Tarn Taran Murder: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਜ਼ਦੀਕੀ ਆਮ ਆਦਮੀ ਪਾਰਟੀ ਦੇ ਨੇਤਾ ਰਾਜਵਿੰਦਰ ਸਿੰਘ ਪਿੰਡ ਤਲਵੰਡੀ ਮੋਹਰ ਦੀਆਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਰਾਜਵਿੰਦਰ ਸਿੰਘ ਦੀ ਧਿਰ ਦੀ ਮਹਿਲਾ ਉਮੀਦਵਾਰ ਸਰਬਸੰਮਤੀ ਨਾਲ ਸਰਪੰਚ ਚੁਣੀ ਗਈ ਸੀ। ਰਾਜਵਿੰਦਰ ਸਿੰਘ ਕਾਰ ਵਿੱਚ ਸਾਥੀਆਂ ਦੇ ਨਾਲ ਵਾਪਸ ਵਰਤ ਰਹੇ ਸਨ। ਇਸ ਵਿਚਾਲੇ ਮੋਟਰਸਾਈਕਲ ਉਤੇ ਸਵਾਰ ਤਿੰਨ ਹਮਲਾਵਾਰਾਂ ਨੇ ਕਾਰ ਉਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਤਰਨਤਾਰਨ ਵਿੱਚ ਨੇਤਾਵਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਇਹ ਤੀਜੀ ਘਟਨਾ ਹੈ।


COMMERCIAL BREAK
SCROLL TO CONTINUE READING

ਸ਼ਹਿਰ ਤੋਂ ਕੁਝ ਦੂਰੀ 'ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ 'ਤੇ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦਾ ਐੱਸਸੀ ਸਰਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ।


ਇਹ ਵੀ ਪੜ੍ਹੋ : Punjab Breaking Live Updates: ਖਰੀਦ ਦੇ ਮੁੱਦੇ 'ਤੇ CM ਭਗਵੰਤ ਮਾਨ ਨੇ ਬੁਲਾਈ ਮੀਟਿੰਗ, 'ਆਪ' ਸੰਸਦ ਮੈਂਬਰ ਦੇ ਘਰ 'ਤੇ ਈਡੀ ਨੇ ਛਾਪਾ ਮਾਰਿਆ


ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।


ਗੋਪੀ ਘਨਸ਼ਾਮਪੁਰੀਆ ਗੈਂਗ ਨੇ ਹਮਲੇ ਦੀ ਲਈ ਜ਼ਿੰਮੇਵਾਰੀ
ਗੋਪੀ ਘਨਸ਼ਾਮਪੁਰੀਆ ਗਿਰੋਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਸ ਦੀ ਇੱਕ ਪੋਸਟ ਵਾਇਰਲ ਹੋਈ ਹੈ। ਹਾਲਾਂਕਿ ਜ਼ੀ ਮੀਡੀਆ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ। ਜਿਸ ਵਿੱਚ ਲਿਖਿਆ ਹੈ ਕਿ ਪੱਟੀ ਵਿੱਚ ਇੱਕ ਕਤਲ ਹੋਇਆ ਹੈ, ਜਿਸ ਦੀ ਜ਼ਿੰਮੇਵਾਰੀ ਬੱਲ ਅਤੇ ਪ੍ਰਭ ਦਾਸੂਵਾਲਾ ਲੈ ਰਹੇ ਹਨ। ਜਦੋਂ ਸਾਡੇ ਭਰਾ ਫੌਜੀ ਦਾ ਕਤਲ ਹੋਇਆ ਸੀ ਤਾਂ ਇਸ ਵਿਅਕਤੀ ਨੇ ਦੋਸ਼ੀ ਪ੍ਰੀਤ ਅਤੇ ਉਸਦੇ ਸਾਥੀਆਂ ਨੂੰ ਪਨਾਹ ਦਿੱਤੀ ਸੀ।


ਇਸ ਵਿਅਕਤੀ ਨੇ ਉਨ੍ਹਾਂ ਦੇ ਹਥਿਆਰਾਂ ਨੂੰ ਸੰਭਾਲਿਆ ਸੀ ਅਤੇ ਉਨ੍ਹਾਂ ਨੂੰ ਸੁਰੱਖਿਆ ਵੀ ਦਿੱਤੀ ਸੀ। ਇਸ ਵਿਅਕਤੀ ਨੇ ਸਾਡੇ ਭਰਾ ਫੌਜੀ ਨਾਲ ਨਾਜਾਇਜ਼ ਕੀਤੀ। ਇਸ ਲਈ ਅਸੀਂ ਆਪਣੇ ਭਰਾ ਫੌਜੀ ਦਾ ਇਹ ਬਦਲਾ ਲਿਆ ਹੈ। ਇਹ ਕੰਮ ਸਾਡੇ ਛੋਟੇ ਭਰਾ ਅਫਰੀਦੀ ਟੂਟਵਾਲਾ ਨੇ ਕੀਤਾ ਹੈ। ਜੇਕਰ ਕੋਈ ਹੋਰ ਸਾਡੇ ਬਾਰੇ ਬੋਲਦਾ ਹੈ ਤਾਂ ਉਸ ਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਸਭ ਦੀ ਵਾਰੀ ਆਵੇਗੀ, ਉਡੀਕ ਕਰੋ। 


ਇਹ ਵੀ ਪੜ੍ਹੋ : Mansa News: ਸਰਬਸੰਮਤੀ ਨਾਲ ਚੁਣੀ ਪੰਚਾਇਤ; ਇਕ ਵਾਰਡ 'ਚ ਸਰਬਸੰਮਤੀ ਨਾ ਹੋਣ ਕਾਰਨ ਖ਼ੁਦ ਹੀ ਵੋਟਿੰਗ ਕਰਕੇ ਚੁਣਿਆ ਪੰਚ