AAP Janpratinidhi Sammelan ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਵਾਰ ਰਾਸ਼ਟਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਜਿਸ ਵਿੱਚ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ 20 ਸੂਬਿਆਂ ਦੇ 1500 ਤੋਂ ਵੱਧ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ।
Trending Photos
ਚੰਡੀਗੜ੍ਹ- ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਪਹਿਲੀ ਵਾਰ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿੱਚ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ 20 ਸੂਬਿਆਂ ਦੇ 1500 ਤੋਂ ਵੱਧ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ। ਪੰਜਾਬ ਦੇ ਵੀ ਸਾਰੇ ਵਿਧਾਇਕ ਤੇ ਮੁੱਖ ਮੰਤਰੀ ਇਸ ਸੰਮੇਲਨ ਵਿੱਚ ਮੌਜੂਦ ਰਹਿਣਗੇ। ਦਿੱਲੀ ਦੇ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿੱਚ ਇਹ ਸੰਮੇਲਨ ਜਾਰੀ ਹੈ।
ਸ਼ਕਤੀ ਪ੍ਰਦਰਸ਼ਨ
ਆਮ ਆਦਮੀ ਪਾਰਟੀ ਦੇ ਇਸ ਸੰਮੇਲਨ ਨੂੰ ਭਾਜਪਾ ਖਿਲਾਫ ਸ਼ਕਤੀ ਪ੍ਰਦਰਸ਼ ਵੀ ਦੱਸਿਆ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ 'ਤੇ ਸੀਬੀਆਈ ਅਤੇ ਈਡੀ ਦੀਆਂ ਰੇਡਾਂ ਕੀਤੀਆਂ ਜਾ ਰਹੀਆਂ ਸਨ। ਜਿਸ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ ਕਿ ਆਪ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਇਸ ਸੰਮੇਲਨ ਰਾਹੀ ਸ਼ਕਤੀ ਪ੍ਰਦਰਸ਼ਨ ਦਿਖਾਇਆ ਜਾ ਰਿਹਾ ਹੈ।
ਪੰਜਾਬ ਵਿੱਚ ਆਪਰੇਸ਼ਨ ਲੋਟਸ
ਇਸ ਤੋਂ ਇਲਾਵਾ ਆਪ ਦੇ ਸੰਮੇਲਨ ਦਾ ਇਕ ਕਾਰਨ ਹੋਰ ਪੰਜਾਬ ਵਿੱਚ ਆਪਰੇਸ਼ਨ ਲੋਟਸ ਵੀ ਦੱਸਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦਾ ਇਲਜ਼ਾਮ ਸੀ ਕਿ ਪੰਜਾਬ ਵਿੱਚ ਭਾਜਪਾ ਵੱਲੋਂ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਇਸ ਸਬੰਧੀ ਉਨ੍ਹਾਂ ਵੱਲੋਂ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ। ਇਸ ਨੂੰ ਲੈ ਕੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਵਿੱਚ ਚੱਲ ਰਹੇ ਅਪ੍ਰੇਸ਼ਨ ਲੋਟਸ ਬਾਰੇ ਵੀ ਵਿਧਾਇਕਾਂ ਨਾਲ ਚਰਚਾ ਕਰਨਗੇ।
ਮਨੀਸ਼ ਸਿਸੋਦੀਆਂ ਦਾ ਟਵੀਟ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ, “ਅੱਜ ਦੇਸ਼ ਲਈ ਇਤਿਹਾਸਕ ਦਿਨ ਹੈ। 'ਆਪ' ਦੀ ਪਹਿਲੀ ਰਾਸ਼ਟਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ, ਜਿਸ 'ਚ ਦੇਸ਼ ਭਰ 'ਚੋਂ 'ਆਪ' ਦੇ ਸਾਰੇ ਜਨ ਪ੍ਰਤੀਨਿਧੀ ਸ਼ਾਮਲ ਹੋਣਗੇ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਸਾਰਿਆਂ ਨੂੰ ਜਨਤਾ ਪ੍ਰਤੀ ਆਪਣਾ ਫਰਜ਼ ਨਿਭਾਉਣ ਅਤੇ ਦੇਸ਼ ਨੂੰ ਨੰਬਰ 1 ਬਣਾਉਣ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਸੇਧ ਦੇਣਗੇ।
आज देश के लिए ऐतिहासिक दिन है..
AAP के पहले राष्ट्रीय सम्मेलन का आयोजन हो रहा है जिसमे पूरे देश से AAP के सभी जनप्रतिनिधि शामिल होंगे
राष्ट्रीय संयोजक @ArvindKejriwal जी सभी का जनता के प्रति अपना कर्तव्य पालन करने व देश को नं.1 बनाने के मिशन को बढ़ाने के लिए मार्गदर्शन करेंगे pic.twitter.com/2y92gll3jg
— Manish Sisodia (@msisodia) September 18, 2022
WATHC LIVE TV