Punjab News: 'ਆਪ' ਸਰਕਾਰ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ-ਅਨਮੋਲ ਗਗਨ ਮਾਨ
Advertisement
Article Detail0/zeephh/zeephh2110706

Punjab News: 'ਆਪ' ਸਰਕਾਰ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ-ਅਨਮੋਲ ਗਗਨ ਮਾਨ

Punjab News: ਆਪ ਦੀ ਪੰਜਾਬ ਸਰਕਾਰ ਕਿਸਾਨਾਂ ਨਾਲ ਮੋਢਾ ਨਾਲ ਮੋਢਾ ਲਗਾ ਕੇ ਖੜ੍ਹੀ ਹੈ। ਕੇਂਦਰ ਸਰਕਾਰ ਗ਼ੈਰ ਕਾਨੂੰਨੀ ਢੰਗ ਨਾਲ ਪੁਲਿਸ ਇੱਕ ਹਥਿਆਰ ਵਜੋਂ ਵਰਤ ਰਹੀ ਹੈ। 

Punjab News: 'ਆਪ' ਸਰਕਾਰ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ-ਅਨਮੋਲ ਗਗਨ ਮਾਨ

Punjab News(ਤਰਸੇਮ ਭਾਰਦਵਾਜ): ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕਿਸਾਨਾਂ ਨਾਲ ਮੋਢਾ ਨਾਲ ਮੋਢਾ ਲਗਾ ਕੇ ਖੜ੍ਹੀ ਹੈ। ਕੇਂਦਰ ਸਰਕਾਰ ਗ਼ੈਰ ਕਾਨੂੰਨੀ ਢੰਗ ਨਾਲ ਪੁਲਿਸ ਇੱਕ ਹਥਿਆਰ ਵਜੋਂ ਵਰਤ ਰਹੀ ਹੈ। ਇਨ੍ਹਾਂ ਦਾ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਹੈ। ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਕੇਂਦਰ ਸਰਕਾਰ ਗੈਰ ਕਾਨੂੰਨੀ ਤਰੀਕੇ ਨਾਲ ਪੁਲਿਸ ਨੂੰ ਹਥਿਆਰ ਬਣਾ ਕੇ ਵਰਤ ਰਹੀ ਹੈ। ਅਨਮੋਲ ਗਗਨ ਮਾਨ ਕਿਲਾ ਰਾਏਪੁਰ ਵਿਖੇ ਚੱਲ ਰਹੇ ਰੂਰਲ ਓਲੰਪਿਕਸ ਦੇ ਆਖਰੀ ਦਿਨ ਬਤੌਰ ਮੁੱਖ ਮਹਿਮਾਨ ਪਹੁੰਚੇ ਸਨ। ਇਸ ਦੌਰਾਨ ਉਨਾਂ ਨੇ ਇਸ ਖੇਡ ਮੇਲੇ ਨੂੰ ਉਤਸ਼ਾਹਿਤ ਕਰਨ ਵਾਸਤੇ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਦੱਸਿਆ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਨਮੋਲ ਗਗਨ ਮਾਨ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕਿਹਾ ਕਿ ਭਾਰਤ ਖੇਤੀ ਪ੍ਰਧਾਨ ਦੇਸ਼ ਹੈ। ਉਹ ਖੁਦ ਇਹ ਕਿਸਾਨੀ ਪਰਿਵਾਰ ਨਾਲ ਸਬੰਧਤ ਹਨ ਤੇ ਉਨ੍ਹਾਂ ਦੇ ਪੁਰਖੇ ਵੀ ਖੇਤੀ ਕਰਦੇ ਰਹੇ ਹਨ ਤੇ ਅਸੀਂ ਇਸ ਗੱਲ ਨੂੰ ਮਹਿਸੂਸ ਕਰ ਸਕਦੇ ਹਾਂ। ਜਦਕਿ ਕਿਸਾਨਾਂ ਉਪਰ ਅੱਥਰੂ ਗੈਸ ਆਦਿ ਦੀ ਵਰਤੋਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲਗਾਤਾਰ ਕਈਆਂ ਦੀਆਂ ਅੱਖਾਂ ਦਾ ਨੁਕਸਾਨ ਹੋਇਆ ਹੈ। ਜਿਸ ਤਰੀਕੇ ਨਾਲ ਕੇਂਦਰ ਸਰਕਾਰ ਨੇ ਗੈਰ ਕਾਨੂੰਨੀ ਤਰੀਕੇ ਨਾਲ ਪੁਲਿਸ ਨੂੰ ਹਥਿਆਰ ਬਣਾਇਆ ਗਿਆ ਹੈ, ਇਸ ਦੀ ਉਹ ਨਿੰਦਾ ਕਰਦੇ ਹਨ।

