ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਹਵਾਲੇ ਕਰਨ ਬਾਰੇ ਚੱਲ ਰਹੇ ਵਿਵਾਦ ਉੱਪਰ ਖੱਲ੍ਹ ਕੇ ਸਟੈਂਡ ਲਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ।


COMMERCIAL BREAK
SCROLL TO CONTINUE READING

ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ, "ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਕ ਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ, ਮਾਣਯੋਗ ਮੁੱਖਮੰਤਰੀ @BhagwantMann ਜੀ ਤੇ ਪੰਜਾਬ ਸਰਕਾਰ ਇਸ ਵਿਸ਼ੇ ‘ਤੇ ਪੂਰੀ ਤਰਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ।



ਦੱਸ ਦਈਏ ਕਿ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ, ਨਿੱਜੀਕਰਨ ਤੇ ਭਗਵੇਂਕਰਨ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਨੌਂ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਨਹੀਂ ਕੀਤੀ ਸੀ। ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਨਵਰਾਜ ਸਿੰਘ ਬਰਾੜ ਵੱਲੋਂ ਬੀਤੇ ਦਿਨੀਂ ਸੰਘਰਸ਼ ਕਰ ਰਹੀਆਂ ਇਨ੍ਹਾਂ ਵਿਦਿਆਰਥੀ ਜਥੇਬੰਦੀਆਂ ਨੂੰ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਇਸ ਕਰਕੇ ਪੰਜਾਬ ਸਰਕਾਰ ਦੀ ਅਲੋਚਨਾ ਹੋ ਰਹੀ ਸੀ।