ਚੰਡੀਗੜ: ਪੰਜਾਬ ਵਾਸੀਆਂ ਲਈ ਖੁਸ਼ਖਬਰੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਵੀ ਮੁਹੱਲਾ ਕਲੀਨਿਕ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਵਿੱਚ 15 ਅਗਸਤ ਤੋਂ ਮੁਹੱਲਾ ਕਲੀਨਿਕ ਸ਼ੁਰੂ ਹੋਣ ਜਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਗਾਰੰਟੀ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ 'ਤੇ ਪੰਜਾਬ ਵਿਚ 15 ਅਗਸਤ ਤੋਂ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ।


COMMERCIAL BREAK
SCROLL TO CONTINUE READING

 


ਚੋਣਾਂ ਵਿਚ ਵਾਅਦਾ ਕੀਤਾ ਸੀ


ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿਚ ਵਾਅਦਾ ਕੀਤਾ ਸੀ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿਚ ਵੀ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸ਼ਹਿਰਾਂ ਵਿਚ ਵਾਰਡ ਕਲੀਨਿਕ ਅਤੇ ਪਿੰਡਾਂ ਵਿਚ ਕਲੀਨਿਕ ਬਣਾਏ ਜਾਣਗੇ। ਸ਼ੁਰੂ ਵਿਚ ਹਰੇਕ ਵਿਧਾਨ ਸਭਾ ਹਲਕੇ ਵਿਚ ਇਕ ਮੁਹੱਲਾ ਕਲੀਨਿਕ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਨੂੰ 15 ਅਗਸਤ ਤੋਂ ਸ਼ੁਰੂ ਕਰਨ ਕਾਰਨ ਇਸ ਵੇਲੇ 75 ਕਲੀਨਿਕ ਬਣਾਏ ਜਾ ਰਹੇ ਹਨ। ਅਕਾਲੀ ਸਰਕਾਰ ਵੇਲੇ ਬਣਾਏ ਗਏ ਸੇਵਾ ਕੇਂਦਰਾਂ ਦੀਆਂ ਖਾਲੀ ਪਈਆਂ ਇਮਾਰਤਾਂ ਵਿਚ ਇਹ ਬਣ ਰਹੇ ਹਨ। ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਸੀ।


 


ਮੁਹੱਲਾ ਕਲੀਨਿਕਾਂ ਦਾ ਲਾਭ ਮਿਲੇਗਾ


ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਪਹਿਲੀ ਵਾਰ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿਚ ਡਾਕਟਰਾਂ ਲਈ ਵੱਖਰੇ ਕਮਰੇ ਹੋਣ ਦੇ ਨਾਲ-ਨਾਲ ਵੇਟਿੰਗ ਏਰੀਆ ਅਤੇ ਫਾਰਮੇਸੀ ਵਰਗੀਆਂ ਲੋੜੀਂਦੀਆਂ ਸਹੂਲਤਾਂ ਵੀ ਹੋਣਗੀਆਂ। ਇਹ ਕਲੀਨਿਕ ਖਾਸ ਤੌਰ 'ਤੇ ਉਨ੍ਹਾਂ ਥਾਵਾਂ 'ਤੇ ਖੋਲ੍ਹੇ ਜਾਣਗੇ ਜਿੱਥੋਂ ਹਸਪਤਾਲ ਦੂਰ ਹਨ। ਦਿੱਲੀ ਵਾਂਗ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਆਲੇ-ਦੁਆਲੇ ਦੇ ਲੋਕਾਂ ਨੂੰ ਕਾਫੀ ਰਾਹਤ ਪ੍ਰਦਾਨ ਕਰਨਗੇ।


 


WATCH LIVE TV