ਪੰਜਾਬ ਦੀ ਕੌਮ ਆਪਣੇ ਹੱਕਾਂ ਲਈ ਲੜਨ ਵਾਲੇ ਲੋਕ ਹਨ। ਜਿੰਨਾ ਇਹ ਦਬਾਉਂਦੇ ਨੇ ਪੰਜਾਬ ਉਨਾ ਹੀ ਉੱਠਦਾ ਹੈ ਤੇ ਅੱਗੇ ਵੀ ਉਠਦੇ ਰਹਿਣਗੇ। ਸਾਨੂੰ ਮਾਣ ਹੈ ਕਿ ਅਸੀਂ ਪੰਜਾਬ ਦੇ ਜੰਮੇ ਹਾਂ ਅਤੇ ਸਰਕਾਰ ਕਿਸਾਨਾਂ ਦੇ ਨਾਲ ਹੈ। ਜਦਕਿ ਵਿਰੋਧੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਐਮਐਸਪੀ ਸਬੰਧੀ ਵਾਅਦਿਆਂ ਦੀਆਂ ਵੀਡੀਓ ਸ਼ੇਅਰ ਕਰਨ ਬਾਰੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਹੀ ਸੁਪਨਾ ਹੈ ਕਿ ਸਾਰੇ ਕਿਸਾਨਾਂ ਨੂੰ ਐਮਐਸਪੀ ਮਿਲੇ।

ਇਹ ਗੱਲ ਮੈਂ ਦਿਲੋਂ ਕਹੀ ਸੀ ਤੇ ਜੇਕਰ ਮੈਨੂੰ ਇੱਕ ਸੁਪਨਾ ਪੂਰਾ ਕਰਨ ਲਈ ਕਿਹਾ ਜਾਵੇ ਤਾਂ ਮੈਂ ਐਮਐਸਪੀ ਦਾ ਹੀ ਪੱਖ ਲਵਾਂਗੀ। ਉਹ ਗੱਲ ਉਨ੍ਹਾਂ ਨੇ ਭਾਵੁਕ ਹੋ ਕੇ ਕਹੀ ਸੀ ਤੇ ਹੁਣ ਪਤਾ ਚੱਲਿਆ ਹੈ ਕਿ ਕਈ ਗੱਲਾਂ ਸਰਕਾਰ ਵਿੱਚ ਹੌਲੀ-ਹੌਲੀ ਹੁੰਦੀਆਂ ਹਨ ਪਰ ਉਹ ਇਸ ਲਈ ਵਚਨਬੱਧ ਹਨ। ਸਰਕਾਰ ਹਰ ਪੱਖੋਂ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਜਦਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਪੰਜਾਬ ਸਰਕਾਰ ਤੇ ਕਿਸਾਨਾਂ ਨੂੰ ਨਾ ਰੋਕਣ ਸਬੰਧੀ ਲਗਾਏ ਗਏ ਦੋਸ਼ਾਂ ਦੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਜ਼ਮੀਰ ਵਿਕਿਆ ਹੋ ਸਕਦਾ ਹੈ ਉਹ ਕਿਸਾਨਾਂ ਦੇ ਨਾਲ ਹਨ।

ਜਦਕਿ ਕਿਲਾ ਰਾਏਪੁਰ ਮਿੰਨੀ ਓਲੰਪਿਕਸ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਜਦੋਂ ਪਿਛਲੀ ਵਾਰ ਉਹ ਇਸ ਮੇਲੇ ਵਿੱਚ ਆਏ ਸਨ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਅਗਲੀ ਵਾਰ ਪੰਜਾਬ ਸਰਕਾਰ ਦੇ ਟੂਰਿਜ਼ਮ ਵਿਭਾਗ ਵੱਲੋਂ ਇਹ ਖੇਡ ਮੇਲਾ ਕਰਵਾਇਆ ਜਾਵੇਗਾ ਤੇ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਕੋਸ਼ਿਸ਼ ਕੀਤੀ ਹੈ ਕਿ ਇਸ ਮੇਲੇ ਨੂੰ ਦੁਨੀਆਂ ਪੱਧਰ ਉਤੇ ਦਿਖਾਇਆ ਜਾਵੇ।

ਇਹ ਵੀ ਪੜ੍ਹੋ : Punjab Kisan Andolan Live Update: ਮੀਟਿੰਗ ਮਗਰੋਂ ਕਿਸਾਨ ਉਲੀਕਣਗੇ ਅਗਲੀ ਰੂਪਰੇਖਾ, ਹੋਰ ਜਥੇਬੰਦੀਆਂ ਵੀ ਹਮਾਇਤ 'ਚ ਨਿੱਤਰੀਆਂ

Trending news