Khana Aap Rally: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਘਰ-ਘਰ ਰਾਸ਼ਨ ਸਕੀਮ ਸ਼ੁਰੂ ਕੀਤੀ ਹੈ। ਅੱਜ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ-ਘਰ ਜਾ ਕੇ ਲੋਕਾਂ ਨੂੰ ਰਾਸ਼ਨ ਵੰਡਿਆ। ਇਸ ਮੌਕੇ ਉਨ੍ਹਾਂ ਨੇ ਇਸ ਸਕੀਮ ਬਾਰੇ ਲੋਕਾਂ ਨੂੰ ਜਾਣਕਾਰੀ ਵੀ ਦਿੱਤੀ।


COMMERCIAL BREAK
SCROLL TO CONTINUE READING

ਇਸ ਮੌਕੇ ਪਾਰਟੀ ਵੱਲੋਂ ਖੰਨਾ ਵਿੱਚ ਵੱਡੀ ਰੈਲੀ ਵੀ ਕੀਤੀ ਗਈ। ਇਸ ਰੈਲੀ ਵਿੱਚ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੈਬਨਿਟ ਮੰਤਰੀ ਮੌਜੂਦ ਸਨ। ਰੈਲੀ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ 'ਆਮ ਆਦਮੀ ਪਾਰਟੀ' ਪੰਜਾਬ 'ਚ ਇਕੱਲਿਆਂ ਹੀ ਚੋਣਾਂ ਲੜੇਗੀ। ਲੋਕ ਪੰਜਾਬ ਵਿੱਚ 13 ਅਤੇ ਚੰਡੀਗੜ੍ਹ ਵਿੱਚ ਇੱਕ ਸੀਟ 'ਤੇ ਆਉਣ ਵਾਲੇ ਦਿਨਾਂ ਵਿੱਚ 14 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ 14 ਦੀਆਂ 14 ਸੀਟਾਂ ਆਮ ਆਦਮੀ ਪਾਰਟੀ ਜਿੱਤੇਗੀ।



ਇਸ ਨੇ ਨਾਲ ਹੀ ਮੁੱਖ ਮੰਤਰੀ ਨੇ ਅਕਾਲੀ ਦਲ ਤੇ ਨਿਸ਼ਾਨਾ ਸਾਧੇ ਹੋਏ ਕਿਹਾ ਕਿਹਾ ਕਿ ਅਕਾਲੀ ਦਲ "ਪੰਜਾਬ ਬਚਾਓ ਯਾਤਰਾ" ਨਹੀਂ "ਪਰਿਵਾਰ ਬਚਾਓ" ਯਾਤਰਾ ਕੱਢ ਰਿਹਾ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਤਿੱਖਾ ਹਮਲਾ ਬੋਲਦੇ ਹੋਏ ਕਿਹਾ ਕਿ ਦੋਵੇ ਜੀਜਾ ਸਾਲਾ ਇੱਕ-ਦੂਜੇ ਨੂੰ ਬਚਾਉਣ ਦੇ ਲੋਕਾਂ ਤੋਂ ਮਦਦ ਮੰਗ ਰਹੇ ਹਨ। ਉਨ੍ਹਾਂ ਨੇ ਕਿਹਾ ਕਿ "ਮੈਂ ਪੰਜਾਬ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ, ਤੁਸੀਂ ਅਕਾਲੀ ਦਲ ਤੋਂ ਪੰਜਾਬ ਤੋਂ ਬਚਾ ਕੇ ਰੱਖੋ"


