Amritsar Firing News: ਅੰਮ੍ਰਿਤਸਰ ਵਿੱਚ ਦਿਨ ਦੀ ਤੀਜੀ ਵੱਡੀ ਵਾਰਦਾਤ ਵਾਪਰਨ ਦੀ ਖਬਰ ਸਾਹਮਣੇ ਰਹੀ ਹੈ। ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਦੇ ਭਰਾ ਉਪਰ ਗੋਲੀ ਚਲਾ ਦਿੱਤੀ ਗਈ। ਅੰਮ੍ਰਿਤਸਰ ਦੇ ਪੁਤਲੀਘਰ ਇਲਾਕੇ ਵਿੱਚ ਸੀਵਰੇਜ ਦੀ ਸਫ਼ਾਈ ਨੂੰ ਲੈ ਕੇ ਇੱਕ ਵਿਅਕਤੀ ਉਤੇ ਕੀਤੀ ਗਈ ਗੋਲੀਬਾਰੀ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ।


COMMERCIAL BREAK
SCROLL TO CONTINUE READING

ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਵਿਅਕਤੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੀਵਰੇਜ ਦੀ ਸਫ਼ਾਈ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਗੁੱਸੇ ਵਿੱਚ ਆਏ ਸਖ਼ਸ਼ ਨੇ ਗੋਲੀ ਚਲਾ ਦਿੱਤੀ।


ਇਹ ਵੀ ਪੜ੍ਹੋ : Sri Muktsar News: ਰਾਜਸਥਾਨ ਦੇ ਸਖ਼ਸ਼ ਨੇ 3 ਬੱਚਿਆਂ ਸਮੇਤ ਨਹਿਰ 'ਚ ਮਾਰੀ ਛਾਲ; ਪੁਲਿਸ ਭਾਲ 'ਚ ਜੁੱਟੀ


ਇਹ ਅੰਮ੍ਰਿਤਸਰ ਵਿੱਚ ਤੀਜੀ ਵੱਡੀ ਵਾਰਦਾਤ ਵਾਪਰੀ ਹੈ। ਪਹਿਲਾਂ ਸਵੇਰੇ ਇੱਕ ਏਐਸਾਈ ਦਾ ਕਤਲ ਹੋ ਗਿਆ ਤੇ ਬਾਅਦ ਵਿੱਚ 4.50 ਲੱਖ ਰੁਪਏ ਦੀ ਲੁੱਟ ਅਤੇ ਇੱਕ ਵਿਅਕਤੀ ਉਪਰ ਫਾਇਰਿੰਗ ਕਰ ਦਿੱਤੀ ਗਈ। 


ਜਾਣਕਾਰੀ ਮੁਤਾਬਕ ਪੁਤਲੀ ਘਰ ਸਥਿਤ ਆਜ਼ਾਦ ਨਗਰ 'ਚ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਡਿੰਪਲ ਕੁਮਾਰ ਦੇ ਭਰਾ ਅਮਨ ਅਰੋੜਾ ਦੇ ਪੱਟ 'ਤੇ ਗੋਲੀ ਲੱਗੀ ਹੈ। ਸੀਵਰੇਜ ਦੀ ਸਫ਼ਾਈ ਨੂੰ ਲੈ ਕੇ ਉਨ੍ਹਾਂ ਦਾ ਕਾਂਗਰਸੀ ਕੌਂਸਲਰ ਸੁਰਿੰਦਰ ਚੌਧਰੀ ਨਾਲ ਝਗੜਾ ਹੋ ਗਿਆ ਸੀ। ਸੁਰਿੰਦਰ ਚੌਧਰੀ ਸਫ਼ਾਈ ਮਸ਼ੀਨ ਨੂੰ ਕਿਸੇ ਹੋਰ ਇਲਾਕੇ ਵਿੱਚ ਭੇਜਣਾ ਚਾਹੁੰਦਾ ਸੀ। ਇਸ ਗੱਲ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ। ਵਿਵਾਦ ਇੰਨਾ ਵਧ ਗਿਆ ਕਿ ਗੋਲੀਬਾਰੀ ਤੱਕ ਪਹੁੰਚ ਗਈ।


‘ਆਪ’ ਆਗੂ ਡਿੰਪਲ ਨੇ ਕਿਹਾ ਕਿ ਪਿਛਲੀ ਵਾਰ ਉਨ੍ਹਾਂ ਸੁਰਿੰਦਰ ਚੌਧਰੀ ਖ਼ਿਲਾਫ਼ ਚੋਣ ਲੜੀ ਸੀ। ਇਸ ਵਾਰ ਵੀ ਉਹ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਇਸੇ ਰੰਜਿਸ਼ ਕਾਰਨ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ।


ਥਾਣਾ ਕੰਟੇਨਮੈਂਟ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਫਾਈ ਮਸ਼ੀਨ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ ਸੀ। ਸੁਰਿੰਦਰ ਚੌਧਰੀ ਦੇ ਪਾਸਿਓਂ ਗੋਲੀਆਂ ਚਲਾਈਆਂ ਗਈਆਂ ਹਨ। ਦੋਵਾਂ ਸਿਆਸੀ ਪਾਰਟੀਆਂ ਦੇ ਆਗੂ ਹਨ। ਮਾਮਲੇ ਦੀ ਜਾਂਚ ਕਰਕੇ ਹਮਲਾਵਰਾਂ ਨੂੰ ਤੁਰੰਤ ਫੜ ਲਿਆ ਜਾਵੇਗਾ।


ਇਹ ਵੀ ਪੜ੍ਹੋ : Nuh Violence: ਹਰਿਆਣਾ ਦੇ ਨੂੰਹ 'ਚ ਮੁੜ ਤੋਂ ਤਨਾਅ, ਮੰਦਰ ਜਾ ਰਹੀਆਂ ਔਰਤਾਂ 'ਤੇ ਸੁੱਟੇ ਗਏ ਪੱਥਰ


ਅੰਮ੍ਰਿਤਸਰ ਤੋਂ ਪਰਮਬੀਰ ਸਿੰਘ ਔਲਖ ਦੀ ਰਿਪੋਰਟ