AAP Punjab News: `ਆਪ` ਨੇ ਬਲਾਕ ਤੇ ਸਰਕਲ ਇੰਚਾਰਜਾਂ ਦੇ ਅਹੁਦੇ ਤੁਰੰਤ ਪ੍ਰਭਾਵ ਨਾਲ ਕੀਤੇ ਭੰਗ
AAP Punjab News: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਾਰੇ ਬਲਾਕ ਇੰਚਾਰਜ ਤੇ ਸਰਕਲ ਇੰਚਾਰਜਾਂ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ।
AAP Punjab News: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ। ਜਲਦੀ ਨਵੇਂ ਅਹੁਦੇਦਾਰ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਨੇ ਇਹ ਹੁਕਮ ਜਾਰੀ ਕੀਤੇ ਹਨ।
ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਨੇ ਜ਼ਿਲ੍ਹਾ ਪੱਧਰ 'ਤੇ ਕਾਰਜਕਾਰਨੀ ਭੰਗ ਕਰ ਦਿੱਤੀ ਹੈ। ਸਾਰੇ ਬਲਾਕ ਅਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਹ ਹੁਕਮ ਸੂਬਾ ਕਾਰਜਕਾਰੀ ਮੁਖੀ ਪ੍ਰਿੰਸੀਪਲ ਬੁੱਧਰਾਮ ਨੇ ਦਿੱਤੇ। ਉਨ੍ਹਾਂ ਕਿਹਾ ਕਿ ਪਿਛਲੇ ਸਾਰੇ ਸਰਕਲ ਪ੍ਰਧਾਨਾਂ ਅਤੇ ਬਲਾਕ ਇੰਚਾਰਜਾਂ ਨੇ ਚੰਗਾ ਕੰਮ ਕੀਤਾ ਹੈ ਪਰ ਹੁਣ ਹੋਰ ਨੌਜਵਾਨਾਂ ਨੂੰ ਵੀ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ। ਇਸ ਕਾਰਨ ਜਲਦੀ ਹੀ ਨਵੇਂ ਅਧਿਕਾਰੀਆਂ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Amritsar Road Accident: ਅੰਮ੍ਰਿਤਸਰ 'ਚ ਟਿਊਸ਼ਨ ਪੜ੍ਹ ਕੇ ਵਾਪਸ ਆ ਰਹੇ ਬੱਚਿਆਂ ਨੂੰ ਬੱਸ ਨੇ ਕੁਚਲਿਆ, ਇੱਕ ਦੀ ਮੌਤ
ਲੋਕ ਸਭਾ ਚੋਣਾਂ ਅਤੇ ਨਿਗਮ ਚੋਣਾਂ ਤੋਂ ਪਹਿਲਾਂ ਨਵੇਂ ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ ਤਾਂ ਜੋ ਪਾਰਟੀ ਅੰਦਰ ਨਵੀਂ ਊਰਜਾ ਦਾ ਪ੍ਰਵਾਹ ਹੋ ਸਕੇ। ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਸਾਰੇ ਵਰਕਰਾਂ ਨੂੰ ਅਹਿਮ ਅਹੁਦਿਆਂ 'ਤੇ ਕੰਮ ਕਰਨ ਦਾ ਮੌਕਾ ਦਿੰਦੀ ਹੈ। ਪਾਰਟੀ ਜਲਦੀ ਹੀ ਨਵੇਂ ਅਹੁਦੇਦਾਰਾਂ ਦਾ ਐਲਾਨ ਕਰੇਗੀ।
ਇਹ ਵੀ ਪੜ੍ਹੋ : Punjab News: ਲਸ਼ਕਰ ਦੇ ਮਾਡਿਊਲ ਦਾ ਪਰਦਾਫਾਸ਼! ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਸੀ ਕੋਸ਼ਿਸ਼