ਮੁੱਖ ਮੰਤਰੀ ਨੇ ਬੀਜੇਪੀ ਤੇ ਵੀ ਨਿਸ਼ਾਨੇ ਸਾਧੇ  ਹੋਏ ਕਿਹਾ ਕਿ ਬੀਜੇਪੀ ਵਾਲਿਆਂ ਨੂੰ ਤਾਂ ਤੁਸੀਂ ਮੂੰਹ ਨਹੀਂ ਲਗਾਉਦੇ, ਸਾਨੂੰ ਪਤਾ ਹੈ। ਇਨ੍ਹਾਂ ਨੇ ਸਾਡੇ ਕਿਸਾਨਾਂ ਦੇ ਨਾਲ ਦਿੱਲੀ ਬਾਰਡਰ 'ਤੇ ਕਿ ਕੀਤਾ ਹਰ ਕਿਸੇ ਨੂੰ ਯਾਦ ਹੈ। 700 ਕਿਸਾਨਾਂ ਦੀ ਮੌਤ ਹੋ ਗਈ ਪਰ ਬੀਜੇਪੀ ਨੇ ਕਿਸਾਨਾਂ ਦੀ ਸਾਰ ਨਹੀਂ ਲਈ।


ਸੀਐੱਮ ਭਗਵੰਤ ਮਾਨ ਨੇ ਕਿਹਾ-ਕਿ ਅੱਜ ਘਰ-ਘਰ ਰਾਸ਼ਨ ਸਕੀਮ ਸ਼ੁਰੂ ਕੀਤੀ ਹੈ। ਜੋ ਆਟਾ ਮੇਰੇ ਅਤੇ ਮੇਰੇ ਮੰਤਰੀਆਂ ਦੇ ਘਰਾਂ 'ਚ ਪਕਾਇਆ ਜਾਂਦਾ ਹੈ, ਉਹ ਹੁਣ ਇਸ ਸਕੀਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚੇਗਾ। ਡੋਰ ਸਟੈਪ ਡਿਲਵਰੀ ਸ਼ੁਰੂ ਕਰ ਦਿੱਤੀ ਹੈ ਹੁਣ ਤੋਂ ਹਰ ਮਹੀਨੇ ਸਰਕਾਰ ਦੇ ਕਰਮਚਾਰੀ ਖੁਦ ਲੋਕਾਂ ਦੇ ਘਰ ਰਾਸ਼ਨ ਪਹੁੰਚਾਉਣ ਲਈ ਆਉਣਗੇ। ਜਿਸਨੂੰ ਆਟਾ ਚਾਹੀਦਾ ਹੈ, ਉਸਨੂੰ ਆਟਾ ਦਿੱਤਾ ਜਾਵੇਗਾ ਅਤੇ ਜੋ ਚੌਲ ਚਾਹੀਦਾ ਹੈ, ਉਸਨੂੰ ਚੌਲ ਦਿੱਤਾ ਜਾਵੇਗਾ। 



ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀ ਵੀ ਗੱਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਡੇਅਰੀ ਪੰਜਾਬ ਵਿੱਚ ਕਿਸਾਨਾਂ ਦਾ ਦੂਜਾ ਸਭ ਤੋਂ ਵੱਡਾ ਧੰਦਾ ਹੈ। ਹੁਣ ਦੇਸ਼ਭਰ ਵਿੱਚ ਵੇਰਕਾ ਨੂੰ ਪ੍ਰਮੋਟ ਕੀਤਾ ਜਾਵੇਗਾ। ਵੇਰਕਾ ਨੂੰ ਦਿੱਲੀ 'ਚ ਦੁੱਧ ਦੀ ਡਿਲੀਵਰੀ ਕਰਨ ਦੀ ਇਜਾਜ਼ਤ ਮਿਲ ਗਈ ਹੈ। ਹੁਣ ਵੇਰਕਾ ਆਪਣਾ ਦੁੱਧ ਅਤੇ ਉਤਪਾਦ ਦਿੱਲੀ ਲੈ ਕੇ ਜਾਵੇਗਾ। ਇਸ ਤੋਂ ਬਾਅਦ ਅਸੀਂ ਬੰਗਾਲ ਵੱਲ ਨੂੰ ਵੀ ਵਧਾਂਗੇ।


ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ "ਆਪ" ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ  ਦੇਸ਼ ਨੂੰ ਆਜ਼ਾਦ ਹੋਏ 75 ਸਾਲ ਹੋ ਗਏ ਹਨ। ਪਿਛਲੀਆਂ ਸਰਕਾਰਾਂ ਵੇਲੇ ਲੋਕਾਂ ਤੱਕ ਰਾਸ਼ਨ ਨਹੀਂ ਪਹੁੰਚਿਆ। ਸਰਕਾਰ ਦੇ ਆਗੂਆਂ ਅਤੇ ਸਰਕਾਰੀ ਅਫ਼ਸਰਾਂ ਨਾਲ ਮਿਲਕੇ ਲੋਕਾਂ ਦਾ ਰਾਸ਼ਨ ਖੁੱਦ ਹੀ ਢਕਾਰ ਜਾਂਦੇ ਸਨ। ਪਰ ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਆਈ ਹੈ, ਹੁਣ ਹਰ ਮਹੀਨੇ ਤੁਹਾਡੇ ਘਰ ਆਟਾ ਰਾਸ਼ਨ ਪਹੁੰਚੇਗਾ। ਦਿੱਲੀ ਵਿੱਚ ਇਸ ਸਕੀਮ ਨੂੰ ਕੇਂਦਰ ਦੀ ਭਾਜਪਾ ਸਰਕਾਰ ਨੇ ਲਾਗੂ ਨਹੀਂ ਹੋਣ ਦਿੱਤਾ। ਇੱਕ ਦਿਨ ਰੱਬ ਨੇ ਮੇਰੇ ਸੁਪਨੇ ਵਿੱਚ ਆ ਅਤੇ ਕਿਹਾ ਕਿ ਇਹ ਸਕੀਮ ਲਾਗੂ ਹੋਵੇਗੀ। ਪੰਜਾਬ ਵਿੱਚ ਸਾਡੀ ਸਰਕਾਰ ਬਣੀ ਅਤੇ ਇੱਥੇ ਅਸੀਂ ਇਸ ਸਕੀਮ ਨੂੰ ਲਾਗੂ ਕੀਤਾ।



ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਰਹੀਆਂ ਇੱਕ ਕੰਮ ਦਾ ਨਾਮ ਦੱਸੋ ਜੋ ਇਨ੍ਹਾਂ ਨੇ ਕੀਤਾ ਹੈ। ਸਾਡੀ ਸਰਕਾਰ ਆਉਣ ਤੋਂ ਪਹਿਲਾਂ ਅਧਿਆਪਕ ਟੈਂਕੀ 'ਤੇ ਚੜ੍ਹਦੇ ਸਨ, ਹੁਣ ਸਕੂਲਾਂ ਵਿੱਚ ਪੜਾਈ ਕਰਾਂ ਰਹੇ ਹਨ। ਪੰਜਾਬ ਵਿੱਚ ਨੌਕਰੀਆਂ ਦੀ ਕੋਈ ਕਮੀ ਨਹੀਂ ਹੈ, ਪੰਜਾਬ 'ਚ ਦੋ ਸਾਲਾਂ 'ਚ 42 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨੌਕਰੀਆਂ ਦੇਵਾਂਗੇ।


ਇਸਦੇ ਨਾਲ ਹੀ ਉਨ੍ਹਾਂ ਨੇ ਵੀ ਲੋਕ ਸਭਾ ਚੋਣਾਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੱਲ ਨੂੰ ਦੁਹਰਾਉਦੇ ਹੋਏ ਕਿਹਾ ਕਿ 'ਆਪ' ਪੰਜਾਬ 'ਚ ਇਕੱਲਿਆਂ ਹੀ ਚੋਣਾਂ ਲੜੇਗੀ। ਆਉਣ ਵਾਲੇ ਦਿਨਾਂ ਵਿੱਚ 14 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਤੋਂ ਵਾਅਦਾ ਵੀ ਲਿਆ ਕਿ 14 ਵਿੱਚੋਂ ਸਾਰੀਆਂ ਦੀਆਂ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾਂਉਣਗੇ।