab News: ਗੁਰੂ ਸਾਹਿਬ ਦੇ ਦਰਸਾਏ ਮਾਰਗ ਮੁਤਾਬਕ ਚੱਲ ਰਹੀ 'ਆਪ' ਸਰਕਾਰ; ਕੇਜਰੀਵਾਲ ਨੇ ਧੂਰੀ ਤੋਂ ਕਹੀ ਵੱਡੀ ਗੱਲ

Punjab News: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸੰਗਰੂਰ ਦੇ ਧੂਰੀ ਵਿੱਚ ਜਨ ਸਭਾ ਕੀਤੀ।

Punjab News: ਗੁਰੂ ਸਾਹਿਬ ਦੇ ਦਰਸਾਏ ਮਾਰਗ ਮੁਤਾਬਕ ਚੱਲ ਰਹੀ 'ਆਪ' ਸਰਕਾਰ; ਕੇਜਰੀਵਾਲ ਨੇ ਧੂਰੀ ਤੋਂ ਕਹੀ ਵੱਡੀ ਗੱਲ

Punjab News: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸੰਗਰੂਰ ਦੇ ਧੂਰੀ ਵਿੱਚ ਜਨ ਸਭਾ ਕੀਤੀ। ਕੇਜਰੀਵਾਲ ਤੇ ਮਾਨ ਨੇ ਮੰਚ ਤੋਂ ਸਭ ਤੋਂ ਪਹਿਲੇ ਮੁੱਖ ਮੰਤਰੀ ਤੀਰਥ ਯਾਤਰਾ ਅਤੇ ਘਰ-ਘਰ ਆਟਾ ਦਲ ਸਕੀਮ ਦਾ ਆਗਾਜ਼ ਕੀਤਾ ਹੈ। 5 ਬਜ਼ੁਰਗਾਂ ਨੂੰ ਪਾਸ ਦੇ ਕੇ ਇਸ ਸਕੀਮ ਦੀ ਸ਼ੁਰੂਆਤ ਕੀਤੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਦਿੱਲੀ-ਪੰਜਾਬ ਵਿੱਚ ਆਮ ਆਦਮੀ ਪਾਰਟੀ ਗੁਰੂ ਸਾਹਿਬ ਦਾ ਸੰਦੇਸ਼ ਅਤੇ ਬਾਣੀ ਉੱਤੇ ਸਰਕਾਰ ਚੱਲ ਰਹੀ ਹੈ। ਸਭ ਤੋਂ ਵੱਡਾ ਸੰਦੇਸ਼ ਸੀ ਕਿ ਦੀਨ-ਦੁਖੀਆ ਦੀ ਸੇਵਾ ਕਰਨਾ। ਗਰੀਬਾਂ ਨੂੰ ਚੰਗੀ ਸਿੱਖਿਆ ਦੇਣਾ, ਇਲਾਜ ਕਰਨਾ ਅਤੇ ਉਨ੍ਹਾਂ ਨੂੰ ਤੀਰਥ ਯਾਤਰਾ 'ਤੇ ਜਾਣਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ।

ਇਹ ਕੰਮ 'ਆਪ' ਸਰਕਾਰ ਕਰ ਰਹੀ ਹੈ। ਖੁਸ਼ੀ ਹੈ ਕਿ ਅੱਜ ਪੰਜਾਬ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਗਈ। ਦਿੱਲੀ ਵਿੱਚ ਅਸੀਂ 80 ਹਜ਼ਾਰ ਲੋਕਾਂ ਦੀ ਯਾਤਰਾ ਕਰਵਾ ਰਹੇ ਹਾਂ। ਇਹ ਯਾਤਰਾ ਪੰਜਾਬ ਵਿੱਚ ਵੀ ਸ਼ੁਰੂ ਹੋ ਰਹੀ ਹੈ। ਅੰਮ੍ਰਿਤਸਰ ਤੋਂ 300, ਜਲੰਧਰ ਤੋਂ 200 ਅਤੇ ਧੂਰੀ ਤੋਂ ਤਕਰੀਬਨ 500 ਯਾਤਰੀ ਹਜ਼ੂਰ ਸਾਹਿਬ ਨੰਦੇੜ ਲਈ ਰੇਲਗੱਡੀਆਂ ਵਿੱਚ ਸਵਾਰ ਹੋ ਕੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਕੋਲ ਬਹੁਤ ਪੈਸਾ ਨਹੀਂ ਹੈ ਪਰ ਅਸੀਂ ਇਮਾਨਦਾਰੀ ਨਾਲ ਕੰਮ ਕਰਕੇ ਪੈਸਾ ਬਚਾਉਂਦੇ ਹਨ, ਉਸ ਪੈਸੇ ਰਾਹੀਂ ਹੀ ਤੀਰਥ ਯਾਤਰਾ ਸ਼ੁਰੂ ਕੀਤੀ ਹੈ। 

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੀਰਥ ਯਾਤਰੀਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਧੂਰੀ ਰੇਲਵੇ ਸਟੇਸ਼ਨ ਜਾਣ ਲਈ ਰਵਾਨਾ ਕੀਤਾ। 10 ਬੱਸਾਂ ਰਾਹੀਂ 500 ਤੀਰਥ ਯਾਤਰੀ ਰਵਾਨਾ ਕੀਤੇ ਗਏ। ਉਹੀਂ, ਅੱਜ ਆਟਾ ਦਲ ਸਕੀਮ ਸ਼ੁਰੂ ਕਰਨ ਦੀ ਵੀ ਗੱਲ ਹੈ। ਹੁਣ ਲੋਕਾਂ ਦੇ ਘਰਾਂ ਵਿੱਚ ਆਟਾ-ਦਲ ਸਕੀਮ ਦਾ ਰਾਸ਼ਨ ਪਹੁੰਚਣਾ ਸ਼ੁਰੂ ਹੋਵੇਗਾ। ਰਾਸ਼ਨ ਪਹੁੰਚਾਉਣ ਤੋਂ ਪਹਿਲਾ ਲਾਭ ਪ੍ਰਾਪਤ ਕਰਨ ਲਈ ਫੋਨ ਕਰਨ ਸਮੇਂ ਪੁੱਛਿਆ ਜਾਵੇਗਾ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਰਹੀਆਂ ਗਈਆਂ ਹਨ।

ਸੀਐਮ ਮਾਨ ਨੇ ਕਿਹਾ ਕਿ ਉਹ ਅੱਜ ਰਾਜਨੀਤੀ ਦੀ ਗੱਲ ਨਹੀਂ ਕਰਨਾ ਚਾਹੁੰਦੇ। 1 ਨਵੰਬਰ ਨੂੰ ਫੋਨ ਕੀਤਾ ਪਰ ਕੋਈ ਨਹੀਂ ਆਇਆ। ਹੁਣ ਲੋਕਾਂ ਨੇ ਆਪਣੇ ਵਿਰੋਧੀਆਂ ਨੂੰ ਵੀ ਟੋਕਣਾ ਸ਼ੁਰੂ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਨ, ਜਿਨ੍ਹਾਂ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕੈਮਰਾ ਉਨ੍ਹਾਂ 'ਤੇ ਫੋਕਸ ਨਹੀਂ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਜਦੋਂ ਉਹ ਵਿਧਾਨ ਸਭਾ ਵਿੱਚ ਪਹੁੰਚਦੇ ਹਨ ਤਾਂ ਵਿਰੋਧੀ ਧਿਰ ਵਾਕਆਊਟ ਕਰ ਦਿੰਦੀ ਹੈ। ਅਜਿਹੇ 'ਚ ਉਨ੍ਹਾਂ 'ਤੇ ਕੈਮਰੇ ਕਿਵੇਂ ਫੋਕਸ ਕੀਤੇ ਜਾਣ?

ਇਹ ਵੀ ਪੜ੍ਹੋ : Guru Nanak Prakash Purab: ਮਨੁੱਖਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ; ਸਮੁੱਚੀ ਇਨਸਾਨੀਅਤ ਦਾ ਕੀਤਾ ਮਾਰਗਦਰਸ਼ਨ

Trending news